ਕੋਰੋਨਾ ਦੀ ਆੜ 'ਚ ਲੋਕਾਂ ਨਾਲ ਧੋਖਾ ਕਰ ਰਹੀ ਹੈ ਸਰਕਾਰ-ਹਰਪਾਲ ਸਿੰਘ ਚੀਮਾ
Published : Jul 25, 2020, 5:35 pm IST
Updated : Jul 25, 2020, 5:35 pm IST
SHARE ARTICLE
Harpal Singh Cheema
Harpal Singh Cheema

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੋਰੋਨਾ ਮਹਾਂਮਾਰੀ ਵਿਰੁੱਧ ਲੜਾਈ......

ਚੰਡੀਗੜ੍ਹ, ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੋਰੋਨਾ ਮਹਾਂਮਾਰੀ ਵਿਰੁੱਧ ਲੜਾਈ 'ਚ ਹੁਣ ਤੱਕ ਹੋਏ ਕੁੱਲ ਖ਼ਰਚ ਬਾਰੇ ਪੰਜਾਬ ਸਰਕਾਰ ਕੋਲੋਂ ਵਾਈਟ ਪੇਪਰ (ਪੂਰਾ ਹਿਸਾਬ-ਕਿਤਾਬ) ਜਾਰੀ ਕਰਨ ਦੀ ਮੰਗ ਕਰਦਿਆਂ ਸਰਕਾਰ 'ਤੇ ਕੋਰੋਨਾ ਦੇ ਨਾਂ 'ਤੇ ਲੋਕਾਂ ਨਾਲ ਧੋਖਾ ਅਤੇ ਫ਼ੰਡਾਂ 'ਚ ਗੜਬੜੀ ਦੇ ਦੋਸ਼ ਲਗਾਏ ਹਨ।

Corona Virus Corona Virus

'ਆਪ' ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਇੱਕ ਪਾਸੇ ਕੋਰੋਨਾ ਦੇ ਨਾਂ 'ਤੇ ਇਕੱਠੇ ਕੀਤੇ ਫ਼ੰਡਾਂ ਨੂੰ ਸਹਿਕਾਰੀ ਬੈਂਕ 'ਚੋਂ ਕਢਾ ਕੇ ਇੱਕ ਪ੍ਰਾਈਵੇਟ ਬੈਂਕ 'ਚ ਰਾਖਵਾਂ (ਰਿਜ਼ਰਵ) ਰੱਖ ਦਿੱਤਾ ਗਿਆ ਹੈ।

Harpal Singh CheemaHarpal Singh Cheema

ਦੂਜੇ ਪਾਸੇ ਕੋਰੋਨਾ ਕੇਅਰ ਸੈਂਟਰਾਂ ਸਮੇਤ ਸਰਕਾਰੀ ਹਸਪਤਾਲਾਂ 'ਚ ਲੋਕ ਸਾਫ-ਸਫਾਈ ਸਮੇਤ ਬੁਨਿਆਦੀ ਸਹੂਲਤਾਂ ਨੂੰ ਵੀ ਤਰਸ ਰਹੇ ਹਨ। ਜਦਕਿ ਜ਼ਮੀਨੀ ਹਕੀਕਤ ਦੇ ਉਲਟ ਕੋਰੋਨਾ ਵਿਰੁੱਧ ਲੜਾਈ 'ਚ ਹੁਣ ਤੱਕ 300 ਕਰੋੜ ਰੁਪਏ ਖ਼ਰਚ ਕਰਨ ਦੇ ਦਾਅਵੇ ਕਰ ਰਹੇ ਹਨ।

Coronavirus vaccineCoronavirus 

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ ਵਿਰੁੱਧ ਲੜਾਈ ਦੀ ਅਸਲੀਅਤ ਅਤੇ ਮੁੱਖ ਮੰਤਰੀ ਵੱਲੋਂ 3 ਅਰਬ ਰੁਪਏ ਦੇ ਖ਼ਰਚਿਆਂ ਦੇ ਦਾਅਵਿਆਂ 'ਚੋਂ ਵੱਡੇ ਪੱਧਰ 'ਤੇ ਹੋਏ ਭ੍ਰਿਸ਼ਟਾਚਾਰ ਦੀ ਬੂ ਆ ਰਹੀ ਹੈ।

Harpal Singh CheemaHarpal Singh Cheema

'ਆਪ' ਵਿਧਾਇਕ ਅਮਨ ਅਰੋੜਾ ਨੇ ਮੰਗ ਕੀਤੀ ਕਿ 300 ਕਰੋੜ ਰੁਪਏ ਦੇ ਦਾਅਵਿਆਂ ਬਾਰੇ ਪੈਦਾ ਹੋਏ ਸ਼ੱਕ-ਸੰਦੇਹ ਨੂੰ ਦੂਰ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਾਈਟ ਪੇਪਰ ਜਾਰੀ ਕਰਨ। 


Aman AroraAman Arora

ਅਤੇ ਦੱਸਣ ਕਿ ਇਸ ਅਰਬਾਂ ਰੁਪਏ ਦੀ ਰਕਮ 'ਚੋਂ ਸਰਕਾਰੀ ਹਸਪਤਾਲਾਂ ਦੀ ਹਾਲਤ ਸੁਧਾਰਨ ਲਈ, ਲੋਕਾਂ ਨੂੰ ਨਵੀਆਂ ਸਹੂਲਤਾਂ ਦੇਣ ਲਈ ਕਿੰਨਾ ਖ਼ਰਚ ਕੀਤਾ।

ਕੋਰੋਨਾ ਵਿਰੁੱਧ ਮੂਹਰਲੀ ਕਤਾਰ 'ਚ ਖੜੇ ਹੋ ਕੇ ਸਿੱਧੀ ਲੜਾਈ ਲੜ ਰਹੇ ਡਾਕਟਰਾਂ, ਨਰਸਾਂ, ਮਲਟੀਪਰਪਜ਼ ਹੈਲਥ ਵਰਕਰਾਂ, ਪੇਂਡੂ ਫਾਰਮਾਸਿਸਟ ਅਫ਼ਸਰਾਂ, ਆਸ਼ਾ ਵਰਕਰਾਂ ਅਤੇ ਦੂਸਰੇ ਸਫ਼ਾਈ ਕਰਮੀਆਂ ਦੀ ਨਵੀਂ ਭਰਤੀ ਜਾਂ ਉਨ੍ਹਾਂ ਨੂੰ ਰੈਗੂਲਰ ਕਰਨ ਅਤੇ ਉਨ੍ਹਾਂ ਦੀਆਂ ਸੁਰੱਖਿਆ ਕਿੱਟਾਂ ਉੱਪਰ ਕਿੱਥੇ-ਕਿੱਥੇ ਕਿੰਨਾ ਪੈਸਾ ਖ਼ਰਚਿਆ ਗਿਆ?

ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਕਿਹਾ ਕਿ ਜੇਕਰ ਸਰਕਾਰ ਪਿਛਲੇ 4 ਮਹੀਨਿਆਂ 'ਚ ਕੋਰੋਨਾ 'ਤੇ ਖ਼ਰਚੇ ਗਏ 300 ਕਰੋੜ ਰੁਪਏ ਦਾ ਹਿਸਾਬ ਦੇਣ ਤੋਂ ਭੱਜਦੀ ਹੈ ਤਾਂ ਸਪਸ਼ਟ ਹੋ ਜਾਵੇਗਾ ਕਿ ਕਾਂਗਰਸ ਸਰਕਾਰ ਦੇ ਭ੍ਰਿਸ਼ਟਤੰਤਰ ਨੇ ਕੋਰੋਨਾ ਵਰਗੀ ਮਹਾਂਮਾਰੀ 'ਚ ਵੀ ਖ਼ੂਬ ਹੱਥ ਰੰਗੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement