ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੰਗਰੂਰ ਜ਼ਿਲ੍ਹੇ 'ਚ 600 ਏਕੜ ਪੰਚਾਇਤੀ ਜ਼ਮੀਨ ’ਤੇ ਜੰਗਲ ਲਗਾਉਣ ਦੀ ਮੁਹਿੰਮ ਦਾ ਆਗ਼ਾਜ਼ 
Published : Jul 25, 2022, 9:00 pm IST
Updated : Jul 25, 2022, 9:01 pm IST
SHARE ARTICLE
CABINET MINISTER AMAN ARORA LAUNCHES 'AMRIT VAN' CAMPAIGN TO AFFOREST 600 ACRES OF PANCHAYAT LAND IN SANGRUR
CABINET MINISTER AMAN ARORA LAUNCHES 'AMRIT VAN' CAMPAIGN TO AFFOREST 600 ACRES OF PANCHAYAT LAND IN SANGRUR

‘ਅੰਮ੍ਰਿਤ ਵਣ’ ਮੁਹਿੰਮ ਤਹਿਤ ਮਗਨਰੇਗਾ ਰਾਹੀਂ ਮਜ਼ਦੂਰਾਂ ਨੂੰ ਪਹਿਲੇ ਸਾਲ ਹੀ 6,60,000 ਦਿਹਾੜੀਆਂ ਦਾ ਮਿਲੇਗਾ ਰੋਜ਼ਗਾਰ: ਅਰੋੜਾ

ਕੁਦਰਤ ਨਾਲ ਨੇੜਿਉਂ ਸਾਂਝ ਪਾਉਣ ਲਈ ਜੰਗਲਾਂ ਨੂੰ ਵਿਕਸਤ ਕਰੇਗੀ ਮੁਹਿੰਮ
ਚੰਡੀਗੜ੍ਹ/ਸੰਗਰੂਰ :
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਅੱਜ ਸੰਗਰੂਰ ਜ਼ਿਲ੍ਹੇ ’ਚ 600 ਏਕੜ ਜ਼ਮੀਨ ’ਤੇ ਜੰਗਲ ਤਿਆਰ ਕਰਨ ਲਈ ਉਲੀਕੀ ‘ਅੰਮ੍ਰਿਤ ਵਣ’ ਨਾਂ ਦੀ ਮੁਹਿੰਮ ਦੀ ਪਿੰਡ ਬਡਰੁੱਖਾਂ ਵਿਖੇ ਬੂਟਾ ਲਾ ਕੇ ਸ਼ੁਰੂਆਤ ਕੀਤੀ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ‘ਅੰਮ੍ਰਿਤ ਵਣ’ ਨਾਂ ਦੀ ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਊਂਡ ਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਸੰਗਰੂਰ ਜ਼ਿਲੇ ’ਚ ਜੰਗਲ ਹੇਠਲੇ ਰਕਬੇ ਨੂੰ ਵਧਾਉਣ ਦੀ ਇੱਕ ਨਵੇਕਲੀ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਆਧੁਨਿਕਤਾ ਦੇ ਪ੍ਰਭਾਵ ਹੇਠ ਪਿੰਡਾਂ ਵਿੱਚੋਂ ਜੰਗਲ ਅਲੋਪ ਹੁੰਦੇ ਗਏ ਜਿਸ ਦਾ ਨੁਕਸਾਨ ਅੱਜ ਹਰ ਕੋਈ ਭੁਗਤ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਨਾਲ ਜਿੱਥੇ ਵਣਾਂ ਨੂੰ ਵਿਕਸਤ ਕੀਤਾ ਜਾ ਸਕੇਗਾ ਉਥੇ ਹੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਇਹ ਵਣ ਕੁਦਰਤ ਨਾਲ ਨੇੜਿਓਂ ਸਾਂਝ ਪਾਉਣ ਦੇ ਸਮਰੱਥ ਬਣਨਗੇ।

CM Bhagwant MannCM Bhagwant Mann

ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਤਹਿਤ ਪਹਿਲਾਂ ਤਾਂ ਨਾਜਾਇਜ਼ ਤੌਰ ’ਤੇ ਦੱਬੀਆਂ ਪੰਚਾਇਤੀ ਜ਼ਮੀਨਾਂ ਛੁਡਵਾਉਣ ਲਈ ਮੁਹਿੰਮ ਸਫ਼ਲਤਾ ਪੂਰਵਕ ਚਲਾਈ ਗਈ ਸੀ ਅਤੇ ਹੁਣ ਸੰਘਣੇ ਜੰਗਲ ਲਾਉਣ ਲਈ ਸ਼ੁਰੂ ਕੀਤੀ ਗਈ ਇਹ ਮੁਹਿੰਮ ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਉਣ ’ਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਾਂਗ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੂਰੇ ਪੰਜਾਬ ਦੇ ਸਰਬਪੱਖੀ ਵਿਕਾਸ ਦਾ ਨਕਸ਼ਾ ਤਿਆਰ ਕਰ ਲਿਆ ਗਿਆ ਹੈ ਜਿਸ ਤਹਿਤ ਜਲਦ ਹੀ ਜ਼ਮੀਨੀ ਪੱਧਰ ‘ਤੇ ਅਸਲ ਵਿਕਾਸ ਨਜ਼ਰ ਆਵੇਗਾ।

 Aman AroraAman Arora

ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੂਰੇ ਸੰਗਰੂਰ ਜ਼ਿਲ੍ਹੇ ’ਚ 8 ਬਲਾਕ ਹਨ ਅਤੇ ਇਸ ਮੁਹਿੰਮ ਤਹਿਤ ਹਰ ਬਲਾਕ ’ਚ 75 ਏਕੜ ਜ਼ਮੀਨ ਦੀ ਪਛਾਣ ਕੀਤੀ ਜਾ ਰਹੀ ਹੈ ਜਿੱਥੇ ਹਰਿਆਲੀ ਲਈ ਸੰਘਣੇ ਵਣ ਲਾਏ ਜਾਣੇ ਹਨ। ਉਨਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਨਵੀਂ ਪੀੜੀ ਦੀ ਜੰਗਲਾਂ ਨਾਲ ਸਾਂਝ ਪਵਾਉਣਾ ਹੈ ਅਤੇ ਇਸ ਨਾਲ ਨਾ ਸਿਰਫ਼ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ’ਚ ਮਦਦ ਮਿਲੇਗੀ ਸਗੋਂ ਅਨੇਕਾਂ ਪਸ਼ੂ-ਪੰਛੀਆਂ ਤੇ ਜੀਵ-ਜੰਤੂਆਂ ਨੂੰ ਰਹਿਣ ਲਈ ਵਸੇਬਾ ਮਿਲੇਗਾ। ਉਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਘੱਟ ਤੋਂ ਘੱਟ 1 ਕਨਾਲ ਤੋਂ ਲੈ ਕੇ 10 ਏਕੜ ਰਕਬੇ ’ਤੇ ਪੰਜਾਬ ਦੇ ਰਿਵਾਇਤੀ ਕਿਸਮਾਂ ਦੇ ਬੂਟੇ ਹੀ ਲਾਏ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜੰਗਲਾਂ ਹੇਠ ਰਕਬਾ ਵਧਾਉਣ ਦੇ ਨਾਲ-ਨਾਲ ਇਸ ਮੁਹਿੰਮ ਤਹਿਤ ਲੋਕਾਂ ਤੇ ਪੰਚਾਇਤਾਂ ਦੀ ਆਮਦਨ ’ਚ ਵਾਧਾ ਕਰਨ ਦਾ ਵੀ ਟੀਚਾ ਰੱਖਿਆ ਗਿਆ ਹੈ ਜਿਸ ਤਹਿਤ ਪਿੰਡਾਂ ’ਚ ਬਾਗ਼ ਵੀ ਲਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਲਾਏ ਜਾਣ ਵਾਲੇ ਬੂਟਿਆਂ ਅਤੇ ਇਨਾਂ ਦੀ ਸਾਂਭ-ਸੰਭਾਲ ਮਗਨਰੇਗਾ ਸਕੀਮ ਤਹਿਤ ਕੀਤੀ ਜਾਵੇਗੀ ਜਿਸ ਤਹਿਤ ਪਹਿਲੇ ਸਾਲ ਹੀ 6,60,000 ਦਿਹਾੜੀਆਂ ਦਾ ਰੋਜ਼ਗਾਰ ਪੈਦਾ ਹੋਵੇਗਾ। ਉਨਾਂ ਕਿਹਾ ਕਿ ਇਸੇ ਤਰਾਂ ਬੂਟਿਆਂ ਦੀ ਸੰਭਾਲ ਲਈ ਦੂਜੇ ਸਾਲ ਵਣ ਮਿੱਤਰਾਂ ਨੂੰ ਤਕਰੀਬਨ 3 ਲੱਖ ਦਿਹਾੜੀਆਂ ਦਾ ਰੋਜ਼ਗਾਰ ਦਿੱਤਾ ਜਾਵੇਗਾ।

photo photo

ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ’ਚ ਬਦਲਾਅ ਲਿਆਉਣ ਲਈ ਲਗਾਤਾਰ ਸਕਾਰਾਤਮਕ ਕਦਮ ਚੁੱਕੇ ਜਾ ਰਹੇ ਹਨ ਤੇ ਇਹ ਮੁਹਿੰਮ ਵੀ ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਉਣ ਵੱਲ ਵੱਡਾ ਕਦਮ ਹੈ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਜੰਗਲ ਹੇਠਲੇ ਰਕਬੇ ਨੂੰ ਵਧਾਉਣ ‘ਚ ਉਹ ਸੂਬਾ ਸਰਕਾਰ ਦਾ ਡੱਟ ਕੇ ਸਾਥ ਦੇਣ ਤੇ ਵੱਧ ਤੋਂ ਵੱਧ ਰਕਬੇ ‘ਤੇ ਜੰਗਲ ਉਗਾਉਣ ਦੀ ਕੋਸ਼ਿਸ਼ ਕਰਨ ਜਿਸ ਲਈ ਬੂਟੇ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ।

ਇਸ ਮੌਕੇ ਹੋਰਨਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਡੀ.ਐਫ਼.ਓ. ਮੋਨਿਕਾ ਯਾਦਵ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ, ਡੀ.ਐਸ.ਪੀ. ਭਰਪੂਰ ਸਿੰਘ, ਰਾਉਂਡ ਗਲਾਸ ਫਾਊਂਡੇਸ਼ਨ ਦੇ ਸੀਈਓ ਵਿਸ਼ਾਲ ਚਾਵਲਾ, ਸਰਪੰਚ ਬਡਰੁੱਖਾਂ ਕੁਲਜੀਤ ਸਿੰਘ ਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement