10 ਜ਼ਿਲ੍ਹਿਆਂ ਵਿਚ ਕੋਵਿਡ ਕੇਅਰ ਸੈਂਟਰ ਖੋਲ੍ਹੇ: ਕੈਪਟਨ
Published : Jul 25, 2020, 10:46 am IST
Updated : Jul 25, 2020, 10:46 am IST
SHARE ARTICLE
Capt Amrinder Singh
Capt Amrinder Singh

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ 60 ਸਾਲ ਤੋਂ ਘੱਟ ਉਮਰ ਦੇ ਹਲਕੇ

ਚੰਡੀਗੜ੍ਹ, 24 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ 60 ਸਾਲ ਤੋਂ ਘੱਟ ਉਮਰ ਦੇ ਹਲਕੇ ਜਾਂ ਬਗੈਰ ਲੱਛਣਾਂ ਵਾਲੇ ਕੇਸਾਂ ਲਈ ਕੋਵਿਡ ਦੇਖਭਾਲ ਦੀ ਸਮਰੱਥਾ ਵਧਾਉਂਦਿਆਂ ਸੂਬੇ ਦੇ 10 ਜ਼ਿਲ੍ਹਿਆਂ ਵਿਚ 7520 ਬਿਸਤਰਿਆਂ ਦੀ ਸਮਰੱਥਾ ਨਾਲ ਨਵੇਂ ਲੈਵਲ-1 ਕੋਵਿਡ ਕੇਅਰ ਸੈਂਟਰ ਸ਼ੁਰੂ ਕਰ ਦਿਤੇ ਹਨ। 100-100 ਬਿਸਤਿਰਆਂ ਦੀ ਸਮਰੱਥਾ ਵਾਲੇ ਅਜਿਹੇ ਕੇਂਦਰ ਬਾਕੀ 12 ਜ਼ਿਲ੍ਹਿਆਂ ਵਿਚ ਵੀ ਛੇਤੀ ਹੀ ਖੋਲ੍ਹੇ ਜਾਣਗੇ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ 10 ਜ਼ਿਲ੍ਹਿਆਂ ਵਿਚ ਨਵੇਂ ਕੋਵਿਡ ਕੇਅਰ ਸੈਂਟਰ ਵੱਖ-ਵੱਖ ਬਿਸਤਰਿਆਂ ਦੀ ਸਮਰਥਾ ਨਾਲ ਚਾਲੂ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿਚ ਜਲੰਧਰ 'ਚ 1000 ਬਿਸਤਰਿਆਂ ਦੀ ਸਮਰੱਥਾ ਹੈ, ਅੰਮ੍ਰਿਤਸਰ ਵਿਚ 1000, ਪਟਿਆਲਾ ਵਿਚ 470, ਬਠਿੰਡਾ ਵਿਚ 950, ਲੁਧਿਆਣਾ ਵਿਚ 1200, ਸੰਗਰੂਰ ਵਿਚ 800, ਐਸ.ਏ.ਐਸ. ਨਗਰ ਮੁਹਾਲੀ ਵਿਚ ਗਿਆਨ ਸਾਗਰ ਹਸਪਤਾਲ ਵਿਖੇ 500 ਬੈੱਡ ਅਤੇ ਚੰਡੀਗੜ੍ਹ ਯੂਨੀਵਰਸਟੀ ਵਿਚ 1000 ਬਿਸਤਰੇ, ਪਠਾਨਕੋਟ ਵਿਚ 400, ਫਾਜ਼ਿਲਕਾ ਵਿਚ 100 ਅਤੇ ਫਰੀਦਕੋਟ ਵਿਚ 100 ਬਿਸਤਿਰਆਂ ਦੀ ਸਮਰੱਥਾ ਹੈ।

File Photo File Photo

7000 ਬਿਸਤਰਿਆਂ ਦੀ ਸਮਰੱਥਾ ਵਾਲੇ ਇਹ ਕੇਂਦਰ ਮੈਰੀਟੋਰੀਅਸ ਸਕੂਲਾਂ ਅਤੇ ਹੋਰ ਸੰਸਥਾਵਾਂ ਵਿਚ ਚਲਾਏ ਜਾ ਰਹੇ ਹਨ ਅਤੇ ਕੇਸ ਵਧਣ ਦੀ ਸੂਰਤ ਵਿਚ ਇਨ੍ਹਾਂ ਨੂੰ 28000 ਬੈੱਡਾਂ ਤਕ ਵਧਾਇਆ ਜਾ ਸਕਦਾ ਹੈ। ਇਨ੍ਹਾਂ ਕੇਂਦਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਚਲਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਵਿਚ ਬਿਨਾਂ ਕਿਸੇ ਲੱਛਣ ਅਤੇ ਸ਼ੂਗਰ ਤੇ ਹਾਈਪਰਟੈਂਸ਼ਨ ਵਰਗੀਆਂ ਕਰੌਨਿਕ ਬਿਮਾਰੀਆਂ ਜਿਹੇ ਸਹਿ-ਰੋਗ ਤੋਂ ਬਿਨਾਂ ਵਾਲੇ ਪਾਜ਼ੇਟਿਵ ਮਰੀਜ਼ਾਂ ਨੂੰ ਅਲਹਿਦਗੀ ਵਿਚ ਰੱਖਣ ਲਈ ਵਰਤਿਆ ਜਾ ਰਿਹਾ ਹੈ।

ਇਨ੍ਹਾਂ ਕੇਂਦਰਾਂ ਵਿਚ ਢੁਕਵੀਂ ਸਫਾਈ ਅਤੇ ਸੁਰੱਖਿਆ ਸੁਵਿਧਾਵਾਂ ਦੇ ਨਾਲ-ਨਾਲ ਵਧੀਆ ਬੈੱਡ ਹਨ ਜਿਨ੍ਹਾਂ ਦੀ ਨਿਗਰਾਨੀ ਡਾਕਟਰਾਂ, ਨਰਸਾਂ, ਫਾਰਮਾਸਿਸਟਾਂ, ਸਿਹਤ ਪ੍ਰਸ਼ਾਸਕਾਂ ਅਤੇ ਕੌਂਸਲਰਾਂ ਵਲੋਂ ਦਿਨ-ਰਾਤ ਕੀਤੀ ਜਾ ਰਹੀ ਹੈ। ਇਥੇ ਆਕਸੀਜਨ, ਈ.ਸੀ.ਜੀ., ਮੈਡੀਕਲ ਸਪਲਾਈ ਆਦਿ ਵਰਗੀਆਂ ਲੋੜੀਂਦੀਆਂ ਸਾਰੀਆਂ ਹੰਗਾਮੀ ਸੇਵਾਵਾਂ ਮੌਜੂਦ ਹਨ।

ਇਨ੍ਹਾਂ ਕੇਂਦਰਾਂ ਵਿਚ ਦਾਖ਼ਲ ਮਰੀਜ਼ਾਂ ਨੂੰ ਦਿਨ ਵਿਚ ਤਿੰਨ ਵਾਰ ਖਾਣਾ ਦੇਣ ਤੋਂ ਇਲਾਵਾ ਦੋ ਵਾਰ ਚਾਹ ਦਿਤੀ ਜਾ ਰਹੀ ਹੈ। ਇਨ੍ਹਾਂ ਮਰੀਜ਼ਾਂ ਦੀ ਦਿਨ ਵਿਚ ਤਿੰਨ ਵਾਰ ਜਾਂਚ ਵੀ ਹੁੰਦੀ ਹੈ। ਮਰੀਜ਼ ਦੀ ਸਿਹਤ ਖ਼ਰਾਬ ਹੋਣ ਦੀ ਸਥਿਤੀ ਨਾਲ ਨਿਪਟਣ ਲਈ ਇਨ੍ਹਾਂ ਕੇਂਦਰਾਂ ਵਿਚ ਐਂਬੂਲੈਂਸ ਸਮੇਤ ਸਾਰੇ ਢੁਕਵੇਂ ਇੰਤਜ਼ਾਮ ਕੀਤੇ ਗਏ ਹਨ ਤਾਂ ਕਿ ਲੋੜ ਪੈਣ 'ਤੇ ਮਰੀਜ਼ਾਂ ਨੂੰ ਤੁਰਤ ਵੱਡੇ ਕੇਂਦਰ ਵਿਚ ਲਿਜਾਇਆ ਜਾ ਸਕੇ। ਬੁਲਾਰੇ ਨੇ ਦੱਸਿਆ ਕਿ ਮਨੋਵਿਗਿਆਨਕ ਅਤੇ ਆਨਲਾਈਨ ਸਲਾਹ ਲੈਣ ਲਈ ਸਮਰਪਿਤ ਹੈਲਪਲਾਈਨ ਨੰਬਰ ਵੀ ਮੌਜੂਦ ਹਨ। ਉਨ੍ਹਾਂ ਦਸਿਆ ਕਿ ਈ-ਸੰਜੀਵਨੀ ਪੋਰਟਲ ਵੀ ਸਹਾਇਤਾ ਲਈ ਉਪਲਬਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement