
ਜਰਮਨੀ ਦੇ ਰਾਜਦੂਤ ਵਾਲਟਰ ਜੇ Çਲੰਡਨਰ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਸਿੱਖ ਕੌਮ ਦੇ ਸ਼ਾਨਾਂਮੱਤੇ ਇਤਿਹਾਸ ਤੋਂ ਬੇਹੱਦ
ਅੰਮ੍ਰਿਤਸਰ, 24 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ): ਜਰਮਨੀ ਦੇ ਰਾਜਦੂਤ ਵਾਲਟਰ ਜੇ ਲਿੰਡਨਰ ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਨੇ ਜਰਮਨ ਰਾਜਦੂਤ ਦਾ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਪੁੱਜਣ ’ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਅਤੇ ਸਚਖੰਡ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਤ ਕੀਤਾ। ਸ੍ਰੀ ਗੁਰੂ ਰਾਮਦਾਸ ਜੀ ਦਾ ਪਾਵਨ ਅਸਥਾਨ ਸਚਖੰਡ ਸ੍ਰੀ ਦਰਬਾਰ ਸਾਹਿਬ ਸ਼ਾਂਤੀ ਦਾ ਸੋਮਾ ਹੈ। ਰਾਜਦੂਤ ਵਾਲਟਰ ਜੇ ਲਿੰਡਨਰ ਨੇ ਕਿਹਾ ਕਿ ਉਨ੍ਹਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਬਹੁਤ ਸਕੂਨ ਮਿਲਿਆ ਹੈ। ਸਿੱਖਾਂ ਦਾ ਇਹ ਧਾਰਮਕ ਅਸਥਾਨ ਸਮੁੱਚੀ ਮਾਨਵਤਾ ਨੂੰ ਏਕਤਾ, ਸਹਿਣਸ਼ੀਲਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦਾ ਹੈ। ਅਜਿਹੀਆਂ ਕਦਰਾਂ-ਕੀਮਤਾਂ ਦੀ ਅੱਜ ਦੁਨੀਆਂ ਵਿਚ ਵੱਡੀ ਲੋੜ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਤੇ ਸਿੱਖ ਸਮਾਜ ਵਲੋਂ ਨਿਭਾਈਆਂ ਜਾਂਦੀਆਂ ਮਨੁੱਖਤਾ ਦੀ ਭਲਾਈ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਖਾਸਕਰ ਕਰ ਕੇ ਕੋਰੋਨਾ ਮਹਾਂਮਾਰੀ ਦੌਰਾਨ ਲੰਗਰ ਸੇਵਾ ਅਤੇ ਆਕਸੀਜਨ ਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਰਮਨੀ ਦੇ ਰਾਜਦੂਤ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਿੱਖ ਇਤਿਹਾਸ, ਰਵਾਇਤਾਂ ਅਤੇ ਸਚਖੰਡ ਸ੍ਰੀ ਦਰਬਾਰ ਸਾਹਿਬ ਸਬੰਧੀ ਜਾਣਕਾਰੀ ਦਿਤੀ, ਜਿਸ ਪ੍ਰਤੀ ਉਨ੍ਹਾਂ ਨੇ ਖਾਸ ਰੁਚੀ ਵਿਖਾਈ।
ਕੈਪਸ਼ਨ—ਏ ਐਸ ਆਰ ਬਹੋੜੂ— 24— 2— ਜਰਮਨੀ ਦੇ ਰਾਜਦੂਤ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨਿਤ ਕਰਦੇ ਹੋਏ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਹੋੋਰ ।