ਮੁੱਖ ਮੰਤਰੀ ਨੇ ਕੋਵਿਡ ਰਾਹਤ ਫੰਡ ਉਤੇ ਘਟੀਆ ਸਿਆਸਤ ਕਰਨ ਲਈ ਅਕਾਲੀਆਂ ਦੀ ਕੀਤੀ ਸਖਤ ਆਲੋਚਨਾ
Published : Jul 25, 2020, 9:38 pm IST
Updated : Jul 25, 2020, 9:38 pm IST
SHARE ARTICLE
Amarinder Singh
Amarinder Singh

ਅਕਾਲੀ ਦਲ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਉਤੇ ਸੂਬਾ ਸਰਕਾਰ ਦੀ ਕੀਤੀ ਜਾ ਰਹੀ ਆਲੋਚਨਾ ’ਤੇ ਕਰੜੀ.....

ਚੰਡੀਗੜ੍ਹ: ਅਕਾਲੀ ਦਲ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਉਤੇ ਸੂਬਾ ਸਰਕਾਰ ਦੀ ਕੀਤੀ ਜਾ ਰਹੀ ਆਲੋਚਨਾ ’ਤੇ ਕਰੜੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਉਤੇ ਹੈਰਾਨੀ ਪ੍ਰਗਟਾਈ ਕਿ ਜਦੋਂ ਲੋਕ ਮਰ ਰਹੇ ਹਨ ਤਾਂ ਅਕਾਲੀ ਸੂਬੇ ਵਿੱਚ ਹੋਛੀ ਰਾਜਨੀਤੀ ਉਤੇ ਉਤਰੇ ਹੋਏ ਹਨ।

Amarinder SinghAmarinder Singh

ਮੁੱਖ ਮੰਤਰੀ ਨੇ ਅਕਾਲੀ ਦਲ ਦੇ ਇਸ ਕਾਰੇ ਨੂੰ ਸ਼ਰਮਨਾਕ ਦੱਸਦਿਆਂ ਆਖਿਆ, ‘‘ਮੈਂ ਆਪਣੇ ਰਾਜਸੀ ਜੀਵਨ ਵਿੱਚ ਅਜਿਹੀ ਤੰਗਦਿਲ ਰਾਜਨੀਤੀ ਕਿਤੇ ਨਹੀਂ ਵੇਖੀ।’’ ਉਨਾਂ ਕਿਹਾ, ‘‘ਇਹ ਜ਼ਿੰਦਗੀ ਤੇ ਮੌਤ ਅਤੇ ਪੰਜਾਬ ਦੇ ਭਵਿੱਖ ਦਾ ਸਵਾਲ ਹੈ।’’ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਜਿਹੀ ਸੰਵੇਦਨਸ਼ੀਲ ਸਥਿਤੀ ’ਤੇ ਇਸ ਮੁੱਦੇ ਉਪਰ ਕੋਈ ਰਾਜਨੀਤੀ ਨਹੀਂ ਕਰਨੀ ਚਾਹੀਦੀ।

Corona Virus Corona Virus

ਫੇਸਬੁੱਕ ਉਤੇ ਆਪਣੇ ਹਫਤਾਵਾਰੀ ਲਾਈਵ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ ਵਿੱਚ ਪਏ 64 ਕਰੋੜ ਰੁਪਏ ਕੋਵਿਡ ਰਾਹਤ ਕੰਮਾਂ ਉਤੇ ਹੀ ਖਰਚੇ ਜਾਣਗੇ। ਉਨਾਂ ਕਿਹਾ ਕਿ ਮਹਾਂਮਾਰੀ ਨੇ ਹਾਲੇ ਸਿਖਰ ਨਹੀਂ ਛੂਹਿਆ ਹੈ।

Captain Amarinder SinghCaptain Amarinder Singh

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਪਹਿਲਾਂ ਹੀ ਕੋਵਿਡ ਦੇ ਕੰਮਾਂ ਉਤੇ 300 ਕਰੋੜ ਰੁਪਏ ਖਰਚ ਚੁੱਕੀ ਹੈ ਅਤੇ ਇਸ ਕੰਮ ਉਤੇ ਘੱਟੋ-ਘੱਟ 200 ਕਰੋੜ ਰੁਪਏ ਹੋਰ ਖਰਚੇ ਜਾਣਗੇ। ਉਨਾਂ ਦੁਹਰਾਉਦਿਆਂ ਕਿਹਾ ਕਿ 64 ਕਰੋੜ ਰੁਪਏ ਕੋਵਿਡ ਸਬੰਧੀ ਸਾਂਭ ਸੰਭਾਲ ਉਤੇ ਹੀ ਖਰਚੇ ਜਾਣਗੇ।

MoneyMoney

ਮੁੱਖ ਮੰਤਰੀ ਨੇ ਹਾਲਾਂਕਿ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਧਾਰਮਿਕ ਸਥਾਨਾਂ ਉਤੇ ਮਾਸਕ ਪਾਉਣ ਅਤੇ ਸਮਾਜਿਕ ਵਿੱਥ ਆਦਿ ਨੇਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹੋਏ ਹਨ ਪਰ ਨਾਲ ਹੀ ਉਨਾਂ ਮੁੜ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਆਪਣੀ ਅਪੀਲ ਦੁਹਰਾਉਦਿਆਂ ਕਿਹਾ ਕਿ ਉਹ ਕੋਰੋਨਾ ਸਬੰਧੀ ਸਾਰੇ ਇਹਤਿਆਤਾਂ ਦੀ ਪਾਲਣਾ ਕਰਨ ਦੇ ਨਾਲ ਵਾਧੂ ਭੀੜ ਜਟਾਉਣ ਤੋਂ ਪਰਹੇਜ਼ ਕਰਨ।

DGP Dinkar GuptaDGP Dinkar Gupta

ਉਨਾਂ ਇਹ ਗੱਲ ਗੁਰਦਾਸਪੁਰ ਦੇ ਇਕ ਵਸਨੀਕ ਵੱਲੋਂ ਧਾਰਮਿਕ ਸਥਾਨਾਂ ਉਤੇ ਮਾਸਕ ਪਾਉਣ ਅਤੇ ਸਮਾਜਿਕ ਵਿੱਥ ਦੀ ਪਾਲਣਾ ਲੋੜੀਂਦੀ ਸਬੰਧੀ ਕੀਤੇ ਸਵਾਲ ਦੇ ਜਵਾਬ ਵਿੱਚ ਕਹੀ। ਉਨਾਂ ਕਿਹਾ ਕਿ ਜੇ ਕੋਈ ਨੇਮਾਂ ਦੀ ਉਲੰਘਣਾ ਕਰਦਾ ਹੈ ਤਾਂ ਲੋਕ ਖੁਦ ਦੂਜਿਆਂ ਨੂੰ ਇਸ ਦਾ ਪਾਲਣ ਕਰਨ ਲਈ ਕਹਿਣ।

masksmasks

ਮੁੱਖ ਮੰਤਰੀ ਨੇ ਕਿਹਾ ਕਿ ਲਗਾਤਾਰ ਸਿਹਤ ਸਲਾਹਕਾਰੀਆਂ ਦੀ ਉਲੰਘਣਾ ਕਰਨ ਕਰਕੇ ਉਨਾਂ ਦੀ ਸਰਕਾਰ ਵੱਲੋਂ ਹੋਰ ਵਾਧੂ ਜੁਰਮਾਨੇ ਲਗਾਏ ਗਏ ਹਨ। ਉਨਾਂ ਕਿਹਾ ਕਿ ਜੇ ਲੋੜ ਪਈ ਤਾਂ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਮਾਸਕ ਨਾ ਪਹਿਨਣ ਅਤੇ ਥੁੱਕ ਸੁੱਟਣ ਆਦਿ ਉਤੇ ਲਗਾਏ ਜੁਰਮਾਨਿਆਂ ਵਿੱਚ ਵੀ ਹੋਰ ਵਾਧਾ ਕੀਤਾ ਜਾਵੇਗਾ।

ਕੋਵਿਡ ਸਬੰਧੀ ਅੰਕੜੇ ਸਾਂਝੇ ਕਰਦੇ ਮੁੱਖ ਮੰਤਰੀ ਨੇ ਦੱਸਿਆ ਕਿ ਦੇਸ਼ ਵਿੱਚ ਕੋਵਿਡ ਦੇ ਕੇਸਾਂ ਦੀ ਗਿਣਤੀ ਦੇ ਲਿਹਾਜ਼ ਨਾਲ ਪੰਜਾਬ ਇਸ ਵੇਲੇ 18ਵੇਂ ਨੰਬਰ ਉਤੇ ਹੈ ਪਰ ਪਿਛਲੇ ਦਿਨਾਂ ਤੋਂ ਰੋਜ਼ਾਨਾ ਵੱਖ-ਵੱਖ ਥਾਵਾਂ ਤੋਂ 400 ਦੇ ਕਰੀਬ ਕੇਸਾਂ ਦੇ ਆਉਣ ਕਾਰਨ ਸਥਿਤੀ ਚਿੰਤਾ ਵਾਲੀ ਬਣੀ ਹੋਈ ਹੈ।

ਉਨਾਂ ਕਿਹਾ ਕਿ ਸਾਡਾ ਟੀਚਾ ਹੈ ਕਿ ਜਿੰਨਾ ਸੰਭਵ ਹੋਵੇ, ਇਸ ਮਹਾਂਮਾਰੀ ਦਾ ਫੈਲਾਅ ਘੱਟ ਤੋਂ ਘੱਟ ਹੋਵੇ। ਉਨਾਂ ਕਿਹਾ ਕਿ 9000 ਤੋਂ ਵੱਧ ਲੋਕਾਂ ਦਾ ਠੀਕ ਹੋਣਾ ਉਤਸ਼ਾਹ ਤੇ ਰਾਹਤ ਵਾਲੀ ਗੱਲ ਹੈ ਪਰ ਕੋਵਿਡ ਖਿਲਾਫ ਜੰਗ ਵਿੱਚ ਫਤਹਿ ਪਾਉਣ ਲਈ ਹੋਰ ਬਹੁਤ ਕੁਝ ਕਰਨ ਦੀ ਲੋੜ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਠੀਕ ਹੋਣ ਵਾਲੇ ਮਰੀਜ਼ਾਂ ਨੂੰ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ ਲਈ ਕਿਹਾ ਜਿਸ ਲਈ ਜਲਦ ਹੀ ਅੰਮਿ੍ਰਤਸਰ ਤੇ ਫਰੀਦਕੋਟ ਵਿਖੇ ਦੋ ਬੈਂਕ ਹੋਰ ਖੋਲੇ ਜਾ ਰਹੇ ਹਨ।

ਸੂਬੇ ਵਿੱਚ ਪਹਿਲਾ ਪਲਾਜ਼ਮਾ ਬੈਂਕ ਪਟਿਆਲਾ ਵਿਖੇ ਸ਼ੁਰੂ ਹੋ ਗਿਆ ਹੈ ਜਿੱਥੇ ਹੁਣ ਤੱਕ ਆਏ 17 ਦਾਨੀਆਂ ਵਿੱਚੋਂ ਸਿਰਫ 7 ਹੀ ਪਲਾਜ਼ਮਾ ਦਾਨ ਕਰਨ ਲਈ ਯੋਗ ਪਾਏ ਗਏ ਹਨ ਜੋ ਕਿ 40 ਫੀਸਦੀ ਦਰ ਬਣਦੀ ਹੈ। ਜੋ ਲੋਕ ਪਲਾਜ਼ਮਾ ਦਾਨ ਕਰਨ ਲਈ ਸਾਰੀ ਵਿਧੀ ਅਤੇ ਤਰੀਕੇ ਨੂੰ ਸਮਝਣਾ ਚਾਹੁੰਦੇ ਹਨ, ਉਨਾਂ ਨੂੰ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਲਾਜ਼ਮਾ ਸਿਰਫ ਟੈਸਟਾਂ ਅਤੇ ਜਾਂਚ ਤੋਂ ਬਾਅਦ ਹੀ ਲਿਆ ਜਾ ਸਕਦਾ ਹੈ।

ਫਰੰਟਲਾਈਨ ਵਰਕਰਾਂ ਵਿੱਚ ਕੋਵਿਡ ਕੇਸਾਂ ਦੀ ਵਧਦੀ ਗਿਣਤੀ ’ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 250 ਦੇ ਕਰੀਬ ਪੁਲਿਸ ਕਰਮੀ ਪ੍ਰਭਾਵਿਤ ਹੋਏ ਹਨ। ਸਭ ਤੋਂ ਅੱਗੇ ਹੋ ਕੇ ਕੰਮ ਕਰਨ ਵਾਲੇ ਕਰਮੀਆਂ ਦੇ ਟੈਸਟ ਕਰਨੇ ਸਭ ਤੋਂ ਜ਼ਰੂਰੀ ਹੈ ਜਿਸ ਉਤੇ ਸੂਬਾ ਸਰਕਾਰ ਕੰਮ ਕਰ ਰਹੇ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement