ਕੇਂਦਰ ਵਲੋਂ ਪੰਜਾਬ ਦੀ 3500 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ
Published : Jul 25, 2021, 6:29 am IST
Updated : Jul 25, 2021, 6:29 am IST
SHARE ARTICLE
image
image

ਕੇਂਦਰ ਵਲੋਂ ਪੰਜਾਬ ਦੀ 3500 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ

ਪੰਜਾਬ ਦੇ ਖ਼ੁਰਾਕ ਤੇ ਸਪਲਾਈ ਮੰਤਰੀ ਆਸ਼ੂ ਨੇ ਪਿਛਲੇ ਦਿਨੀਂ ਕੇਂਦਰੀ ਮੰਤਰੀ ਪਿਊਸ਼ ਗੋਇਲ ਕੋਲ ਉਠਾਇਆ ਸੀ ਮਾਮਲਾ

ਚੰਡੀਗੜ੍ਹ, 24 ਜੁਲਾਈ (ਗੁਰਉਪਦੇਸ਼ ਭੁੱਲਰ): ਕੇਂਦਰ ਸਰਕਾਰ ਦੇ ਪੰਜਾਬ ਪ੍ਰਤੀ ਰਵੱਈਏ 'ਚ ਕੁੱਝ ਤਬਦੀਲੀ ਆਈ ਹੈ ਅਤੇ ਹੁਣ ਕੇਂਦਰ ਸਰਕਾਰ ਨੇ ਪੰਜਾਬ ਦੀ 3500 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰ ਦਿਤੀ ਹੈ | ਇਹ ਰਾਸ਼ੀ ਪੇਂਡੂ ਵਿਕਾਸ ਫੰਡ ਅਤੇ ਫ਼ਸਲ ਦੀ ਖਰੀਦ ਨਾਲ ਸਬੰਧਤ ਹੈ | ਇਸ ਨਾਲ ਪੰਜਾਬ ਸਰਕਾਰ ਨੂੰ ਆਉਂਦੇ ਝੋਨੇ ਦੇ ਸੀਜ਼ਨ ਵਿਚ ਖਰੀਦ ਕੰਮਾਂ ਵਿਚ ਕਾਫ਼ੀ ਰਾਹਤ ਮਿਲੇਗੀ | ਮਿਲੀ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਪੰਜਾਬ ਦੀ ਦਿਹਾਤੀ ਵਿਕਾਸ ਫੰਡ ਦੀ 1500 ਕਰੋੜ ਰੁਪਏ ਅਤੇ ਪਿਛਲੇ ਸੀਜ਼ਨ ਦੀ ਫ਼ਸਲ ਖਰੀਦ ਸਬੰਧੀ ਆੜ੍ਹਤੀਆਂ ਦੀ ਬਕਾਇਆ 1700 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿਤੀ ਹੈ | ਜ਼ਿਕਰਯੋਗ ਹੈ ਕਿ ਇਸ ਬਕਾਇਆ ਰਾਸ਼ੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਨਾਲ ਸੰਪਰਕ ਵਿਚ ਸਨ ਅਤੇ ਪਿਛਲੇ ਦਿਨੀਂ ਸੂਬੇ ਦੀ ਖ਼ੁਰਾਕ ਅਤੇ ਸਪਲਾਈ ਵਿਭਾਗ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਦਿੱਲੀ ਜਾ ਕੇ ਮੁਲਾਕਾਤ ਕੀਤੀ ਸੀ | ਇਸ ਤੋਂ ਬਾਅਦ ਹੀ ਇਹ ਰਾਸ਼ੀ ਜਾਰੀ ਹੋ ਸਕੀ ਹੈ |

SHARE ARTICLE

ਏਜੰਸੀ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement