ਸਰਕਾਰ ਵਲੋਂ ਸਨਅਤ ਲਗਾਉਣ ਲਈ ਸਿੰਗਲ ਵਿੰਡੋ ਰਾਹੀਂ ਸਾਰੀਆਂ ਮਨਜ਼ੂਰੀਆਂ ਦਿੱਤੀਆਂ ਜਾਣਗੀਆਂ: ਅਨਮੋਲ ਗਗਨ ਮਾਨ
Published : Jul 25, 2022, 8:38 pm IST
Updated : Jul 25, 2022, 8:38 pm IST
SHARE ARTICLE
Anmol Gagan Mann and Others
Anmol Gagan Mann and Others

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਪੰਜਾਬ ਵਿਚ ਨਿਵੇਸ਼ਕਾਂ ਨੂੰ ਲਿਆਉਣ ਲਈ ਅਧਿਕਾਰੀਆਂ ਨੂੰ ਪਾਰਦਰਸ਼ੀ ਅਤੇ ਉਦਾਰਵਾਦੀ ਨੀਤੀ ਅਪਣਾਉਣ ਦੀਆਂ ਹਦਾਇਤਾਂ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਨੁੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸੂਬੇ ਵਿਚ ਨਿਵੇਸ਼ਕਾਂ ਨੂੰ ਲਿਆਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪਾਰਦਰਸ਼ੀ ਅਤੇ ਉਦਾਰਵਾਦੀ ਨੀਤੀ ਅਪਣਾਈ ਜਾਵੇ। ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਇਨਵੈਸਟ ਪੰਜਾਬ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਸਬੰਧੀ ਮੀਟਿੰਗ ਕਰਕੇ ਮੁੱਖ ਮੰਤਰੀ ਵਲੋਂ ਜਾਰੀ ਹਦਾਇਤਾਂ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਅਮਲ ਵਿਚ ਲਿਆਉਣ ਲਈ ਨਿਰਦੇਸ਼ ਦਿੱਤੇ ਹਨ ਤਾਂ ਕਿ ਸੂਬੇ ‘ਚ ਵੱਧ ਤੋਂ ਵੱਧ ਨਿਵੇਸ਼ ਆ ਸਕੇ ਅਤੇ ਪੰਜਾਬ ਦਿਨ ਦੁੱਗਣੀ ਤੇ ਰਾਤ ਚੌਗੁਣੀ ਤਰੱਕੀ ਕਰੇ।

 Anmol Gagan MannAnmol Gagan Mann

ਅਨਮੋਲ ਗਗਨ ਮਾਨ ਨੇ ਸਪੱਸਟ ਨਿਰਦੇਸ਼ ਦਿੱਤੇ ਹਨ ਕਿ ਨਿਵੇਸ਼ਕਾਂ ਨੂੰ ਬਿਨ੍ਹਾਂ ਕਿਸੇ ਦੇਰੀ ਅਤੇ ਬਿਨ੍ਹਾਂ ਕਿਸੇ ਖੱਜ਼ਲ ਖੁਆਰੀ ਦੇ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਨਅਤੀ ਵਿਕਾਸ  ’ਚ ਪੰਜਾਬ ਨੂੰ ਮੋਹਰੀ ਸੂਬੇ ਵਜੋਂ ਉਭਾਰਨ ਲਈ ਵਚਨਬੱਧ ਹੈ, ਸਰਕਾਰ ਨੇ ਪਹਿਲਾਂ ਹੀ ਇਕ ਅਜਿਹਾ ਢਾਂਚਾ ਬਣਾ ਲਿਆ ਹੈ, ਜਿਸ ਤਹਿਤ ਸੂਬੇ ਵਿਚ ਸਨਅਤ ਲਾਉਣ ਲਈ ਸਿੰਗਲ ਵਿੰਡੋ ਰਾਹੀਂ ਸਾਰੀਆਂ ਮਨਜ਼ੂਰੀਆਂ ਮਿਲਣਗੀਆਂ।

Anmol Gagan MannAnmol Gagan Mann

ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਵਿਚ ਨਿਵੇਸ਼ ਦੇ ਇੱਛੁਕ ਨਿਵੇਸ਼ਕ ਮਨਜ਼ੂਰੀ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਮਨਜ਼ੂਰੀਆਂ ਤੇਜ਼ੀ ਨਾਲ ਦਿੱਤੀਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਜਿਸ ਵਿਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਲਈ ਕੋਈ ਜਗਾ ਨਹੀਂ ਅਤੇ ਜੇਕਰ ਕੋਈ ਅਧਿਕਾਰੀ ਜਾ ਮੁਲਾਜ਼ਮ ਅਜਿਹਾ ਕਰਦਾ ਪਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਇਨਵੈਸਟ ਪੰਜਾਬ ਦੇ ਉੱਚ ਅਧਿਕਾਰੀ ਹਾਜ਼ਰ ਸਨ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement