ਹਰਿਆਣਾ ਸਰਕਾਰ ਨੇ ਅਪਣੇ ਕਾਮਿਆਂ ਨੂੰ  ਦਿਤਾ ਤੋਹਫ਼ਾ
Published : Jul 25, 2021, 6:28 am IST
Updated : Jul 25, 2021, 6:28 am IST
SHARE ARTICLE
image
image

ਹਰਿਆਣਾ ਸਰਕਾਰ ਨੇ ਅਪਣੇ ਕਾਮਿਆਂ ਨੂੰ  ਦਿਤਾ ਤੋਹਫ਼ਾ

ਮਹਿੰਗਾਈ ਭੱਤਾ 28 ਫ਼ੀ ਸਦੀ ਵਧਾਇਆ

ਚੰਡੀਗੜ੍ਹ, 24 ਜੁਲਾਈ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਨਿਚਰਵਾਰ ਨੂੰ  ਸੂਬਾ ਸਰਕਾਰ ਦੇ ਕਾਮਿਆਂ ਦਾ ਮਹਿੰਗਾਈ ਭੱਤਾ 17 ਫ਼ੀ ਸਦੀ ਤੋਂ ਵਧਾ ਕੇ 28 ਫ਼ੀ ਸਦੀ ਕਰਨ ਦਾ ਐਲਾਨ ਕੀਤਾ | ਬੁਲਾਰੇ ਨੇ ਦਸਿਆ ਕਿ ਮਹਿੰਗਾਈ ਭੱਤੇ ਵਿਚ ਵਾਧਾ ਇਕ ਜੁਲਾਈ ਤੋਂ ਪ੍ਰਭਾਵੀ ਹੋਵੇਗਾ | ਉਨ੍ਹਾਂ ਦਸਿਆ ਕਿ ਵਧੇ ਹੋਏ ਮਹਿੰਗਾਈ ਭੱਤੇ 'ਚ 1 ਜਨਵਰੀ 2020, 1 ਜੁਲਾਈ 2020 ਅਤੇ 1 ਜਨਵਰੀ 2021 ਨੂੰ  ਪੈਂਡਿੰਗ ਮਹਿੰਗਾਈ ਭੱਤੇ ਦਾ ਵਾਧਾ ਵੀ ਸ਼ਾਮਲ ਹੈ | ਬੁਲਾਰੇ ਮੁਤਾਬਕ ਇਸ ਫ਼ੈਸਲੇ ਨਾਲ ਸੂਬੇ ਦੇ 2.85 ਲੱਖ ਸਰਕਾਰੀ ਕਾਮਿਆਂ ਅਤੇ 2.62 ਲੱਖ ਪੈਨਸ਼ਨਰਾਂ ਨੂੰ  ਲਾਭ ਮਿਲੇਗਾ | ਉੱਥੇ ਹੀ ਇਸ ਨਾਲ ਰਾਜ ਫ਼ੰਡ 'ਤੇ ਹਰ ਮਹੀਨੇ 210 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ | ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਕਾਮਿਆਂ ਅਤੇ ਪੈਨਸ਼ਨਰਾਂ ਨੂੰ  ਦਿਤੇ ਜਾਣ ਵਾਲਾ ਮਹਿੰਗਾਈ ਭੱਤਾ ਮੋਦੀ ਸਰਕਾਰ ਵਲੋਂ ਵਧਾਇਆ ਗਿਆ ਸੀ |     (ਏਜੰਸੀ)   
 

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement