ਆਮ ਆਦਮੀ ਕਲੀਨਿਕ ਨੂੰ ਲੈ ਕੇ ਸਿਆਸੀ ਘਮਾਸਾਣ, ਕਾਂਗਰਸੀਆਂ ਤੇ ਅਕਾਲੀਆਂ ਨੇ ਚੁੱਕੇ ਸਵਾਲ 
Published : Jul 25, 2022, 3:30 pm IST
Updated : Jul 25, 2022, 3:30 pm IST
SHARE ARTICLE
Raja Warring
Raja Warring

‘ਆਪ’ ਸਰਕਾਰ ਨੇ 13000 ਪਿੰਡਾਂ ਲਈ 75 ਮੁਹੱਲਾ ਕਲੀਨਿਕ ਖੋਲ੍ਹ ਕੇ ਮਜ਼ਾਕ ਬਣਾ ਰੱਖਿਆ ਹੈ - ਸੁਖਬੀਰ ਬਾਦਲ

 

ਚੰਡੀਗੜ੍ਹ - ਪੰਜਾਬ 'ਚ ਆਮ ਆਦਮੀ ਕਲੀਨਿਕ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹਾਲੀ ਵਿਚ ਕਿਹਾ ਸੀ ਕਿ ਅਮਰੀਕਾ ਵੀ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਦੇ ਮੁਹੱਲਾ ਕਲੀਨਿਕ ਦਾ ਮਾਡਲ ਮੰਗ ਰਿਹਾ ਹੈ ਜਿਸ ਨੂੰ ਲੈ ਕੇ ਹੁਣ ਸਿਆਸੀ ਹੰਗਾਮਾ ਹੋ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਵੀ ਮੁਹੱਲਾ ਕਲੀਨਿਕ ਅਪਣੇ ਉੱਥੇ ਬਣਾਉਣਾ ਚਾਹੁੰਦਾ ਹੈ। 

file photo

 

ਮਾਨ ਦੇ ਇਸ ਬਿਆਨ ਨੂੰ ਲੈ ਕੇ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ 'ਤੇ ਟਵੀਟ ਕੀਤਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪਹਿਲਾਂ ਤੋਂ ਬਣੀ ਸਰਕਾਰੀ ਇਮਾਰਤ ਵਿਚ 5 ਲੀਟਰ ਪੇਂਟ, 2 ਪੇਂਟਰ ਅਤੇ ਇੱਕ ਆਮ ਆਦਮੀ ਕਲੀਨਿਕ ਬਣਾਇਆ ਗਿਆ ਹੈ। ਮੈਨੂੰ ਯਕੀਨ ਹੈ ਕਿ ਪੂਰੀ ਦੁਨੀਆ ਦੀਆਂ ਸਰਕਾਰਾਂ ਤੁਹਾਡੇ ਪੰਜਾਬ ਦਾ ਇਹ ਮਾਡਲ ਚਾਹੁੰਦੀਆਂ ਹਨ ਪਰ ਆਮ ਤੌਰ 'ਤੇ ਕਲੀਨਿਕਾਂ ਦਾ ਨਾਮ ਪਿੰਡ ਦੇ ਨਾਮ 'ਤੇ ਰੱਖਿਆ ਜਾਂਦਾ ਹੈ ਪਰ ਇਸ਼ਤਿਹਾਰ ਦੀ ਭੁੱਖੀ ਸਰਕਾਰ ਵਿਚ ਅਜਿਹਾ ਨਹੀਂ ਹੈ।

file photo 

ਅਕਾਲੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਨੇ 13000 ਪਿੰਡਾਂ ਲਈ 75 ਮੁਹੱਲਾ ਕਲੀਨਿਕ ਖੋਲ੍ਹ ਕੇ ਮਜ਼ਾਕ ਬਣਾ ਰੱਖਿਆ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੁਖੀ ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਾਮ ਦੀ ਪਲੇਟ ਬਦਲ ਕੇ ਪੰਜਾਬੀਆਂ ਨੂੰ ਮੂਰਖ ਨਹੀਂ ਬਣਾਉਣਾ ਚਾਹੀਦਾ। ਅਕਾਲੀ ਦਲ ਵੱਲੋਂ ਬਣਾਏ ਗਏ ਸੇਵਾ ਕੇਂਦਰਾਂ ਨੂੰ ਬਦਲ ਕੇ ਹੀ ਆਮ ਆਦਮੀ ਕਲੀਨਿਕ ਬਣਾਏ ਗਏ। 'ਆਪ' ਸਰਕਾਰ ਨੇ ਮੁਹੱਲਾ ਕਲੀਨਿਕ ਦਾ ਹੀ ਮਜ਼ਾਕ ਬਣਾਇਆ। 13 ਹਜ਼ਾਰ ਪਿੰਡਾਂ ਲਈ 75 ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਸ ਦੇ ਨਾਲ ਹੀ ਸੇਵਾ ਕੇਂਦਰਾਂ ਤੋਂ ਇਕ ਛੱਤ ਹੇਠ 78 ਸਰਕਾਰੀ ਸੇਵਾਵਾਂ ਦੀ ਸਹੂਲਤ ਤੋਂ ਵੀ ਇਨਕਾਰ ਕੀਤਾ ਜਾ ਰਿਹਾ ਹੈ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement