ਵਿਸ਼ਵ ਸ਼ਾਂਤੀ ਅਤੇ ਸੁਰੱਖਿਆ ਦੇ ਹਿੱਤ ਵਿੱਚ ਬਾਕੀ ਦੇਸ਼ਾਂ ਨੂੰ ਵੀ ਇਸ ਫੈਸਲੇ ਨੂੰ ਅਪਣਾਉਣ ਦੀ ਅਪੀਲ
Published : Jul 25, 2020, 8:24 pm IST
Updated : Jul 25, 2020, 8:24 pm IST
SHARE ARTICLE
Amarinder Singh
Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਿਸਤਾਨ ਪੱਖੀ ਸਮੂਹ ਸਿੱਖਜ਼ ਫਾਰ ਜਸਟਿਸ (ਐਸ.ਐਫ.ਜੇ) ਵੱਲੋਂ ਕਰਵਾਏ ਜਾ ਰਹੇ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਿਸਤਾਨ ਪੱਖੀ ਸਮੂਹ ਸਿੱਖਜ਼ ਫਾਰ ਜਸਟਿਸ (ਐਸ.ਐਫ.ਜੇ) ਵੱਲੋਂ ਕਰਵਾਏ ਜਾ ਰਹੇ 'ਰੈਫਰੈਂਡਮ 2020' ਦੇ ਨਤੀਜਿਆਂ ਨੂੰ ਮਾਨਤਾ ਨਾ ਦੇਣ ਲਈ ਕੈਨੇਡਾ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

Amarinder SinghAmarinder Singh

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਦੂਸਰੇ ਦੇਸ਼ ਵੀ ਕੈਨੇਡਾ ਵੱਲੋਂ ਪੇਸ਼ ਕੀਤੀ ਇਸ ਮਿਸਾਲ ਦਾ ਪਾਲਣ ਕਰਨਗੇ ਅਤੇ ਵੱਖਵਾਦੀ 'ਰੈਫਰੈਂਡਮ 2020' ਨੂੰ ਰੱਦ ਕਰਨਗੇ, ਜਿਸਨੂੰ ਐਸ.ਐਫ.ਜੇ. ਵੱਲੋਂ ਭਾਰਤ  ਨੂੰ ਫਿਰਕੂ ਲੀਹਾਂ 'ਤੇ ਵੰਡਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

Amarinder SinghAmarinder Singh

ਕੈਪਟਨ ਅਮਰਿੰਦਰ ਸਿੰਘ ਕੈਨੇਡਾ ਦੇ ਵਿਦੇਸ਼ ਮੰਤਰਾਲੇ ਦੇ ਇੱਕ ਬੁਲਾਰੇ ਦੇ ਹਵਾਲੇ ਨਾਲ ਇੱਕ ਮੀਡੀਆ ਰਿਪੋਰਟ 'ਤੇ ਪ੍ਰਤੀਕਿਰਿਆ ਜ਼ਾਹਰ ਕਰ ਰਹੇ ਸਨ ਜਿਸਨੇ ਕਿਹਾ ਕਿ “ਕੈਨੇਡਾ, ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦਾ ਸਤਿਕਾਰ ਕਰਦਾ ਹੈ ਅਤੇ ਕੈਨੇਡਾ ਦੀ ਸਰਕਾਰ ਰੈਫਰੈਂਡਮ ਨੂੰ ਮਾਨਤਾ ਨਹੀਂ ਦੇਵੇਗੀ।”

Captain Amarinder SinghCaptain Amarinder Singh

ਮੁੱਖ ਮੰਤਰੀ ਨੇ ਕਿਹਾ ਕਿ ਜਸਟਿਨ ਟਰੂਡੋ ਸਰਕਾਰ ਵੱਲੋਂ ਇਸ ਮੁੱਦੇ 'ਤੇ ਲਿਆ ਗਿਆ ਸਪੱਸ਼ਟ ਰੁਖ ਮਿਸਾਲੀ ਹੈ ਅਤੇ ਹੋਰ ਮੁਲਕਾਂ ਅਤੇ ਸਰਕਾਰਾਂ ਨੂੰ ਵੀ ਐਸ.ਐਫ.ਜੇ. ਵਿਰੁੱਧ ਖੁੱਲ੍ਹ ਕੇ ਸਾਹਮਣੇ ਆਉਣਾ ਚਾਹੀਦਾ ਹੈ, ਜਿਸ 'ਤੇ ਭਾਰਤ ਨੇ ਅੱਤਵਾਦੀ ਸੰਗਠਨ ਵਜੋਂ ਪਾਬੰਦੀ ਲਗਾਈ ਹੈ

ਅਤੇ ਜਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂੰ ਨੂੰ ਪਾਕਿਸਤਾਨ ਤੋਂ ਸਮਰਥਨ ਪ੍ਰਾਪਤ ਅੱਤਵਾਦੀ ਗਤੀਵਿਧੀਆਂ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਲਈ ਇਕ ਅੱਤਵਾਦੀ ਘੋਸ਼ਿਤ ਕੀਤਾ ਗਿਆ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਵੱਖਵਾਦੀ ਐਫ.ਐਫ.ਜੇ. ਦਾ ਖੁੱਲ੍ਹੇਆਮ ਵਿਰੋਧ ਕਰਨ ਵਿੱਚ ਅਸਫ਼ਲ ਰਹਿਣਾ ਕਿਸੇ ਵੀ ਦੇਸ਼ ਲਈ ਖਤਰਨਾਕ ਮਿਸਾਲ ਕਾਇਮ ਕਰ ਸਕਦਾ ਹੈ ਕਿਉਂਕਿ ਇਸ ਨੂੰ ਉਕਤ ਸੰਸਥਾ ਦੇ ਗੁਪਤ ਸਮਰਥਨ ਵਜੋਂ ਦੇਖਿਆ ਜਾ ਸਕਦਾ ਹੈ ਜੋ ਸੁਤੰਤਰ ਤੌਰ 'ਤੇ ਵੱਖਵਾਦੀ ਗਤੀਵਿਧੀਆਂ ਦਾ ਪ੍ਰਚਾਰ ਕਰ ਰਹੀ ਹੈ।

ਉਨ੍ਹਾਂ  ਕਿਹਾ ਕਿ ਦਹਿਸ਼ਤ ਫੈਲਾਉਣ 'ਤੇ ਤੁਲੀਆਂ ਤਾਕਤਾਂ ਨੂੰ ਰੱਦ ਕਰਨਾ ਆਲਮੀ ਸ਼ਾਂਤੀ ਅਤੇ ਸੁਰੱਖਿਆ ਦੇ ਹਿੱਤ ਵਿਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿੱਖਾਂ ਨੇ ਐਸ.ਐਫ.ਜੇ. ਦੀ ਖਾਲਿਸਤਾਨ ਪੱਖੀ ਲਹਿਰ ਨੂੰ ਸਪੱਸ਼ਟ ਤੌਰ 'ਤੇ ਰੱਦ ਕਰ ਦਿੱਤਾ ਸੀ ਜਿਸ ਨੂੰ ਇਹ ਸੰਗਠਨ ਪਾਕਿਸਤਾਨੀ ਆਈ.ਐੱਸ.ਆਈ ਦੇ ਇਸ਼ਾਰੇ 'ਤੇ ਫੈਲਾ ਰਿਹਾ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement