ਲਾਪਤਾ ਹੋਏ ਦੋ ਭਰਾਵਾਂ ਦੀ ਨਹੀਂ ਮਿਲੀ ਕੋਈ ਉੱਘ ਸੁੱਘ, ਜਾਂਚ 'ਚ ਜੁਟੀ NDRF ਟੀਮ
Published : Jul 25, 2019, 5:58 pm IST
Updated : Jul 25, 2019, 5:58 pm IST
SHARE ARTICLE
Two brother missing
Two brother missing

ਰਾਜਪਰਾ ਨੇੜਲੇ ਪਿੰਡ ਖੇੜੀ ਗੰਡਿਆਂ ਤੋਂ 2 ਦਿਨ ਪਹਿਲਾਂ ਭੇਤਭਰੀ ਹਾਲਤ ਵਿਚ ਅਗਵਾ ਹੋਏ ਦੋ ਸਕੇ ਭਰਾਵਾਂ...

ਰਾਜਪੁਰਾ: ਰਾਜਪਰਾ ਨੇੜਲੇ ਪਿੰਡ ਖੇੜੀ ਗੰਡਿਆਂ ਤੋਂ 2 ਦਿਨ ਪਹਿਲਾਂ ਭੇਤਭਰੀ ਹਾਲਤ ਵਿਚ ਅਗਵਾ ਹੋਏ ਦੋ ਸਕੇ ਭਰਾਵਾਂ ਜਸ਼ਨਦੀਪ ਸਿੰਘ (10) ਅਤੇ ਹਸਨਦੀਪ ਸਿੰਘ (6) ਨੂੰ ਲੱਭਣ 'ਚ ਤੀਜੇ ਦਿਨ ਵੀ ਪੁਲਿਸ ਦੇ ਹੱਥ ਸਫਲਤਾ ਨਹੀਂ ਲੱਗ ਸਕੀ। ਜਿਨ੍ਹਾਂ ਦੀ ਤੀਜੇ ਦਿਨ ਵੀ ਕੋਈ ਉੱਘ-ਸੁੱਘ ਨਹੀਂ ਮਿਲੀ। ਪੁਲਿਸ ਵਲੋਂ ਜਿੱਥੇ ਵੱਖ-ਵੱਖ ਟੀਮਾਂ ਬਣਾ ਕੇ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ।

Two Brother are missing Two Brother are missing

ਉੱਥੇ ਹੀ ਅੱਜ ਤੀਜੇ ਦਿਨ ਐੱਨ.ਡੀ.ਆਰ.ਐੱਫ. ਟੀਮ ਵਲੋਂ ਪਿੰਡ ਨੇੜਲੇ ਛੱਪੜ ਤੇ ਟੋਭਿਆ 'ਚ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੁਲਿਸ ਵਲੋਂ ਪਿੰਡ ਦੇ ਅੰਦਰ ਤੇ ਨੇੜੇ-ਤੇੜੇ ਦੀਆਂ ਉੱਗੀਆਂ ਝਾੜੀਆਂ 'ਚ ਵੀ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਹ ਦੋਵੇਂ ਭਰਾ ਬੀਤੇ ਦਿਨੀਂ ਘਰੋਂ ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈਣ ਗਏ ਸਨ ਪਰ ਕਾਫੀ ਦੇਰ ਤੱਕ ਉਹ ਵਾਪਸ ਨਹੀਂ ਪਰਤੇ। ਪਰਿਵਾਰ ਵਾਲਿਆਂ ਨੇ ਇਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਅਤੇ ਫਿਰ ਪੁਲਸ ਨੂੰ ਸੂਚਨਾ ਦਿੱਤੀ ਗਈ। ਇਸ ਸਬੰਧੀ ਬੱਚਿਆਂ ਦੇ ਮਾਪੇ ਅਗਵਾਕਾਰੀ ਦਾ ਦੋਸ਼ ਲਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement