ਵਿਜੀਲੈਂਸ ਵੱਲੋਂ ਸੂਬਾ ਪੱਧਰ ਉੱਤੇ ਸਰਕਾਰੀ ਹਸਪਤਾਲਾਂ ਦੀ ਚੈਕਿੰਗ, ਡੋਪ ਟੈਸਟ ਦੀ ਪ੍ਰਕਿਰਿਆ ’ਚ ਮਿਲੀਆਂ ਬੇਨਿਯਮੀਆਂ
Published : Jul 25, 2023, 9:37 pm IST
Updated : Jul 25, 2023, 9:37 pm IST
SHARE ARTICLE
 Irregularities found in the state level checking of government hospitals by vigilance, dope test process
Irregularities found in the state level checking of government hospitals by vigilance, dope test process

ਅਸਲਾ ਲਾਇਸੈਂਸ ਬਣਵਾਉਣ ਅਤੇ ਰੀਨਿਊ ਕਰਵਾਉਣ ਵਾਲੇ ਲੋਕਾਂ ਲਈ ਡੋਪ ਟੈਸਟ ਹੈ ਲਾਜ਼ਮੀ 

ਚੰਡੀਗੜ੍ਹ: ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਦੀ ਵਰਤੋਂ ਕਰਨ ਵਾਲੇ ਜਾਂ ਕਿਸੇ ਅਯੋਗ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਰਕਾਰੀ ਹਸਪਤਾਲਾਂ, ਜਿੱਥੇ ਅਸਲਾ ਲਾਇਸੈਂਸ ਜਾਰੀ ਕਰਨ ਜਾਂ ਨਵਿਆਉਣ ਤੋਂ ਪਹਿਲਾਂ ਡੋਪ ਟੈਸਟ ਕੀਤੇ ਜਾਂਦੇ ਹਨ, ਦੀ ਰਾਜ-ਵਿਆਪੀ ਅਚਨਚੇਤ ਚੈਕਿੰਗ ਕੀਤੀ ਗਈ।

ਦੱਸਣਯੋਗ ਹੈ ਕਿ ਜਿਹੜੇ ਵਿਅਕਤੀ ਅਸਲੇ ਦਾ ਲਾਇਸੈਂਸ ਬਣਵਾਉਣਾ ਜਾਂ ਇਸ ਨੂੰ ਰੀਨਿਊ ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਲਈ ਡੋਪ ਟੈਸਟ ਕਰਵਾਉਣਾ ਲਾਜ਼ਮੀ ਹੈ। ਡੋਪ ਟੈਸਟ ਦਾ ਉਦੇਸ਼ ਵਿਅਕਤੀ ਦੇ ਬਾਇਲੌਜੀਕਲ ਸਪੈਸੀਮਨ (ਨਮੂਨਿਆਂ) ਵਿੱਚ ਨਸ਼ੀਲੇ ਪਦਾਰਥਾਂ ਦੀ ਮੌਜੂਦਗੀ ਦੀ ਜਾਂਚ ਕਰਨਾ ਹੈ। ਵਿਜੀਲੈਂਸ ਬਿਊਰੋ ਦੇ 106 ਮੁਲਾਜ਼ਮਾਂ ਵੱਲੋਂ ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੌਰਾਨ ਡੋਪ ਟੈਸਟ ਲਈ ਆਏ ਘੱਟੋ-ਘੱਟ 51 ਵਿਅਕਤੀਆਂ ਦੇ ਡੋਪ ਟੈਸਟ ਦੀ ਪ੍ਰਕਿਰਿਆ ਅਤੇ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਚੈਕਿੰਗ ਦੌਰਾਨ ਇਸ ਪ੍ਰਕਿਰਿਆ ਵਿੱਚ ਕੁਝ ਬੇਨਿਯਮੀਆਂ ਸਾਹਮਣੇ ਆਈਆਂ ਹਨ, ਜਿਸ ਲਈ ਪੰਜਾਬ ਦੇ  ਸਿਹਤ ਵਿਭਾਗ ਅਤੇ ਸਬੰਧਤ ਡਿਪਟੀ ਕਮਿਸ਼ਨਰਾਂ (ਡੀਸੀ) ਨਾਲ ਸਲਾਹ-ਮਸ਼ਵਰੇ ਜ਼ਰੀਏ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਅਣਅਧਿਕਾਰਤ ਜਾਂ ਅਯੋਗ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਕੀਤਾ ਜਾਵੇ ਅਤੇ ਅਸਲੇ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ।
ਇਸ ਡੋਪ ਟੈਸਟ ਦਾ ਉਦੇਸ਼ ਅਸਲਾ ਲਾਇਸੈਂਸ ਵਾਸਤੇ ਅਪਲਾਈ ਕਰਨ ਵਾਲੇ ਵਿਅਕਤੀਆਂ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਅਯੋਗ ਵਿਅਕਤੀਆਂ ਦੀ ਪਛਾਣ ਕਰਨਾ ਹੈ। ਨਸ਼ੀਲੇ ਪਦਾਰਥਾਂ ਅਤੇ ਦਸ ਨਸ਼ੀਲੀਆਂ ਦਵਾਈਆਂ ਮੌਰਫਿਨ, ਕੋਡੇਨ, ਡੀ-ਪ੍ਰੋਪੋਜ਼ਾਈਫੀਨ, ਬੈਂਜੋਡਾਇਜ਼ੀਪਾਈਨਸ, ਕੈਨਾਬਾਇਨੋਲ, ਬਾਰਬੀਟੂਰੇਟਸ, ਕੋਕੇਨ, ਐਮਫੇਟਾਮਾਈਨਜ਼, ਬੁਪ੍ਰੇਨੋਰਫਾਈਨ ਅਤੇ ਟਰੈਮਾਡੋਲ ਦੀ ਜਾਂਚ ਲਈ ਕੰਪੈਕਟ ਮਲਟੀ ਕਿੱਟਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement