ਭਾਰਤੀ ਪੁਰਸ਼ ਹਾਕੀ ਟੀਮ ਨੇ ਨਿਊਜ਼ੀਲੈਂਡ ਨੂੰ  3-2 ਨਾਲ ਹਰਾ ਕੇ ਕੀਤੀ ਸ਼ਾਨਦਾਰ ਸ਼ੁਰੂਆਤ
Published : Jul 25, 2021, 6:33 am IST
Updated : Jul 25, 2021, 6:33 am IST
SHARE ARTICLE
image
image

ਭਾਰਤੀ ਪੁਰਸ਼ ਹਾਕੀ ਟੀਮ ਨੇ ਨਿਊਜ਼ੀਲੈਂਡ ਨੂੰ  3-2 ਨਾਲ ਹਰਾ ਕੇ ਕੀਤੀ ਸ਼ਾਨਦਾਰ ਸ਼ੁਰੂਆਤ

ਟੋਕੀਉ, 24 ਜੁਲਾਈ: ਸਨਿਚਰਵਾਰ ਨੂੰ  ਟੋਕੀਉ ਉਲੰਪਿਕਸ ਵਿਚ ਤਮਗ਼ਾ ਅਪਣੇ ਨਾਮ ਕਰਨ ਲਈ ਮੁਕਾਬਲੇ ਸ਼ੁਰੂ ਹੋ ਗਏ ਹਨ | ਭਾਰਤੀ ਪੁਰਸ਼ ਹਾਕੀ ਟੀਮ ਨੇ ਨਿਊਜ਼ੀਲੈਂਡ ਨੂੰ  3-2 ਨਾਲ ਹਰਾ ਕੇ ਸ਼ਾਨਦਾਰ ਸ਼ੁਰੂਆਤ ਕੀਤੀ | ਇਸ ਦੇ ਨਾਲ ਹੀ ਤੀਰਅੰਦਾਜ਼ੀ ਦੇ ਮਿਸ਼ਰਤ ਮੁਕਾਬਲੇ ਵਿਚ ਦੀਪਿਕਾ ਕੁਮਾਰੀ ਅਤੇ ਪ੍ਰਵੀਨ ਜਾਧਵ ਦੀ ਜੋੜੀ ਕੁਆਰਟਰ ਫ਼ਾਈਨਲ ਵਿਚ ਪਹੁੰਚ ਗਈ ਹੈ | ਦੂਜੇ ਪਾਸੇ ਭਾਰਤ ਦੀ ਸੁਸ਼ੀਲਾ ਦੇਵੀ ਨੂੰ  ਜੂਡੋ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ | ਇਕ ਗੋਲ ਤੋਂ ਪਿਛੇ ਚੱਲ ਰਹੀ ਭਾਰਤੀ ਪੁਰਸ਼ ਹਾਕੀ ਟੀਮ ਦੇ ਗੋਲਕੀਪਰ ਪੀਆਰ ਸ਼੍ਰੀਜੇਸ਼ ਦੁਆਰਾ ਕੀਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਨਿਊਜ਼ੀਲੈਂਡ ਨੂੰ  ਹਰਾਉਣ ਵਿਚ ਸਹਾਇਤਾ ਮਿਲੀ ਅਤੇ ਭਾਰਤ ਨੇ ਟੋਕਿਓ ਓਲੰਪਿਕ ਵਿਚ ਜਿੱਤ ਨਾਲ ਸ਼ੁਰੂਆਤ ਕੀਤੀ | ਭਾਰਤੀ ਟੀਮ ਨੇ ਉਮੀਦ ਅਨੁਸਾਰ ਪ੍ਰਦਰਸ਼ਨ ਕੀਤਾ ਅਤੇ ਗਰੁੱਪ ਏ ਦਾ ਇਹ ਮੈਚ ਜਿੱਤ ਲਿਆ | ਕਪਤਾਨ ਹਰਮਨਪ੍ਰੀਤ ਸਿੰਘ ਨੇ 26ਵੇਂ ਅਤੇ 33ਵੇਂ ਮਿੰਟ ਵਿਚ ਦੋ ਅਤੇ ਰੁਪਿੰਦਰ ਪਾਲ ਸਿੰਘ ਨੇ 10ਵੇਂ ਮਿੰਟ ਵਿਚ ਇਕ ਗੋਲ ਕੀਤਾ | ਨਿਊਜ਼ੀਲੈਂਡ ਨੇ ਛੇਵੇਂ ਮਿੰਟ ਵਿਚ ਪਹਿਲਾ ਗੋਲ ਅਤੇ ਸਟੀਫ਼ਨ ਜੇਨੇਸ ਨੇ 43ਵੇਂ ਮਿੰਟ ਵਿਚ ਦੂਜਾ ਗੋਲ ਕੀਤਾ | ਉਲੰਪਿਕ ਖੇਡਾਂ ਵਿਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਇਹ 8ਵਾਂ ਮੁਕਾਬਲਾ ਸੀ ਜਿਸ 'ਚ ਭਾਰਤੀ ਟੀਮ ਨੇ 5ਵੀਂ ਵਾਰ ਜਿੱਤ ਪ੍ਰਾਪਤ ਕੀਤੀ ਹੈ |     (ਏਜੰਸੀ)

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement