Chandigarh Weather News: ਚੰਡੀਗੜ੍ਹ 'ਚ ਮੀਂਹ ਨੂੰ ਤਸਰਦੇ ਲੋਕਾਂ ਲਈ ਖੁਸ਼ਖਬਰੀ, ਅੱਜ ਪਵੇਗਾ ਮੀਂਹ
Published : Jul 25, 2024, 12:02 pm IST
Updated : Jul 25, 2024, 3:34 pm IST
SHARE ARTICLE
 Chandigarh Weather News in punjabi
Chandigarh Weather News in punjabi

Chandigarh Weather News: 2 ਦਿਨਾਂ ਬਾਅਦ ਗਰਮੀ ਤੋਂ ਮਿਲੇਗੀ ਰਾਹਤ

ਚੰਡੀਗੜ੍ਹ ਵਿਚ ਮਾਨਸੂਨ ਦੇ ਮਹੀਨਿਆਂ ਵਿਚ ਵੀ ਮੀਂਹ ਨਹੀਂ ਪੈਂ ਰਿਹਾ । ਪਿਛਲੇ ਕਈ ਦਿਨਾਂ ਤੋਂ ਬੱਦਲਵਾਈ ਬਣੀ ਹੋਈ ਹੈ ਪਰ ਮੀਂਹ ਨਹੀਂ ਪੈ ਰਿਹਾ। ਗਰਮੀ ਅਤੇ ਹੁੰਮਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਮੀਂਹ ਪੈ ਸਕਦਾ ਹੈ।
ਅੱਜ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸਵੇਰ ਤੋਂ ਹੀ ਸ਼ਹਿਰ ਵਿੱਚ ਹਲਕੇ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਅਨੁਸਾਰ ਅਗਲੇ ਦੋ-ਤਿੰਨ ਦਿਨਾਂ ਤੱਕ ਬੱਦਲ ਛਾਏ ਰਹਿਣਗੇ ਅਤੇ ਵਿਚਕਾਰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਰਹੇਗੀ।

ਮੌਸਮ ਵਿਭਾਗ ਨੇ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦਰਜ ਕੀਤਾ ਸੀ। ਜੋ ਕਿ ਆਮ ਨਾਲੋਂ 1.2 ਡਿਗਰੀ ਸੈਲਸੀਅਸ ਵੱਧ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਵੀ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉਹ ਵੀ ਆਮ ਨਾਲੋਂ 2.1 ਡਿਗਰੀ ਸੈਲਸੀਅਸ ਵੱਧ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਵੀ ਤਾਪਮਾਨ 'ਚ ਕੋਈ ਬਦਲਾਅ ਨਹੀਂ ਹੋਵੇਗਾ। ਪਰ 27 ਜੁਲਾਈ ਨੂੰ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ ਅਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸ ਵਾਰ ਵੀ ਆਮ ਨਾਲੋਂ 48.5 ਫੀਸਦੀ ਘੱਟ ਮੀਂਹ ਪਿਆ ਹੈ। ਮੌਸਮ ਵਿਭਾਗ ਨੇ 1 ਜੂਨ ਤੋਂ ਹੁਣ ਤੱਕ 185.3 ਮਿਲੀਮੀਟਰ ਬਾਰਿਸ਼ ਦਰਜ ਕੀਤੀ ਹੈ।

ਚੰਡੀਗੜ੍ਹ ਪ੍ਰਸ਼ਾਸਨ ਨੇ H1N1 ਬੀਮਾਰੀ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ਮੁਤਾਬਕ ਜੇਕਰ ਲੋਕਾਂ ਨੂੰ ਬੁਖਾਰ ਦੇ ਨਾਲ-ਨਾਲ ਖੰਘ, ਗਲੇ 'ਚ ਖਰਾਸ਼, ਨੱਕ ਵਗਣਾ, ਸਾਹ ਲੈਣ 'ਚ ਤਕਲੀਫ ਵਰਗੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਨ੍ਹਾਂ ਨੂੰ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।
ਇਸ ਤੋਂ ਇਲਾਵਾ ਸਰੀਰ ਵਿਚ ਦਰਦ, ਸਿਰਦਰਦ, ਦਸਤ, ਉਲਟੀਆਂ, ਬਲਗਮ ਵਿਚ ਖੂਨ ਆਉਣਾ, ਥਕਾਵਟ ਆਦਿ ਵੀ ਐਚ1ਐਨ1 ਦੇ ਲੱਛਣ ਹੋ ਸਕਦੇ ਹਨ। ਪ੍ਰਸ਼ਾਸਨ ਮੁਤਾਬਕ ਜਿਨ੍ਹਾਂ ਲੋਕਾਂ ਨੂੰ ਸ਼ੂਗਰ, ਬਲੱਡ ਪ੍ਰੈਸ਼ਰ, ਸਾਹ ਲੈਣ 'ਚ ਤਕਲੀਫ ਜਾਂ ਦਿਲ ਦੀ ਕੋਈ ਬੀਮਾਰੀ ਹੈ ਜਾਂ 65 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚੇ ਹਨ, ਉਨ੍ਹਾਂ ਦੇ ਨਾਲ-ਨਾਲ ਗਰਭਵਤੀ ਔਰਤਾਂ ਨੂੰ ਇਨ੍ਹਾਂ ਲੋਕਾਂ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ ਕਿਉਂਕਿ ਅਜਿਹੇ ਲੋਕਾਂ ਵਿੱਚ ਇਹ ਬਿਮਾਰੀ ਤੇਜ਼ੀ ਨਾਲ ਫੈਲਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM

Punjab Flood : ਮਿੰਟਾਂ-ਸਕਿੰਟਾਂ 'ਚ ਤੋੜ ਦਿੱਤਾ ਧੁੱਸੀ ਬੰਨ੍ਹ, ਹੜ੍ਹ ਦੀ ਤਬਾਹੀ ਦੇਖ ਕੇ ਬਜ਼ੁਰਗ ਫੁੱਟ-ਫੁੱਟ ਰੋਇਆ

01 Sep 2025 3:20 PM

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM
Advertisement