
ਐਸਆਈਟੀ ਨੇ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਮੈਂਬਰਾਂ ਹਰਸ਼ ਪੁਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੂੰ
ਕੋਟਕਪੂਰਾ, 24 ਜੁਲਾਈ (ਗੁਰਿੰਦਰ ਸਿੰਘ) :– ਐਸਆਈਟੀ ਨੇ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਮੈਂਬਰਾਂ ਹਰਸ਼ ਪੁਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੂੰ ਗ੍ਰਿਫ਼ਤਾਰ ਕਰਨ ਲਈ ਅਦਾਲਤ ਤੋਂ ਗ੍ਰਿਫ਼ਤਾਰੀ ਵਰੰਟ ਹਾਸਲ ਕਰਨ ਉਪਰੰਤ ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਟੀਮ ਨੇ ਉਕਤ ਡੇਰਾ ਪ੍ਰੇਮੀਆਂ ਦੀ ਭਾਲ ਲਈ ਪੰਜਾਬ-ਹਰਿਆਣਾ ਅਤੇ ਰਾਜਸਥਾਨ 'ਚ ਕਈ ਜਗਾ ਛਾਪੇਮਾਰੀ ਕੀਤੀ ਪਰ ਅਜੇ ਤੱਕ ਐਸਆਈਟੀ ਨੂੰ ਉਕਤ ਡੇਰਾ ਪ੍ਰੇਮੀਆਂ ਦੀ ਕਿਧਰੇ ਸੂਹ ਨਹੀਂ ਲਗੀ।
File Photo
ਐਸਆਈਟੀ ਦੇ ਸੂਤਰਾਂ ਮੁਤਾਬਕ ਇਹ ਤਿੰਨੇ ਡੇਰਾ ਪ੍ਰੇਮੀ ਡੇਰੇ ਦੀ ਕੌਮੀ ਕਮੇਟੀ ਦੇ ਮੈਂਬਰ ਹੋਣ ਕਰ ਕੇ ਪੱਕੇ ਤੌਰ 'ਤੇ ਸਿਰਸਾ ਵਿਖੇ ਸਥਿਤ ਡੇਰੇ 'ਚ ਹੀ ਰਹਿੰਦੇ ਸਨ। ਅਦਾਲਤ ਦੇ ਹੁਕਮਾਂ ਮੁਤਾਬਕ ਉਕਤ ਤਿੰਨਾਂ ਡੇਰਾ ਪ੍ਰੇਮੀਆਂ ਨੂੰ 23 ਜੁਲਾਈ ਤੱਕ ਗ੍ਰਿਫ਼ਤਾਰ ਕੀਤਾ ਜਾਣਾ ਸੀ ਪਰ ਕੋਈ ਵੀ ਵਿਅਕਤੀ ਜਾਂਚ ਟੀਮ ਦੇ ਹੱਥ ਨਾ ਲਗਾ। ਇਨ੍ਹਾਂ ਤਿੰਨਾਂ ਡੇਰਾ ਪ੍ਰੇਮੀਆਂ ਦੀ ਬੇਅਦਬੀ ਕਾਂਡ 'ਚ ਮੁੱਖ ਭੂਮਿਕਾ ਦਸੀ ਜਾ ਰਹੀ ਹੈ। ਡਿਊਟੀ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਨੇ ਉਕਤ ਡੇਰਾ ਪ੍ਰੇਮੀਆਂ ਦੀ ਗ੍ਰਿਫ਼ਤਾਰੀ ਲਈ 3 ਅਗੱਸਤ ਤਕ ਵਰੰਟ ਜਾਰੀ ਕਰ ਦਿਤੇ ਹਨ।