MP ਵਿਕਰਮਜੀਤ ਸਾਹਨੀ ਨੇ ਸਾਰੇ ਪੰਜਾਬੀ ਸੰਸਦ ਮੈਂਬਰਾਂ ਨੂੰ ਪੰਜਾਬ ਦੇ ਹਿੱਤਾਂ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ
Published : Jul 25, 2023, 6:04 pm IST
Updated : Jul 25, 2023, 6:04 pm IST
SHARE ARTICLE
 MP Vikramjit Sahni appealed to all the Punjabi MPs to unite for the interests of Punjab
MP Vikramjit Sahni appealed to all the Punjabi MPs to unite for the interests of Punjab

ਸਾਹਨੀ ਨੇ ਸੂਬੇ ਦੇ 3 ਲੱਖ ਕਰੋੜ ਰੁਪਏ ਤੋਂ ਵੱਧ ਦੇ ਕਰਜ਼ੇ ਅਤੇ ਇਸ ਦੇ ਪੁਨਰਗਠਨ ਦੀ ਫੌਰੀ ਲੋੜ ਬਾਰੇ ਵੀ ਚਰਚਾ ਕੀਤੀ

 

ਚੰਡੀਗੜ੍ਹ : ਸੰਸਦ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਵਿਚ, ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਪਾਰਟੀ ਲਾਈਨਾਂ ਤੋਂ ਉਪਰ ਉਠ ਕੇ ਸਾਰੇ ਪੰਜਾਬੀ ਸੰਸਦ ਮੈਂਬਰਾਂ ਲਈ ਇੱਕ ਗੈਰ ਰਸਮੀ ਗੱਲਬਾਤ ਅਤੇ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ। ਸਾਹਨੀ ਨੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਹਿੱਤਾਂ ਲਈ ਇਕੱਠੇ ਹੋਣ ਅਤੇ ਕੇਂਦਰ ਸਰਕਾਰ ਦੇ ਸਬੰਧ ਵਿਚ ਪੰਜਾਬ ਸੂਬੇ ਨੂੰ ਦਰਪੇਸ਼ ਮੌਜੂਦਾ ਸਮੱਸਿਆਵਾਂ ਦੇ ਹੱਲ ਲਈ ਇਕੱਠੇ ਹੋਣ।

ਵਿਕਰਮਜੀਤ ਸਾਹਨੀ ਨੇ ਪੰਜਾਬੀ ਕਿਸਾਨਾਂ ਦੀ ਦੁਰਦਸ਼ਾ ਅਤੇ ਸੂਬਾ ਸਰਕਾਰ ਵੱਲੋਂ ਪੇਂਡੂ ਵਿਕਾਸ ਫੰਡਾਂ ਅਤੇ ਮਾਰਕੀਟ ਫ਼ੀਸ ਦੇ 4200 ਕਰੋੜ ਰੁਪਏ ਨਾ ਮਿਲਣ ਕਾਰਨ ਰੁਕੇ ਪੇਂਡੂ ਵਿਕਾਸ ਕਾਰਜਾਂ ਅਤੇ ਹੋਰ ਸਮੱਸਿਆਵਾਂ ਬਾਰੇ ਚਾਨਣਾ ਪਾਇਆ। ਸਾਹਨੀ ਨੇ ਕਿਹਾ ਕਿ ਪੰਜਾਬ ਭਾਰਤ ਦਾ ਅੰਨ ਦਾ ਭੰਡਾਰ ਹੈ ਅਤੇ ਇਸ ਲਈ ਕਿਸਾਨਾਂ ਦੇ ਭਲੇ ਲਈ ਪੇਂਡੂ ਖੇਤਰਾਂ ਦਾ ਵਿਕਾਸ ਅਤੇ ਮੰਡੀਆਂ ਵਿਚ ਬੁਨਿਆਦੀ ਢਾਂਚਾ ਤਿਆਰ ਕਰਨਾ ਮਹੱਤਵਪੂਰਨ ਹੈ।

ਸਾਹਨੀ ਨੇ ਸੂਬੇ ਦੇ 3 ਲੱਖ ਕਰੋੜ ਰੁਪਏ ਤੋਂ ਵੱਧ ਦੇ ਕਰਜ਼ੇ ਅਤੇ ਇਸ ਦੇ ਪੁਨਰਗਠਨ ਦੀ ਫੌਰੀ ਲੋੜ ਬਾਰੇ ਵੀ ਚਰਚਾ ਕੀਤੀ ਅਤੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਅਤੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਖਾੜਕੂਵਾਦ ਦਾ ਗਵਾਹ ਹੈ, ਇਸ ਲਈ ਪੰਜਾਬ ਵਿੱਤੀ ਰਾਹਤ ਪੈਕੇਜ ਦਾ ਹੱਕਦਾਰ ਹੈ। ਵਿਕਰਮਜੀਤ ਸਾਹਨੀ ਨੇ ਪੰਜਾਬ ਵਿਚ ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਹੋਈ ਤਬਾਹੀ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਲੋੜ ਨੂੰ ਵੀ ਦੁਹਰਾਇਆ। ਗੱਲਬਾਤ ਵਿਚ ਹਿੱਸਾ ਲੈਣ ਵਾਲੇ ਸੰਸਦ ਮੈਂਬਰਾਂ ਵਿੱਚ ਸੋਮ ਪ੍ਰਕਾਸ਼, ਵਣਜ ਰਾਜ ਮੰਤਰੀ, ਰਾਘਵ ਚੱਢਾ, ਸੰਤ ਬਲਬੀਰ ਸਿੰਘ ਸੀਚੇਵਾਲ, ਸੁਸ਼ੀਲ ਕੁਮਾਰ ਰਿੰਕੂ, ਅਸ਼ੋਕ ਮਿੱਤਲ,  ਮਨੀਸ਼ ਤਿਵਾੜੀ,  ਗੁਰਜੀਤ ਸਿੰਘ ਔਜਲਾ, ਡਾ. ਅਮਰ ਸਿੰਘ, ਮੁਹੰਮਦ ਸਦੀਕ, ਰਾਜੀਵ ਪ੍ਰਤਾਪ ਰੂਡੀ ਅਤੇ ਕਈ ਹੋਰ ਸੰਸਦ ਮੈਂਬਰ ਸ਼ਾਮਲ ਸਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement