Punjab News : ਸੰਸਦ 'ਚ ਅੰਮ੍ਰਿਤਪਾਲ ਸਿੰਘ ਬਾਰੇ MP ਚਰਨਜੀਤ ਚੰਨੀ ਦੇ ਬਿਆਨ ਤੋਂ ਕਾਂਗਰਸ ਨੇ ਕੀਤਾ ਕਿਨਾਰਾ , ਰਾਮ ਰਮੇਸ਼ ਨੇ ਕਹੀ ਇਹ ਗੱਲ
Published : Jul 25, 2024, 10:53 pm IST
Updated : Jul 25, 2024, 10:53 pm IST
SHARE ARTICLE
  Jairam Ramesh & MP Charanjit Channi & Amritpal Singh
Jairam Ramesh & MP Charanjit Channi & Amritpal Singh

'MP ਸਲਾਖਾਂ ਪਿੱਛੇ, ਇਹ ਵੀ ਐਮਰਜੈਂਸੀ ਹੈ', ਸੰਸਦ 'ਚ ਅੰਮ੍ਰਿਤਪਾਲ ਦੇ ਸਮਰਥਨ 'ਚ ਬੋਲੇ ਸੀ ਚਰਨਜੀਤ ਸਿੰਘ ਚੰਨੀ

Punjab News : ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਬਾਰੇ ਕਾਂਗਰਸੀ MP ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ਤੋਂ ਦੂਰੀ ਬਣਾ ਲਈ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਚੰਨੀ ਦੇ ਬਿਆਨ ਨੂੰ ਉਨ੍ਹਾਂ ਦੀ ਨਿੱਜੀ ਰਾਏ ਕਰਾਰ ਦਿੱਤਾ ਹੈ। ਹਾਲਾਂਕਿ ਕਾਂਗਰਸ ਨੇ ਚੰਨੀ ਦੇ ਬਿਆਨ ਦੀ ਨਿੰਦਾ ਨਹੀਂ ਕੀਤੀ ਹੈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਬਾਰੇ ਲੋਕ ਸਭਾ ਵਿੱਚ ਚੰਨੀ ਦੇ ਬਿਆਨ ਤੋਂ ਕਈ ਕਾਂਗਰਸੀ ਸੰਸਦ ਮੈਂਬਰ ਨਾਰਾਜ਼ ਸਨ। ਇਸ ਤੋਂ ਬਾਅਦ ਹੀ ਪਾਰਟੀ ਨੇ ਚੰਨੀ ਦੇ ਬਿਆਨ ਤੋਂ ਦੂਰੀ ਬਣਾ ਲਈ ਹੈ।

ਕੀ ਸੀ ਪੂਰਾ ਮਾਮਲਾ 

ਸੰਸਦ 'ਚ ਬਜਟ ਸੈਸ਼ਨ 'ਤੇ ਚਰਚਾ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 'ਵਾਰਿਸ ਪੰਜਾਬ ਦੇ' ਮੁਖੀ ਅਤੇ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਸਦਨ 'ਚ ਬਿਆਨ ਦਿੱਤਾ ਸੀ। ਜਿਸ ਵਿੱਚ ਚਰਨਜੀਤ ਸਿੰਘ ਚੰਨੀ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਦੇ ਸਾਂਸਦ ਅੰਮ੍ਰਿਤਪਾਲ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਸੀਂ ਹਰ ਰੋਜ਼ ਐਮਰਜੈਂਸੀ ਦੀ ਗੱਲ ਕਰਦੇ ਹਾਂ ਪਰ ਅੱਜ ਦੇਸ਼ ਵਿੱਚ ਅਣਐਲਾਨੀ ਐਮਰਜੈਂਸੀ ਦਾ ਕੀ?

ਸੰਸਦ ਮੈਂਬਰ ਚੰਨੀ ਨੇ ਅੱਗੇ ਕਿਹਾ ਕਿ ਇਹ ਵੀ ਇੱਕ ਤਰ੍ਹਾਂ ਦੀ ਐਮਰਜੈਂਸੀ ਹੈ ਜਦੋਂ ਪੰਜਾਬ ਦੇ 20 ਲੱਖ ਲੋਕਾਂ ਵੱਲੋਂ ਸੰਸਦ ਮੈਂਬਰ ਚੁਣੇ ਗਏ ਵਿਅਕਤੀ (ਅੰਮ੍ਰਿਤਪਾਲ ਸਿੰਘ) ਨੂੰ ਕੌਮੀ ਸੁਰੱਖਿਆ ਐਕਟ ਤਹਿਤ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ। ਜਿਸ ਕਾਰਨ ਉਹ ਆਪਣੇ ਇਲਾਕੇ ਦੇ ਲੋਕਾਂ ਦੇ ਵਿਚਾਰ ਸਦਨ ਵਿੱਚ ਪੇਸ਼ ਨਹੀਂ ਕਰ ਪਾ ਰਹੇ ਹਨ। ਇਹ ਵੀ ਐਮਰਜੈਂਸੀ ਹੈ।

ਸਾਬਕਾ CM ਚੰਨੀ ਦੀ ਰਵਨੀਤ ਸਿੰਘ ਬਿੱਟੂ ਨਾਲ ਹੋਈ ਬਹਿਸ

ਲੋਕ ਸਭਾ 'ਚ ਬਜਟ ਸੈਸ਼ਨ 'ਤੇ ਚਰਚਾ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਾਲੇ ਬਹਿਸ ਹੋ ਗਈ। ਫਿਰ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਕਰੀਬ 35 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ।

Location: India, Punjab

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement