ਹੁਣ ਤਾਂ ਆਰਐਸਐਸ ਆਰਡੀਨੈਂਸਾਂ ਵਿਰੁੱਧ ਨਿੱਤਰੀ, ਬਾਦਲਾਂ ਦੀ ਜ਼ਮੀਰ ਕਦੋਂ ਜਾਗੇਗੀ-ਭਗਵੰਤ ਮਾਨ
Published : Jul 25, 2020, 3:46 pm IST
Updated : Jul 25, 2020, 3:46 pm IST
SHARE ARTICLE
 file photo
file photo

ਰਾਸ਼ਟਰੀ ਸੈਵਮਸੇਵਕ ਸੰਘ (ਆਰਐਸਐਸ) ਦੇ ਕਿਸਾਨ ਵਿੰਗ ਭਾਰਤੀ ਕਿਸਾਨ ਸੰਘ ਵੱਲੋਂ ........

ਚੰਡੀਗੜ੍ਹ:  ਰਾਸ਼ਟਰੀ ਸੈਵਮਸੇਵਕ ਸੰਘ (ਆਰਐਸਐਸ) ਦੇ ਕਿਸਾਨ ਵਿੰਗ ਭਾਰਤੀ ਕਿਸਾਨ ਸੰਘ ਵੱਲੋਂ ਖੇਤੀਬਾੜੀ ਬਾਰੇ ਆਰਡੀਨੈਂਸਾਂ ਦਾ ਖੁੱਲ ਕੇ ਵਿਰੋਧ ਕਰਨ ਉੱਤੇ ਪ੍ਰਤੀਕਰਮ ਦਿੰਦੇ ਹੋਏ।

Bhagwant MannBhagwant Mann

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਫਿਰ ਬਾਦਲ ਪਰਿਵਾਰ ਨੂੰ ਕਟਹਿਰੇ ‘ਚ ਖੜ੍ਹਾ ਕਰਦਿਆਂ ਕਿਹਾ ਕਿ ਹੁਣ ਤਾਂ ਆਰਐਸਐਸ ਦੇ ਕਿਸਾਨ ਵਿੰਗ ਨੇ ਵੀ ਆਰਡੀਨੈਂਸਾਂ ਵਿਰੁੱਧ ਸਟੈਂਡ ਲੈ ਲਿਆ ਹੈ, ਬਾਦਲਾਂ ਦੀ ਜ਼ਮੀਰ ਕਦੋਂ ਜਾਗੇਗੀ?

Sukhbir Badal Sukhbir Badal

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਆਰਐਸਐਸ ਨਾਲ ਸੰਬੰਧਿਤ ਭਾਰਤੀ ਮਜ਼ਦੂਰ ਸੰਘ ਵੱਲੋਂ ਮੋਦੀ ਸਰਕਾਰ ਦੇ ਅਖੌਤੀ ਖੇਤੀ ਸੁਧਾਰ ਆਰਡੀਨੈਂਸਾਂ ਦਾ ਵਿਰੋਧ ਕਰਨਾ ਮਾਇਨੇ ਰੱਖਦਾ ਹੈ।

Bhagwant MannBhagwant Mann

ਭਗਵੰਤ ਮਾਨ ਨੇ ਕਿਹਾ, ‘‘ਇਹ ਆਰਡੀਨੈਂਸ ਲਿਆਂਦੇ ਜਾਣ ਦੇ ਸ਼ੁਰੂਆਤੀ ਦਿਨਾਂ ‘ਚ ਭਾਰਤੀ ਕਿਸਾਨ ਸੰਘ ਨੇ ਕੁੱਝ ਸ਼ੰਕੇ ਪ੍ਰਗਟ ਕੀਤੇ ਸਨ। ਹੁਣ ਸਪਸ਼ਟ ਰੂਪ ‘ਚ ਵਿਰੋਧ ਕਰਕੇ ਭਾਰਤੀ ਕਿਸਾਨ ਸੰਘ ਨੇ ਕਿਸਾਨ ਅਤੇ ਖੇਤੀਬਾੜੀ ਨਾਲ ਜੁੜੇ ਸਾਰੇ ਵਰਗਾਂ ਦੇ ਪੱਖ ‘ਚ ਸਟੈਂਡ ਲਿਆ ਹੈ।

FarmerFarmer

ਅਸੀਂ ਪਹਿਲਾਂ ਹੀ ਐਲਾਨ ਕਰ ਚੁੱਕੇ ਹਾਂ ਕਿ ਜੋ ਵੀ ਕਿਸਾਨ-ਮਜ਼ਦੂਰ ਜਥੇਬੰਦੀ ਜਾਂ ਸਿਆਸੀ ਪਾਰਟੀ ਮੋਦੀ ਸਰਕਾਰ ਦੇ ਇਨ੍ਹਾਂ ਕਿਸਾਨ, ਆੜ੍ਹਤੀ, ਮੁਨੀਮ, ਪੱਲੇਦਾਰ, ਖੇਤ ਮਜ਼ਦੂਰ, ਟਰਾਂਸਪੋਰਟਰ ਅਤੇ ਪੰਜਾਬ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਕਰੇਗੀ।

ਆਮ ਆਦਮੀ ਪਾਰਟੀ ਸਿਆਸਤ ਤੋਂ ਉੱਤੇ ਉੱਠ ਕੇ ਉਸਦੀ ਪ੍ਰੋੜ੍ਹਤਾ ਅਤੇ ਹਿਮਾਇਤ ਕਰਦੀ ਹੈ ਪਰੰਤੂ ਸਵਾਲ ਇਹ ਹੈ ਕਿ ਪੰਜਾਬ ਅਤੇ ਕਿਸਾਨਾਂ ਦਾ ‘ਮਸੀਹਾ’ ਕਹਾਉਣ ਵਾਲਾ ਬਾਦਲ-ਪਰਿਵਾਰ ਇਸ ਮੁੱਦੇ ‘ਤੇ ਕੁਫ਼ਰ ਕਿਉਂ ਤੋਲ ਰਿਹਾ ਹੈ?’’ 

ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ-ਆੜ੍ਹਤੀਆਂ ਅਤੇ ਖੇਤੀਬਾੜੀ ‘ਤੇ ਨਿਰਭਰ ਬਹੁਗਿਣਤੀ ਲੋਕਾਂ ਦੀਆਂ ਵੋਟਾਂ ਨਾਲ ਜਿੱਤ ਕੇ ਬਠਿੰਡੇ ਤੋਂ ਦਿੱਲੀ ਪਹੁੰਚੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੇ ਹੱਕ ‘ਚ ਡਟਣ ਦੀ ਥਾਂ ਕਿਸਾਨਾਂ ਦੀ ਹਿੱਕ ‘ਤੇ ਹੀ ਵਜ਼ੀਰੀ ਵਾਲੀ ਕੁਰਸੀ ਡਾਹ ਲਈ ਹੈ। ਮਾਨ ਨੇ ਕਿਹਾ ਕਿ ਬਾਦਲਾਂ ਨੂੰ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਕੀਤੀ ਇਸ ਗਦਾਰੀ ਦੀ 2022 ‘ਚ ਭਾਰੀ ਕੀਮਤ ਚੁਕਾਉਣੀ ਪਵੇਗੀ।   

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Jaswinder Bhalla Death News : ਭੱਲਾ ਦੇ ਘਰ ਦੀਆਂ ਤਸਵੀਰਾਂ ਆਈਆਂ ਸਾਹਮਣੇ Jaswinder Bhalla passes Away

22 Aug 2025 9:35 PM

Gurpreet Ghuggi Emotional On jaswinder bhalla Death : ਆਪਣੇ ਯਾਰ ਭੱਲਾ ਨੂੰ ਯਾਦ ਕਰ ਭਾਵੁਕ ਹੋਏ Ghuggi

22 Aug 2025 9:33 PM

jaswinder bhalla ਦੇ chhankata ਦੇ producer ਨੇ ਬਿਆਨ ਕੀਤੇ ਜਜ਼ਬਾਤ|Bahadur Singh Bhalla|Bhalla Death News

22 Aug 2025 3:15 PM

Bal Mukand Sharma Emotional On jaswinder bhalla Death 'ਜਿਗਰੀ ਯਾਰ ਨਾਲ ਬਿਤਾਏ ਪਲ ਯਾਦ ਕਰ ਭਰ ਆਈਆਂ ਅੱਖਾਂ'

22 Aug 2025 3:15 PM

'ਭੱਲਾ ਸਾਬ੍ਹ ਦੀਆਂ ਯਾਦਾਂ ਸਾਨੂੰ ਹਸਾਉਂਦੀਆਂ ਰਹਿਣਗੀਆਂ' Jaswinder bhalla ਦੇ ਕਰੀਬੀ ਪਹੁੰਚੇ ਦੁੱਖ ਵੰਡਾਉਣ | RIP

22 Aug 2025 3:14 PM
Advertisement