ਪੰਜਾਬ ਪੁਲਿਸ ਨੇ ਐਸ.ਟੀ.ਐਫ .ਨਾਲ ਮਿਲ ਕੇ ਫਿਰੋਜ਼ਪੁਰ ਰੇਂਜ ਵਿਚ ਚਲਾਇਆ ਵਿਸ਼ੇਸ਼ ਆਪ੍ਰੇਸ਼ਨ; 19 ਵਿਅਕਤੀ ਗ੍ਰਿਫ਼ਤਾਰ ਤੇ ਡਰੱਗ ਮਨੀ ਬਰਾਮਦ
Published : Jul 25, 2023, 9:41 pm IST
Updated : Jul 25, 2023, 9:41 pm IST
SHARE ARTICLE
PUNJAB POLICE IN JOINT OP WITH STF CONDUCT CASO IN FEROZEPUR RANGE
PUNJAB POLICE IN JOINT OP WITH STF CONDUCT CASO IN FEROZEPUR RANGE

ਪੁਲਿਸ ਟੀਮਾਂ ਨੇ 320 ਗ੍ਰਾਮ ਹੈਰੋਇਨ, ਵੱਡੀ ਮਾਤਰਾ ਵਿਚ ਲਾਹਣ ਅਤੇ 27 ਵਾਹਨ ਵੀ ਕੀਤੇ ਬਰਾਮਦ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਪੁਲਿਸ ਨੇ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਨਾਲ ਮਿਲ ਕੇ ਅੱਜ ਦੂਜੇ ਦਿਨ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਿਆ। ਅੱਜ ਇਹ ਕਾਰਾਵਾਈ ਫਿਰੋਜ਼ਪੁਰ ਰੇਂਜ ਵਿਚ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤੇ ਕੀਤੀ ਗਈ।

ਇਹ ਮੁਹਿੰਮ ਪੰਜਾਬ ਪੁਲਿਸ ਵੱਲੋਂ ਬਠਿੰਡਾ ਰੇਂਜ ਵਿਚ ਚਲਾਈ ਗਈ ਵਿਸ਼ੇਸ਼ ਘੇਰਾਬਦੀ ਅਤੇ ਤਲਾਸ਼ੀ ਮੁਹਿੰਮ ਤੋਂ ਇਕ ਦਿਨ ਬਾਅਦ ਚਲਾਈ ਗਈ। ਦੱਸਣਯੋਗ ਹੈ ਕਿ ਬਠਿੰਡਾ ਰੇਂਜ ਪੁਲਿਸ ਵੱਲੋਂ ਕੀਤੇ ਗਏ ਇਸ ਆਪ੍ਰੇਸ਼ਨ ਵਿਚ 33 ਐਫ.ਆਈ.ਆਰ. ਦਰਜ ਕਰਨ ਉਪਰੰਤ 41 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ ਸੀ।

ਅੱਜ ਇਹ ਅਪਰੇਸ਼ਨ ਫਿਰੋਜ਼ਪੁਰ ਅਤੇ ਫਾਜ਼ਿਲਕਾ ਸਮੇਤ ਫਿਰੋਜ਼ਪੁਰ ਰੇਂਜ ਦੇ ਦੋਵਾਂ ਪੁਲਿਸ ਜ਼ਿਲ੍ਹਿਆਂ ਵਿਚ ਇਕੋ ਸਮੇਂ ਬਾਅਦ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਚਲਾਇਆ ਗਿਆ ਸੀ ਅਤੇ ਐਸਐਸਪੀਜ਼ ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ। ਇਹ ਅਪਰੇਸ਼ਨ ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਦੀ ਸਮੁੱਚੀ ਨਿਗਰਾਨੀ ਹੇਠ ਚਲਾਇਆ ਗਿਆ।

ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਸਿਆ ਕਿ ਇਸ ਅਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 15 ਐਫਆਈਆਰਜ਼ ਦਰਜ ਕਰਕੇ 19 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 13.96 ਲੱਖ ਰੁਪਏ ਦੀ ਡਰੱਗ ਮਨੀ, 320 ਗ੍ਰਾਮ ਹੈਰੋਇਨ ਅਤੇ ਵੱਡੀ ਮਾਤਰਾ ’ਚ ਲਾਹਣ ਬਰਾਮਦ ਕਰਨ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਦੇ 27 ਵਾਹਨ ਵੀ ਜ਼ਬਤ ਕੀਤੇ ਹਨ।

ਉਨ੍ਹਾਂ ਕਿਹਾ ਕਿ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਦੋਵਾਂ ਜ਼ਿਲ੍ਹਿਆਂ ਵਿਚ ਪਛਾਣੇ ਗਏ 62 ਤੋਂ ਵੱਧ ਡਰੱਗ ਹੌਟਸਪੌਟਸਵਿਚ ਇਹ ਅਪਰੇਸ਼ਨ ਚਲਾਇਆ। ਉਨ੍ਹਾਂ ਦਸਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ 50 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਅਜਿਹੇ ਅਪਰੇਸ਼ਨਾਂ ਨੂੰ ਅੰਜ਼ਾਮ ਦੇਣ ਦਾ ਮਕਸਦ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ਵਿਚ ਡਰ ਪੈਦਾ ਕਰਨ ਲਈ ਫੀਲਡ ਵਿਚ ਪੁਲਿਸ ਫੋਰਸ ਦੀ ਮੌਜੂਦਗੀ ਨੂੰ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਅਜਿਹੇ ਅਪਰੇਸ਼ਨ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹਿਣਗੇ।

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement