ਨਸ਼ਾ ਨਾ ਮਿਲਣ ‘ਤੇ ਦੋ ਨੌਜਵਾਨਾਂ ਨੇ ਬਰੋਟੇ ‘ਤੇ ਰੱਸੀ ਪਾ ਲਿਆ ਫਾਹਾ, ਮੌਤ  
Published : Jul 25, 2019, 4:39 pm IST
Updated : Jul 25, 2019, 4:39 pm IST
SHARE ARTICLE
gurkirat and jaswinder
gurkirat and jaswinder

ਹਲਕਾ ਮਹਿਲ ਕਲਾਂ ਦੇ ਪਿੰਡ ਬੀਹਲਾ ਵਿਖੇ ਦੋ ਨੌਜਵਾਨਾਂ ਵੱਲੋਂ ਨਸ਼ੇ ਦੀ ਤੋਟ ਕਾਰਨ ਪਿੰਡ ਦੀ ਅਨਾਜ ਮੰਡੀ 'ਚ ਫਾਹਾ...

ਬਰਨਾਲਾ: ਹਲਕਾ ਮਹਿਲ ਕਲਾਂ ਦੇ ਪਿੰਡ ਬੀਹਲਾ ਵਿਖੇ ਦੋ ਨੌਜਵਾਨਾਂ ਵੱਲੋਂ ਨਸ਼ੇ ਦੀ ਤੋਟ ਕਾਰਨ ਪਿੰਡ ਦੀ ਅਨਾਜ ਮੰਡੀ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਘਟਨਾ ਸਥਾਨ 'ਤੇ ਮੌਜੂਦ ਪੁਲਿਸ ਥਾਣਾ ਟੱਲੇਵਾਲ ਦੇ ਮੁੱਖ ਅਫ਼ਸਰ ਜਸਵੀਰ ਸਿੰਘ ਬੁੱਟਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਗੁਰਕੀਰਤ ਸਿੰਘ (25) ਪੁੱਤਰ ਬਲਦੇਵ ਸਿੰਘ ਵਾਸੀ ਬੀਹਲਾ ਤੇ ਜਸਵਿੰਦਰ ਸਿੰਘ ਉਰਫ਼ ਜੱਸੂ (20) ਪੁੱਤਰ ਭੁਪਿੰਦਰ ਸਿੰਘ ਉਰਫ਼ ਭੋਲਾ ਵਾਸੀ ਬੀਹਲਾ ਜੋ ਕਿ ਨਸ਼ਾ ਕਰਨ ਦੇ ਆਦੀ ਸਨ।

DrugsDrugs

ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਨਸ਼ੇ ਦੀ ਤੋਟ ਕਾਰਨ ਦੋਵਾਂ ਨੌਜਵਾਨਾਂ ਨੇ ਅਨਾਜ ਮੰਡੀ 'ਚ ਲੱਗੇ ਬਰੋਟੇ ਨਾਲ ਰੱਸੀ ਪਾ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮੌਕੇ ਹਾਜ਼ਰ ਲੋਕਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਨੌਜਵਾਨਾਂ ਵੱਲੋਂ ਫਾਹਾ ਲੈਣ ਥਾਂ ਤੋਂ ਕੁਝ ਕੁ ਦੂਰੀ ਤੋਂ ਮ੍ਰਿਤਕ ਨੌਜਵਾਨਾਂ ਦੇ ਖੜੇ ਕੀਤੇ ਮੋਟਰਸਾਈਕਲ ਨੇੜੇ ਸੀਖਾ ਵਾਲੀ ਡੱਬੀ ਆਦਿ ਸਮਾਨ ਵੀ ਮਿਲਿਆ ਹੈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੂੰ ਫਾਹਾ ਲੈਣ ਵਾਲੇ ਬਰੋਟੇ ਥੱਲਿਓ ਸਰਿੰਜ ਵੀ ਮਿਲੀ ਹੈ। ਪੁਲਿਸ ਮੁਖੀ ਜਸਵੀਰ ਸਿੰਘ ਬੁੱਟਰ ਨੇ ਦੱਸਿਆ ਕਿ ਮ੍ਰਿਤਕ ਨੌਜਵਾਨਾਂ ਦੀਆ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਭੇਜੀਆਂ ਜਾ ਰਹੀਆਂ ਹਨ।

DeathDeath

ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਿਕ ਮੈਂਬਰਾ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਵਿਭਾਗੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਇਸ ਮੌਕੇ ਸਰਪੰਚ ਕਿਰਨਜੀਤ ਸਿੰਘ ਮਿੰਟੂ ਬੀਹਲਾ, ਨੰਬਰਦਾਰ ਜਸਵੀਰ ਸਿੰਘ ਬੀਹਲਾ, ਹਰਪ੍ਰੀਤ ਸਿੰਘ ਰੰਧਾਵਾ ਅਤੇ ਕਲੱਬ ਪ੍ਰਧਾਨ ਜੀਵਇੰਦਰ ਸਿੰਘ ਕਾਕਾ ਹਾਜਰ ਸਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement