ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੀਆਂ ਵੱਖ-ਵੱਖ ਸਮੱਸਿਆਵਾਂ ਦਾ ਛੇਤੀ ਤੇ ਢੁੱਕਵਾਂ ਹੱਲ ਕਰਨ ‘ਤੇ ਦਿੱਤਾ ਜ਼ੋਰ
Published : Jul 25, 2023, 5:13 pm IST
Updated : Jul 25, 2023, 5:13 pm IST
SHARE ARTICLE
photo
photo

ਪੰਜਾਬ ਦੇ ਵਿੱਤ, ਟਰਾਂਸਪੋਰਟ, ਸਿਹਤ ਅਤੇ ਗ੍ਰਹਿ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ-ਵੱਖ ਬੈਂਕਾਂ ਦੇ ਜ਼ੋਨਲ ਮੈਨੇਜਰਾਂ ਨਾਲ ਕੀਤੀ ਮੀਟਿੰਗ

 

ਚੰਡੀਗੜ, 25 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਈ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੀਆਂ ਆਮ ਲੋਕਾਂ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਦਾ ਛੇਤੀ ਤੇ ਢੁੱਕਵਾਂ ਹੱਲ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਹੈ। ਸੰਧਵਾਂ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬ ਦੇ ਵਿੱਤ, ਟਰਾਂਸਪੋਰਟ, ਸਿਹਤ ਅਤੇ ਗ੍ਰਹਿ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ-ਵੱਖ ਬੈਂਕਾਂ ਦੇ ਜ਼ੋਨਲ ਮੈਨੇਜਰਾਂ ਨਾਲ ਇਨ੍ਹਾਂ ਸਮੱਸਿਆਵਾਂ ਦਾ ਸੁਯੋਗ ਨਿਪਟਾਰਾ ਕਰਨ ਲਈ ਵਿਚਾਰ-ਵਟਾਂਦਰਾ ਕੀਤਾ।

 ਸੰਧਵਾਂ ਨੇ ਦੱਸਿਆ ਕਿ ਸਰਕਾਰੀ ਅਤੇ ਨਿੱਜੀ ਬੈਂਕਾਂ ਵੱਲੋਂ ਕਰਜਾ ਮਨਜ਼ੂਰੀ/ਵੰਡਣ ਸਮੇਂ ਕਰਜ਼ਾ ਲੈਣ ਵਾਲੇ ਵਿਅਕਤੀ ਦਾ ਜਬਰਦਸਤੀ ਬੀਮਾ ਕਰਵਾਇਆ ਜਾਂਦਾ ਹੈ, ਜਦਕਿ ਅਜਿਹਾ ਕੋਈ ਕਾਨੂੰਨ ਨਹੀਂ। ਉਨ੍ਹਾਂ ਜ਼ੋਨਲ ਬੈਂਕ ਮੈਨੇਜ਼ਰਾਂ ਨੂੰ ਕਿਹਾ ਕਿ ਆਮ ਲੋਕਾਂ ਅਤੇ ਕਿਸਾਨਾਂ ਵੱਲੋਂ ਵੱਖ-ਵੱਖ ਕਰਜ਼ੇ ਲੈਣ ਮੌਕੇ ਜਬਰਦਸਤੀ ਬੀਮਾ ਨਾ ਕੀਤਾ ਜਾਵੇ।ਵਿਚਾਰ-ਵਟਾਂਦਰੇ ਦੌਰਾਨ ਬੈਂਕ ਮੈਨੇਜਰਾਂ ਨੇ ਸਪੀਕਰ ਨੂੰ ਦੱਸਿਆ ਕਿਹਾ ਕਿ ਕਰਜ਼ਾ ਲੈਣ ਲਈ ਅਜਿਹੀ ਕੋਈ ਸ਼ਰਤ ਲਾਜ਼ਮੀ ਨਹੀਂ ਕੀਤੀ ਹੈ।
 

ਸੰਧਵਾਂ ਨੇ ਵੱਖ-ਵੱਖ ਬੈਂਕਾਂ ਦੇ ਜ਼ੋਨਲ ਮੈਨੇਜਰਾਂ ਨੂੰ ਕਿਹਾ ਕਿ ਉਹ ਆਪਣੀਆਂ ਸਬੰਧਤ ਬੈਂਕਾਂ ‘ਚ ਕਰਜ਼ਾ ਲੈਣ ਲਈ ਬੀਮਾ ਕਰਵਾਉਣਾ ਲਾਜ਼ਮੀ ਨਹੀਂ ਹੈ, ਆਦਿ ਲਿਖ ਕੇ ਸਹੀ ਢੰਗ ਨਾਲ, ਢੁਕਵੀਂ ਥਾਂ ‘ਤੇ ਡਿਸਪਲੇਅ ਕਰਨ ਅਤੇ ਕਰਜ਼ਾ ਲੈਣ ਲਈ ਸਬੰਧਤ ਹਦਾਇਤਾਂ ਦਾ ਪੰਜਾਬੀ ਅਨੁਵਾਦ ਕਰਕੇ ਕਰਜ਼ਾ ਲੈਣ ਵਾਲੇ ਵਿਅਕਤੀ ਨੂੰ ਦੇਣਾ ਯਕੀਨੀ ਬਣਾਉਣ।
 

ਇਸ ਮੌਕੇ ਵਿਧਾਇਕ ਅਮੋਲਕ ਸਿੰਘ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ  ਕੁਲਜੀਤ ਸਿੰਘ ਰੰਧਾਵਾ, ਵਿਧਾਇਕ ਬਲਕਾਰ ਸਿੱਧੂ, ਪ੍ਰਮੁੱਖ ਸਕੱਤਰ ਵਿੱਤ ਅਜੌਏ ਸਿਨਹਾ, ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ, ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ ਸੰਧਾਵਾਲੀਆ, ਸਟੇਟ ਟਰਾਂਸਪੋਰਟ ਕਮਿਸ਼ਨਰ ਮੋਨੀਸ਼ ਕੁਮਾਰ, ਆਈ.ਜੀ. ਸੁਰੱਖਿਆ ਸ਼ਿਵ ਕੁਮਾਰ ਵਰਮਾ, ਪੰਜਾਬ ਵਿਧਾਨ ਸਭਾ ਸਕੱਤਰ ਰਾਮ ਲੋਕ ਖਟਾਣਾ, ਰਜਿਸਟਰਾਰ ਕੋਪ੍ਰੇਟਿਵ ਸੁਸਾਇਟਜ਼਼, ਐਮ.ਡੀ. ਪੰਜਾਬ ਰਾਜ ਸਹਿਕਾਰੀ ਬੈਂਕ, ਜ਼ੋਨਲ ਮੈਨਜਰ ਸਟੇਟ ਬੈਂਕ ਆਫ਼ ਇੰਡੀਆ, ਜ਼ੋਨਲ ਮੈਨਜਰ ਪੰਜਾਬ ਨੈਸ਼ਨਲ ਬੈਂਕ, ਜ਼ੋਨਲ ਮੈਨਜਰ ਐਚ.ਡੀ.ਐਫ.ਸੀ. ਅਤੇ ਜ਼ੋਨਲ ਮੈਨਜਰ ਆਈ.ਸੀ.ਆਈ.ਸੀ.ਆਈ. ਆਦਿ ਹਾਜ਼ਰ ਸਨ।
 

SHARE ARTICLE

ਏਜੰਸੀ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement