ਪਨਬੱਸ ਤੇ PRTC ਵਲੋਂ 26 ਜੁਲਾਈ ਨੂੰ ਬੱਸ ਸਟੈਂਡ ਬੰਦ ਕਰਕੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

By : AMAN PANNU

Published : Jul 25, 2021, 3:01 pm IST
Updated : Jul 25, 2021, 3:01 pm IST
SHARE ARTICLE
PUNBUS and PRTC will close bus stand on July 26 to protest
PUNBUS and PRTC will close bus stand on July 26 to protest

ਪਨਬੱਸ ਅਤੇ ਪੀਆਰਟੀਸੀ ਵਲੋਂ 3-4 ਅਗਸਤ ਨੂੰ ਸਮੂੰਹ ਬੱਸ ਸਟੈਂਡ ਬੰਦ ਕਰਕੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ। 

ਜਲੰਧਰ: ਅੱਜ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (Punbus Contract Workers Union Punjab) ਅਤੇ ਪੀਆਰਟੀਸੀ (PRTC) ਦੇ ਕੱਚੇ ਮੁਲਾਜ਼ਮਾਂ ਦੀ ਜਲੰਧਰ ਬੱਸ ਸਟੈਂਡ (Jalandhar Bus Stand) ਵਿਖੇ ਸੂਬਾ ਪੱਧਰੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਰੇਸ਼ਮ ਸਿੰਘ ਗਿੱਲ ਨੇ ਕੀਤੀ ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਸਮੂੰਹ ਕੱਚੇ ਮੁਲਾਜ਼ਮਾਂ ਨੂੰ ਪਹਿਲੀ ਵਾਰ ਕੈਬਨਿਟ ਵਿਚ ਪੱਕਾ ਕਰਨ ਦਾ ਵਾਅਦਾ ਚੋਣਾਂ ਤੋਂ ਪਹਿਲਾਂ ਕੀਤਾ ਸੀ ਪਰ ਅੱਜ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਅਦ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ ਡਾਂਗਾਂ ਨਾਲ ਕੁੱਟਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ -ਭਾਰਤੀ ਨਿਸ਼ਾਨੇਬਾਜ਼ਾਂ ਦਾ ਖ਼ਰਾਬ ਪ੍ਰਦਰਸ਼ਨ, ਨਹੀਂ ਬਣਾ ਪਾਈਆਂ ਮਨੂੰ ਤੇ ਯਸ਼ਸਵਿਨੀ ਫ਼ਾਈਨਲ 'ਚ ਜਗ੍ਹਾ

bus standBus Stand

ਉਹਨਾਂ ਬਠਿੰਡੇ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਤੇ ਲਾਠੀਚਾਰਜ ਕਰਕੇ ਇਹ ਸਾਬਿਤ ਕੀਤਾ ਹੈ ਕਿ ਸਰਕਾਰ ਸਾਰੇ ਵਾਅਦਿਆਂ ਤੋਂ ਭੱਜੀ ਹੈ ਅਤੇ ਪੰਜਾਬ ਦੇ ਲੋਕਾਂ ਦਾ ਮਜੂਦਾ ਸਰਕਾਰ ਕੋਲ ਕੋਈ ਹੱਲ ਨਹੀਂ ਹੈ। ਸਰਕਾਰ ਸਾਰੇ ਪਾਸਿਓਂ ਫੇਲ ਹੋ ਚੁੱਕੀ ਹੈ। ਸਹਿਜਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਆਪਣੀ ਮੰਗਾਂ ਆਦਿ ਨੂੰ ਮਨਵਾਉਣ ਲਈ ਕੀਤੀ ਹੜਤਾਲ ਦੇ ਸਬੰਧ ਵਿੱਚ 1 ਜੁਲਾਈ ਨੂੰ ਟਰਾਂਸਪੋਰਟ ਮੰਤਰੀ ਪੰਜਾਬ (Punjab Transport Minister) ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ ਸੀ, ਜਿਸ ਵਿਚ ਮੰਤਰੀ ਜੀ ਵਲੋਂ ਯੂਨੀਅਨ ਤੋਂ ਪ੍ਰਪੋਜ਼ਲ ਮੰਗੀ ਗਈ ਸੀ। 

ਇਹ ਵੀ ਪੜ੍ਹੋ - Rajasthan: ਕਾਂਗਰਸ ਹਾਈਕਮਾਨ ਲਵੇਗੀ ਗਹਿਲੋਤ ਸਰਕਾਰ ਦੇ ਮੰਤਰੀ ਮੰਡਲ ਵਿਸਥਾਰ ਦਾ ਫੈਸਲਾ

Bus StandBus Stand

ਪਹਿਲੀ ਕੈਬਨਿਟ ਮੀਟਿੰਗ ਵਿਚ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ 24 ਦਿਨ ਬੀਤ ਜਾਣ ਦੇ ਬਾਵਜੂਦ ਕੋਈ ਹੱਲ ਨਹੀਂ ਹੋਇਆ, ਜਿਸ ਕਾਰਨ ਅੱਜ ਯੂਨੀਅਨ ਨੇ ਮੀਟਿੰਗ ਕਰਕੇ ਮਿਤੀ 26 ਜੁਲਾਈ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ (To close all Bus Stands in Punjab) ਕਰਕੇ ਧਰਨੇ ਦੇਣ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਦਿੱਤੇ ਦੋ ਰੋਜ਼ਾ ਕੰਮ ਛੱਡੋ ਪ੍ਰੋਗਰਾਮ ਅਨੁਸਾਰ ਮਿਤੀ 3-4 ਅਗਸਤ ਨੂੰ ਸਮੂੰਹ ਬੱਸ ਸਟੈਂਡ ਬੰਦ ਕਰਕੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ (Protest) ਜਾਣਗੇ। 

ਇਹ ਵੀ ਪੜ੍ਹੋ - olympics: ਪੀ.ਵੀ ਸਿੰਧੂ ਨੇ ਪਹਿਲੇ ਮੈਚ ਵਿਚ ਹੀ ਛੁਡਾਏ ਛੱਕੇ, ਸਿਰਫ਼ 29 ਮਿੰਟ 'ਚ ਜਿੱਤਿਆ ਮੈਚ  

Bus StandBus Stand

ਜੇਕਰ ਸਰਕਾਰ ਨੇ ਫੇਰ ਵੀ ਕੋਈ ਹੱਲ ਨਾ ਕੱਢਿਆ ਤਾਂ ਮਿਤੀ 9-10-11 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ (3 Day Hunger Strike) ਕਰਕੇ ਕੈਪਟਨ ਅਮਰਿੰਦਰ ਸਿੰਘ ਜਾਂ ਨਵਜੋਤ ਸਿੰਘ ਸਿੱਧੂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਜੇਕਰ ਫੇਰ ਵੀ ਹੱਲ ਨਾ ਕੀਤਾ ਗਿਆ ਤਾਂ ਅਗਲਾ ਐਕਸ਼ਨ ਅਣਮਿੱਥੇ ਸਮੇਂ ਦੀ ਹੜਤਾਲ ਕਰਕੇ ਤਿੱਖਾ ਸੰਘਰਸ਼ ਹੋਵੇਗਾ। ਇਸ ਮੋਕੇ ਮੀਤ ਪ੍ਰਧਾਨ ਜੋਧ ਸਿੰਘ, ਸਤਨਾਮ ਸਿੰਘ, ਕੈਸ਼ੀਅਰ ਬਲਜਿੰਦਰ ਸਿੰਘ, ਅਵਤਾਰ ਸਿੰਘ, ਜਸਵੀਰ ਸਿੰਘ,ਰਾਜ ਕੁਮਾਰ ਤੋਂ ਇਲਾਵਾ ਪਨਬੱਸ ਅਤੇ ਪੀ ਆਰ ਟੀ ਸੀ ਦੇ 27 ਡਿਪੂਆਂ ਦੇ ਪ੍ਰਧਾਨ ਸੈਕਟਰੀ ਮਜੂਦ ਸਨ।

ਇਹ ਵੀ ਪੜ੍ਹੋ - ਤੂਫਾਨ In-fa ਦੇ ਮੱਦੇਨਜ਼ਰ ਸ਼ੰਘਾਈ ਨੇ ਉਡਾਣਾਂ ਕੀਤੀਆਂ ਰੱਦ, ਬਾਹਰੀ ਗਤੀਵਿਧੀਆਂ ’ਤੇ ਵੀ ਲਗਾਈ ਰੋਕ

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ:

1.ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ ਆਰ ਟੀ ਸੀ ਵਿਚ ਘੱਟੋ-ਘੱਟ 10 ਹਜ਼ਾਰ ਬੱਸਾਂ ਪਾਈਆਂ ਜਾਣ।

2.ਪਨਬੱਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਨੂੰ ਉਹਨਾਂ ਦੇ ਪਿੱਤਰੀ ਵਿਭਾਗਾਂ ਵਿਚ ਪੱਕੇ ਕੀਤਾ ਜਾਵੇ।

3.ਮਾਨਯੋਗ ਸੁਪਰੀਮ ਕੋਰਟ ਦਾ ਫੈਸਲਾ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕੀਤਾ ਜਾਵੇ।

4.ਰਿਪੋਰਟਾਂ ਦੀਆਂ ਕੰਡੀਸ਼ਨਾ ਰੱਦ ਕਰਕੇ ਮੁਲਾਜ਼ਮ ਬਹਾਲ ਕੀਤੇ ਜਾਣ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Mansa Parents Sell Child News : ਮਾਂ-ਬਾਪ ਨੇ 1.80 ਲੱਖ 'ਚ ਵੇਚਤਾ ਆਪਣਾ ਬੱਚਾ, ਮਾਪੇ ਗ੍ਰਿਫ਼ਤਾਰ | Mansa News

25 Oct 2025 3:11 PM

Death of Bride girl before marriage in Faridkot:ਸ਼ਗਨਾਂ ਵਾਲੇ ਘਰ 'ਚ ਵਿਛੇ ਸੱਥਰ|Faridkot Bride Death News

25 Oct 2025 3:10 PM

Gurdaspur Punjabi Truck Driver jashanpreet singh Family Interview| Appeal to Indian Govt|California

24 Oct 2025 3:16 PM

Balwant Singh Rajoana Visit Patiala hospital News: '19ਵਾਂ ਸਾਲ ਮੈਨੂੰ ਫ਼ਾਂਸੀ ਦੀ ਚੱਕੀ ਦੇ ਵਿੱਚ ਲੱਗ ਗਿਆ'

24 Oct 2025 3:16 PM

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM
Advertisement