ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦੀ ਸਖ਼ਤੀ, ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ 
Published : Jul 25, 2022, 4:35 pm IST
Updated : Jul 25, 2022, 4:35 pm IST
SHARE ARTICLE
IGP Sukhchain Singh Gill
IGP Sukhchain Singh Gill

ਪੰਜਾਬ ਪੁਲਿਸ ਸੂਬੇ 'ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ : IGP ਸੁਖਚੈਨ ਗਿੱਲ

ਪੰਜਾਬ ਪੁਲਿਸ ਨੇ ਹਫ਼ਤੇ ਭਰ ਵਿੱਚ 7.93 ਲੱਖ ਫਾਰਮਾ ਓਪੀਔਡਜ਼ ਅਤੇ ਨਸ਼ੀਲੇ ਟੀਕੇ ਕੀਤੇ ਬਰਾਮਦ 
- ਫਾਰਮਾ ਰਿਕਵਰੀ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਸਦਕਾ ਫ਼ਤਿਹਗੜ੍ਹ ਸਾਹਿਬ ਪੁਲਿਸ ਨੂੰ ਯੂਪੀ ਵਿੱਚ ਅੰਤਰ-ਰਾਜੀ ਫਾਰਮਾ ਡਰੱਗ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਮਦਦ ਮਿਲੀ: ਆਈਜੀਪੀ ਸੁਖਚੈਨ ਗਿੱਲ 
- ਨਸ਼ਾ ਵਿਰੋਧੀ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਫਾਰਮਾ ਡਰੱਗਜ਼ ਤੋਂ ਇਲਾਵਾ 8.37 ਕਿਲੋ ਹੈਰੋਇਨ, 32.28 ਕਿਲੋ ਅਫੀਮ, 53.2 ਕਿਲੋ ਗਾਂਜਾ, 140 ਕੁਇੰਟਲ ਭੁੱਕੀ ਤੋਂ ਇਲਾਵਾ 11.73 ਲੱਖ ਰੁਪਏ ਦੀ ਡਰੱਗ ਮਨੀ ਵੀ ਕੀਤੀ ਬਰਾਮਦ 
ਚੰਡੀਗੜ੍ਹ :
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਵੱਲੋਂ ਪਿਛਲੇ ਹਫ਼ਤੇ ਸੂਬੇ ਭਰ ਵਿੱਚੋਂ ਫਾਰਮਾ ਓਪੀਔਡਜ਼ ਦੀਆਂ 7.93 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਬਰਾਮਦ ਕੀਤੇ ਗਏ ਹਨ। 7.93 ਲੱਖ ਫਾਰਮਾ ਓਪੀਔਡਜ਼ ਵਿੱਚ 6.82 ਲੱਖ ਨਸ਼ੀਲੀਆਂ ਗੋਲੀਆਂ, 17169 ਨਸ਼ੀਲੇ ਟੀਕੇ, 85442 ਨਸ਼ੀਲੇ ਕੈਪਸੂਲ ਅਤੇ 8648 ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਸ਼ਾਮਲ ਹਨ।

IGP Sukhchain Singh GillIGP Sukhchain Singh Gill

ਇੰਸਪੈਕਟਰ ਜਨਰਲ ਆਫ਼ ਪੁਲਿਸ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਾਣਕਾਰੀ ਦਿੱਤੀ ਕਿ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਵਿੱਚ ਇੱਕ ਗੈਰ-ਕਾਨੂੰਨੀ ਸਟੋਰੇਜ ਗੋਦਾਮ ਵਿੱਚ ਛਾਪੇਮਾਰੀ ਦੌਰਾਨ ਫਾਰਮਾ ਓਪੀਔਡਜ਼ ਦੀਆਂ 7 ਲੱਖ ਤੋਂ ਵੱਧ ਗੋਲੀਆਂ/ਕੈਪਸੂਲ/ਟੀਕੇ ਜ਼ਬਤ ਕਰਕੇ ਫਾਰਮਾਸਿਊਟੀਕਲ ਡਰੱਗ ਕਾਰਟਲ ਦਾ ਪਰਦਾਫਾਸ਼ ਕਰਦਿਆਂ ਵੱਡੀ ਬਰਾਮਦਗੀ ਕੀਤੀ ਹੈ।
ਆਈ.ਜੀ.ਪੀ. ਨੇ ਕਿਹਾ ਕਿ ਪਿਛਲੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ, ਜਿਸ ਵਿੱਚ ਪੁਲਿਸ ਨੇ ਬੁਪ੍ਰੇਨੋਰਫਾਈਨ ਦੇ 175 ਟੀਕੇ ਅਤੇ ਐਵੀਲ ਦੀਆਂ 175 ਸ਼ੀਸ਼ੀਆਂ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਜਿਸ ਨਾਲ ਮੁੱਖ ਸਪਲਾਇਰ ਨੂੰ ਫੜਨ ਵਿੱਚ ਫ਼ਤਹਿਗੜ੍ਹ ਸਾਹਿਬ ਪੁਲਿਸ ਨੂੰ ਮਦਦ ਮਿਲੀ।

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੰਜਾਬ (ਡੀ.ਜੀ.ਪੀ.) ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ, ਖਾਸ ਤੌਰ 'ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਥੋੜ੍ਹੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਵੇ। 

DrugsDrugs

ਨਸ਼ਿਆਂ ਬਾਰੇ ਹਫ਼ਤਾਵਾਰੀ ਅਪਡੇਟ ਦਿੰਦਿਆਂ ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਅਧੀਨ 389 ਐਫਆਈਆਰਜ਼, ਜਿਨ੍ਹਾਂ ਵਿੱਚ 40 ਵਪਾਰਕ ਨਸ਼ਾ ਤਸਕਰੀ ਨਾਲ ਸਬੰਧਤ ਹਨ, ਦਰਜ ਕਰਕੇ 508 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਨੇ ਪਿਛਲੇ ਹਫ਼ਤੇ ਐਨਡੀਪੀਐਸ ਕੇਸਾਂ ਵਿੱਚ ਲੋੜੀਂਦੇ 31 ਭਗੌੜਿਆਂ ਅਤੇ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਨੇ ਵੱਡੀ ਮਾਤਰਾ ਵਿੱਚ ਫਾਰਮਾ ਓਪੀਔਡਜ਼ ਬਰਾਮਦ ਕਰਨ ਤੋਂ ਇਲਾਵਾ, ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ 'ਤੇ ਨਾਕੇ ਲਗਾ ਕੇ ਅਤੇ ਨਸ਼ਾ ਪ੍ਰਭਾਵਿਤ ਇਲਾਕਿਆਂ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 8.37 ਕਿਲੋ ਹੈਰੋਇਨ, 32.28 ਕਿਲੋ ਅਫੀਮ, 53.2 ਕਿਲੋ ਗਾਂਜਾ ਅਤੇ 140 ਕੁਇੰਟਲ ਭੁੱਕੀ ਬਰਾਮਦ ਕਰਨ ਤੋਂ ਇਲਾਵਾ 11.73 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਨਸ਼ਾ ਤਸਕਰੀ ਦੇ ਰੁਝਾਨ ਬਾਰੇ ਗੱਲ ਕਰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਨਸ਼ਾ ਤਸਕਰੀ ਲਈ ਐਂਬੂਲੈਂਸ ਵਰਗੀਆਂ ਐਮਰਜੈਂਸੀ ਸੇਵਾਵਾਂ ਵਾਲੇ ਵਾਹਨਾਂ ਦੀ ਵਰਤੋਂ ਕਰਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜ਼ਿਕਰਯੋਗ ਹੈ ਕਿ ਮੋਹਾਲੀ ਪੁਲਿਸ ਨੇ ਐਤਵਾਰ ਨੂੰ ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਪਿੰਡ ਦੱਪਰ ਨੇੜੇ ਸਪੈਸ਼ਲ ਨਾਕਾਬੰਦੀ ਦੌਰਾਨ ਐਂਬੂਲੈਂਸ 'ਚ ਪਏ ਨਕਲੀ ਮਰੀਜ਼ ਦੇ ਸਿਰ ਦੇ ਹੇਠਾਂ ਰੱਖੇ ਸਿਰਹਾਣੇ 'ਚ ਛੁਪਾ ਕੇ ਰੱਖੀ 8 ਕਿਲੋ ਅਫੀਮ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਸੀ।

IGP Sukhchain Singh GillIGP Sukhchain Singh Gill

ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਮੱਦੇਨਜ਼ਰ, ਸਾਰੇ ਸੀਪੀਜ਼/ਐਸਐਸਪੀਜ਼ ਨੂੰ ਅਸਲ ਐਂਬੂਲੈਂਸਾਂ ਦੀ ਸੂਚੀ ਪ੍ਰਾਪਤ ਕਰਨ ਲਈ ਹਸਪਤਾਲਾਂ ਅਤੇ ਐਂਬੂਲੈਂਸ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਗੈਰ-ਸਰਕਾਰੀ ਸੰਸਥਾਵਾਂ ਨਾਲ ਮੀਟਿੰਗਾਂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਮਰੀਜ਼ਾਂ ਨੂੰ ਸੁਰੱਖਿਅਤ ਰਸਤਾ ਮੁਹੱਈਆ ਕਰਵਾਇਆ ਜਾ ਸਕੇ ਅਤੇ ਗਲਤ ਕੰਮਾਂ ਲਈ ਐਮਰਜੈਂਸੀ ਸੇਵਾ ਵਾਹਨਾਂ ਦੀ ਵਰਤੋਂ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ 'ਤੇ ਕੜੀ ਨਜ਼ਰ ਰੱਖੀ ਜਾ ਸਕੇ।

ਜ਼ਿਕਰਯੋਗ ਹੈ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement