Gurdaspur News : ਭਾਰਤ-ਪਾਕਿ ਸਰਹੱਦ ਨੇੜਿਓਂ ਇੱਕ ਖੇਤ 'ਚੋਂ ਮਿਲਿਆ ਡਰੋਨ ,ਪੁਲਿਸ ਨੇ ਕੀਤਾ ਜ਼ਬਤ
Published : Jul 25, 2024, 5:40 pm IST
Updated : Jul 25, 2024, 5:40 pm IST
SHARE ARTICLE
Drone found in Gurdaspur
Drone found in Gurdaspur

ਕਾਲੇ ਰੰਗ ਦਾ ਡਰੋਨ ਖੇਤ ਵਿੱਚ ਜਮ੍ਹਾਂ ਪਾਣੀ ਵਿੱਚ ਪਿਆ ਮਿਲਿਆ

Gurdaspur News : ਜ਼ਿਲ੍ਹਾ ਗੁਰਦਾਸਪੁਰ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਖੇਤਾਂ ਵਿਚੋਂ ਡਰੋਨ ਬਰਾਮਦ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ  ਕਲਾਨੌਰ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਅਗਵਾਨ ਵਿਚ ਕਿਸਾਨ ਦੇ ਝੋਨੇ ਵਾਲੇ ਖੇਤ ਵਿਚੋਂ ਡਰੋਨ ਬਰਾਮਦ ਕੀਤਾ ਗਿਆ। 

ਜਿਸ ਖੇਤ ਤੋਂ ਡਰੋਨ ਬਰਾਮਦ ਹੋਇਆ ਹੈ, ਉਸ ਦਾ ਮਾਲਕ ਕਿਸਾਨ ਬਲਦੇਵ ਸਿੰਘ ਪੁੱਤਰ ਕਰਮ ਸਿੰਘ ਹੈ ਅਤੇ ਉਸ ਨੇ ਇਹ ਖੇਤ ਪਿੰਡ ਦੇ ਹੀ ਇੱਕ ਹੋਰ ਕਿਸਾਨ ਸੁਖਵਿੰਦਰ ਸਿੰਘ ਨੂੰ ਖੇਤੀ ਲਈ ਠੇਕੇ 'ਤੇ ਦਿੱਤਾ ਹੋਇਆ ਹੈ।

ਵੀਰਵਾਰ ਸਵੇਰੇ ਕਰੀਬ 9 ਵਜੇ ਜਦੋਂ ਕਿਸਾਨ ਸੁਖਵਿੰਦਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਖੇਤਾਂ 'ਚ ਗਿਆ ਤਾਂ ਉਸ ਨੇ ਖੇਤ 'ਚ ਇਕ ਡਰੋਨ ਪਿਆ ਦੇਖਿਆ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਥਾਣਾ ਕਲਾਨੌਰ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਦੱਸਿਆ ਕਿ ਜਿਸ ਖੇਤ ਤੋਂ ਡਰੋਨ ਬਰਾਮਦ ਕੀਤਾ ਗਿਆ ਹੈ, ਇਸ ਖੇਤ 'ਚ ਫਸਲ ਬੀਜੀ ਹੋਈ ਸੀ ਅਤੇ ਪਾਣੀ ਖੜ੍ਹਾ ਸੀ। ਕਾਲੇ ਰੰਗ ਦਾ ਡਰੋਨ ਖੇਤ ਵਿੱਚ ਜਮ੍ਹਾਂ ਪਾਣੀ ਵਿੱਚ ਪਿਆ ਮਿਲਿਆ। ਡਰੋਨ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement