ਇਫੈਕਟਿਵ ਵੈਕਸੀਨ ਇੰਟੈਲੀਜੈਂਸ ਨੈੱਟਵਰਕ ਕੋਵਿਡ ਸਮੱਗਰੀ ਦੀ ਸਪਲਾਈ ਚੇਨ ਨੂੰ ਕਾਇਮ ਰੱਖੇਗਾ
Published : Jul 25, 2020, 9:20 pm IST
Updated : Jul 25, 2020, 9:20 pm IST
SHARE ARTICLE
Balbir Singh Sidhu
Balbir Singh Sidhu

ਪੰਜਾਬ ਸਰਕਾਰ ਵੱਲੋਂ ਕੋਵਿਡ -19 ਸਮੱਗਰੀ ਦੀ ਸਪਲਾਈ ਚੇਨ ਦੀ ਰੀਅਲ ਟਾਈਮ ਟਰੈਕਿੰਗ ਲਈ ਇਫੈਕਟਿਵ ਵੈਕਸੀਨ ਇੰਟੈਲੀਜੈਂਸ ......

ਚੰਡੀਗੜ, : ਪੰਜਾਬ ਸਰਕਾਰ ਵੱਲੋਂ ਕੋਵਿਡ -19 ਸਮੱਗਰੀ ਦੀ ਸਪਲਾਈ ਚੇਨ ਦੀ ਰੀਅਲ ਟਾਈਮ ਟਰੈਕਿੰਗ ਲਈ ਇਫੈਕਟਿਵ ਵੈਕਸੀਨ ਇੰਟੈਲੀਜੈਂਸ ਨੈੱਟਵਰਕ (ਈ.ਵੀ.ਆਈ.ਐਨ.) ਦੀ ਵਰਤੋਂ ਕੀਤੀ ਜਾ ਰਹੀ ਹੈ। ਇਹ ਪਲੇਟਫਾਰਮ ਜ਼ਰੂਰੀ ਸਮੱਗਰੀ ਦੀ ਘਾਟ ਨੂੰ ਦੂਰ ਕਰਨ ਲਈ ਸਪਲਾਈ ਅਤੇ ਮੰਗ ਦੇ ਨਿਯਮ ਨੂੰ ਕਾਇਮ ਰੱਖਣ ਵਾਸਤੇ ਮਹੱਤਵਪੂਰਨ ਸਾਬਿਤ ਹੋਇਆ ਹੈ।

Coronavirus vaccineCoronavirus 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਨੂੰ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂਐਨਡੀਪੀ) ਨੇ ਤਕਨੀਕੀ ਤੌਰ ‘ਤੇ ਸਮਰਥਨ ਦਿੱਤਾ ਹੈ।

Balbir Singh Sidhu Balbir Singh Sidhu

ਇਸ ਡਿਜੀਟਲ ਪਲੇਟਫਾਰਮ ਨੂੰ ਕੋਵਿਡ -19 ਸਮੱਗਰੀ ਦੀ ਸਪਲਾਈ ਚੇਨ ਦੀ ਰੀਅਲ ਟਾਈਮ ਟਰੈਕਿੰਗ ਲਈ ਸਿਹਤ ਪ੍ਰਣਾਲੀ ਨੂੰ ਮਜ਼ਬੂਤੀ ਦੇਣ ਵਾਸਤੇ ਲਈ ਵਰਤਿਆ ਗਿਆ ਹੈ।

Corona Virus Corona Virus

ਉਨਾਂ ਕਿਹਾ ਕਿ ਇਹ ਨਵੀਨਤਾਕਾਰੀ ਉਪਕਰਨ ਮਹਾਂਮਾਰੀ ਦੇ ਸਮੇਂ ਵਿੱਚ ਲੋੜੀਂਦੀਆਂ ਸਮੱਗਰੀਆਂ ਦੀ ਸਮੇਂ ਸਿਰ ਉਪਲਬਧਤਾ ਨੂੰ ਯਕੀਨੀ ਬਣਾਉਂਦਾ ਹੈ। ਇਹ ਰਿਕਾਰਡਾਂ ਨੂੰ ਕਾਇਮ ਰੱਖਣ ਲਈ ਕਾਗਗਰ ਫੈਸਲਾ ਲੈਣ ਵਾਲਾ ਇੱਕ ਉਪਕਰਨ ਅਤੇ ਇੱਕ ਆਨਲਾਈਨ ਵੈਬ ਪੋਰਟਲ ਪ੍ਰਦਾਨ ਕਰਦਾ ਹੈ।

Corona virusCorona virus

ਸ. ਸਿੱਧੂ ਨੇ ਦੱਸਿਆ ਕਿ ਇਸ ਸਮੇਂ ਕੋਵਿਡ-19 ਪ੍ਰੋਗਰਾਮ ਨਾਲ ਸਬੰਧਤ 13 ਸਮੱਗਰੀਆਂ ਨੂੰ ਟਰੈਕ ਕੀਤਾ ਜਾ ਰਿਹਾ ਹੈ। ਇਹ ਡੇਟਾ ਸਿਹਤ ਸਹੂਲਤਾਂ ਦੇ ਤਾਜ਼ਾ ਸਟਾਕਾਂ ਅਤੇ ਖਪਤ ਦੇ ਨਮੂਨੇ ਨੂੰ ਦਰਸਾਉਂਣਾ ਹੈ ਅਤੇ ਇਸ ਦਾ ਮੁਲਾਂਕਣ ਰਾਜ ਅਤੇ ਜ਼ਿਲਾ ਪੱਧਰੀ ਪ੍ਰੋਗਰਾਮ ਅਧਿਕਾਰੀਆਂ ਦੁਆਰਾ ਕੀਤਾ ਜਾ ਸਕਦਾ ਹੈ।

coronaviruscoronavirus

ਉਨਾਂ ਕਿਹਾ ਕਿ ਈਵੀਆਈਐਨ ਐਪਲੀਕੇਸ਼ਨ ਵਿਚ ਕੋਵਿਡ ਸਮੱਗਰੀ ਤਕ ਪਹੁੰਚ ਕਰਨ ਲਈ ਵੱਖਰਾ ਡੋਮੇਨ ਬਣਾਇਆ ਗਿਆ ਹੈ ਜਿਸ ਅਧੀਨ ਜ਼ਿਲਿਆਂ ਤੋਂ ਸਬੰਧਤ ਬੇਨਤੀ ਦੇ ਅਧਾਰ ਤੇ ਸਮੱਗਰੀ ਦੀ ਗਿਣਤੀ ਅਤੇ ਉਪਭੋਗਤਾਵਾਂ ਦੀ ਗਿਣਤੀ ਨੂੰ ਜੋੜਿਆ ਜਾ ਸਕਦਾ ਹੈ।

ਯੂ.ਐਨ.ਡੀ.ਪੀ. ਦੇ ਸੀਨੀਅਰ ਪ੍ਰੋਜੈਕਟ ਅਫਸਰ ਡਾ. ਮਨੀਸ਼ਾ ਮੰਡਲ ਨੇ ਕਿਹਾ ਕਿ ਕੋਵਿਡ -19 ਸਮੱਗਰੀ ਤੋਂ ਇਲਾਵਾ ਵੈਕਸੀਨ ਦੀ ਸਪਲਾਈ ਅਤੇ ਸਟੋਰੇਜ ਤਾਪਮਾਨ ਦੇ ਹਾਲਤਾਂ ਦੀ ਨਿਗਰਾਨੀ ਵੀ ਈਵੀਆਈਐਨ ਰਾਹੀਂ ਕੀਤੀ ਜਾ ਰਹੀ ਹੈ।

ਸੂਬੇ ਵਿੱਚ ਮੈਡੀਕਲ ਸਟੋਰ ਅਤੇ ਇਸ ਦੇ ਅਧੀਨ ਸਿਹਤ ਸਹੂਲਤਾਂ ਤੋਂ ਵੈਕਸੀਨ ਕੋਲਡ ਚੇਨ ਮੈਨੇਜਰਾਂ ਦੁਆਰਾ ਡੇਟਾ ਇਕੱਤਰ ਕੀਤਾ ਜਾਂਦਾ ਹੈ ਜਿਸਨੂੰ ਰੋਜ਼ਾਨਾ ਪਲੇਟਫਾਰਮ ’ਤੇ ਅਪਡੇਟ ਕੀਤਾ ਜਾਂਦਾ ਹੈ।ਉਨਾ ਕਿਹਾ ਕਿ ਇਸੇ ਤਰਾਂ ਰਾਜ ਦੇ ਮੈਡੀਕਲ ਸਟੋਰਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਲਈ ਈਵੀਆਈਐਨ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਕਰਕੇ ਇਨਵੈਂਟਰੀ ਡਾਟਾ ਇਕੱਤਰ ਅਤੇ ਅਪਲੋਡ ਕੀਤਾ ਜਾਂਦਾ ਹੈ।    

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana 'ਚ ਦੇਰ ਰਾਤ ਤੱਕ Hotel ਖੋਲ੍ਹਣ ਵਾਲਿਆਂ ਨੂੰ MP SanjeevArora ਨੇ ਦਵਾ 'ਤੀ ਮਨਜ਼ੂਰੀ

15 Apr 2025 8:20 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/04/2025

15 Apr 2025 8:18 AM

ਮੁੰਡਾ-ਕੁੜੀ ਦੀ ਕੁੱਟਮਾਰ ਕਰਨ ਵਾਲੇ ਸਸਪੈਂਡ ਪੁਲਿਸ ਮੁਲਾਜ਼ਮ ਦੀ ਪੱਤਰਕਾਰ ਨਾਲ ਬਦਸਲੂਕੀ

09 Apr 2025 5:43 PM

Rana Gurjit Singh ਤੇ Raja Warring ਨੂੰ ਲੈ ਕੇ ਕੀ ਬੋਲੇ Brinder Singh Dhillon

09 Apr 2025 5:42 PM

ਚਿੱਟੇ ਵਾਲੀ ਮਹਿਲਾ ਤਸਕਰ ਮਾਮਲੇ 'ਚ ਸਿਆਸੀ ਐਂਟਰੀ, ਆਪ-ਕਾਂਗਰਸ ਤੇ ਇੱਕ ਦੂਜੇ ਤੇ ਇਲਜ਼ਾਮ, LIVE

05 Apr 2025 5:52 PM
Advertisement