ਪੰਜਾਬ ਵਿਚ ਡਰੇਨਾਂ ਦੀ ਸਫ਼ਾਈ ਦਾ 88 ਫ਼ੀ ਸਦੀ ਕੰਮ ਮੁਕੰਮਲ : ਸਰਕਾਰੀਆ
Published : Jul 25, 2020, 9:53 am IST
Updated : Jul 25, 2020, 9:53 am IST
SHARE ARTICLE
 88 per cent completion of drain cleaning work in Punjab: sarkaria
88 per cent completion of drain cleaning work in Punjab: sarkaria

ਸੂਬੇ ਵਿਚ ਹੜ੍ਹਾਂ ਤੋਂ ਬਚਾਅ ਸਬੰਧੀ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਜਲ ਸਰੋਤ

ਚੰਡੀਗੜ੍ਹ, 24 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਸੂਬੇ ਵਿਚ ਹੜ੍ਹਾਂ ਤੋਂ ਬਚਾਅ ਸਬੰਧੀ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਜਲ ਸਰੋਤ ਵਿਭਾਗ ਵਲੋਂ ਡਰੇਨਾਂ ਦੀ ਸਾਫ਼-ਸਫ਼ਾਈ ਦਾ 88 ਫ਼ੀ ਸਦੀ ਕੰਮ ਪੂਰਾ ਕਰ ਲਿਆ ਹੈ। ਹੁਣ ਤਕ 1780.49 ਕਿਲੋਮੀਟਰ ਡਰੇਨਾਂ ਦੀ ਸਫ਼ਾਈ ਕੀਤੀ ਜਾ ਚੁੱਕੀ ਹੈ ਅਤੇ ਹੜ੍ਹਾਂ ਤੋਂ ਬਚਾਅ ਸਬੰਧੀ 48 ਹੋਰ ਪ੍ਰਾਜੈਕਟ ਪ੍ਰਗਤੀ ਅਧੀਨ ਹਨ ਅਤੇ ਇਨ੍ਹਾਂ ਦੇ ਇਸ ਮਹੀਨੇ ਦੇ ਅੰਤ ਤਕ ਮੁਕੰਮਲ ਹੋਣ ਦੀ ਉਮੀਦ ਹੈ। ਮੌਨਸੂਨ ਦੌਰਾਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਦਰਿਆਵਾਂ ਦੇ ਨਾਲ ਲਗਦੇ ਨਾਜ਼ੁਕ ਸਥਾਨਾਂ 'ਤੇ ਈ.ਸੀ. ਬੈਗ ਵੀ ਭਰ ਕੇ ਰੱਖੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਡਰੇਨਾਂ ਦੀ ਸਫ਼ਾਈ ਅਤੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਬਾਅਦ ਦਿਤੀ।

ਸ. ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੌਨਸੂਨ ਸੀਜ਼ਨ ਦੌਰਾਨ ਹੜ੍ਹਾਂ ਤੋਂ ਬਚਾਅ ਲਈ ਪ੍ਰਭਾਵਸ਼ਾਲੀ ਹੜ੍ਹ• ਰੋਕੂ ਪ੍ਰਣਾਲੀ ਲਾਗੂ ਕਰਨ ਵਿਚ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਸੂਬਾਈ ਸਰਕਾਰ ਨੇ ਹੜ੍ਹਾਂ ਤੋਂ ਬਚਾਅ ਸਬੰਧੀ ਵਿਆਪਕ ਪ੍ਰਬੰਧਾਂ ਉਤੇ ਤਕਰੀਬਨ 50 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਮੌਨਸੂਨ ਦੌਰਾਨ ਬਚਾਅ, ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਲਈ ਡਿਪਟੀ ਕਮਿਸ਼ਨਰਾਂ ਨੂੰ 5 ਕਰੋੜ ਰੁਪਏ ਅਤੇ ਮੁੱਖ ਇੰਜੀਨੀਅਰ/ਡਰੇਨੇਜ਼ ਨੂੰ 5 ਕਰੋੜ ਰੁਪਏ ਦੀ ਰਾਸ਼ੀ ਦੇਣ ਨੂੰ ਮਨਜ਼ੂਰੀ ਦਿਤੀ ਹੋਈ ਹੈ।

File Photo File Photo

ਸ. ਸਰਕਾਰੀਆ ਨੇ ਦਸਿਆ ਕਿ ਹੁਣ ਤਕ ਕੁਲ ਪ੍ਰਸਤਾਵਿਤ 2018.79 ਕਿਲੋਮੀਟਰ ਵਿਚੋਂ 1780.49 ਕਿਲੋਮੀਟਰ ਡਰੇਨਾਂ ਦੀ ਸਫ਼ਾਈ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਅੱਗੇ ਦਸਿਆ ਕਿ ਜਲ ਸਰੋਤ ਵਿਭਾਗ ਵਲੋਂ ਹੜ੍ਹਾਂ ਤੋਂ ਬਚਾਅ ਸਬੰਧੀ 48 ਪ੍ਰਾਜੈਕਟ ਚਲਾਏ ਜਾ ਰਹੇ ਹਨ। ਇਹ ਸਾਰੇ ਪ੍ਰਾਜੈਕਟਾਂ ਦੇ ਜੁਲਾਈ, 2020 ਦੇ ਅੰਤ ਤਕ ਮੁਕੰਮਲ ਹੋਣ ਦੀ ਸੰਭਾਵਨਾ ਹੈ।

ਹੜ੍ਹਾਂ•ਤੋਂ ਬਚਾਅ ਸਬੰਧੀ ਤਿਆਰੀਆਂ ਅਤੇ ਰਿਸਪਾਂਸ ਪ੍ਰਣਾਲੀ ਦੀ ਸਮੀਖਿਆ ਕਰਦਿਆਂ ਜਲ ਸਰੋਤ ਮੰਤਰੀ ਨੇ ਅਧਿਕਾਰੀਆਂ ਨੂੰ ਹੜ੍ਹ ਕੰਟਰੋਲ ਰੂਮ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਨੂੰ ਲੋੜੀਂਦੇ ਸਾਧਨਾਂ ਨਾਲ ਪੂਰੀ ਤਰ੍ਹਾਂ ਲੈਸ ਕਰਨ ਲਈ ਕਿਹਾ ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਤੁਰਤ ਨਜਿਠਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਡਰੇਨਾਂ ਦੀ ਸਫ਼ਾਈ ਅਤੇ ਹੜ੍ਹਾਂ ਤੋਂ ਬਚਾਅ ਸਬੰਧੀ ਚਲ ਰਹੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਆਦੇਸ਼ ਵੀ ਦਿਤੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement