Firozepur News : ਮ੍ਰਿਤਕ ਫਿਰੋਜ਼ਪੁਰ ਦੀ ਅਦਾਲਤ ’ਚ ਸੇਵਾਦਾਰ ਦੀ ਕਰਦਾ ਸੀ ਨੌਕਰੀ
Firozepur News : ਫਿਰੋਜ਼ਪੁਰ ਸ਼ਹਿਰ ਦੇ ਸ਼ਾਂਤੀ ਨਗਰ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਫਾਈਨਾਂਸਰਾਂ ਤੋਂ ਤੰਗ ਆ ਕੇ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਨੀਰਜ, ਅਮਿਤ ਸਚਦੇਵਾ ਅਤੇ ਖੁੱਲਰ ਫਾਈਨਾਂਸਰ ਵਾਸੀ ਬਸਤੀ ਟੈਕਾਂ ਵਾਲੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜੋ: Jalandhar News : ਸਾਬਕਾ ਵਿਧਾਇਕ ਰਾਜਿੰਦਰ ਬੇਰੀ ਨੂੰ ਲੱਗਿਆ ਸਦਮਾ, ਮਾਤਾ ਦਾ ਹੋਇਆ ਦਿਹਾਂਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਿੰਦੀਆ ਵਾਸੀ ਸ਼ਾਂਤੀ ਨਗਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਹੈ ਕਿ ਉਸ ਦਾ ਪਤੀ ਫਿਰੋਜ਼ਪੁਰ ਦੀ ਅਦਾਲਤ ’ਚ ਨੌਕਰੀ ਕਰਦਾ ਸੀ, ਜਿਸ ਨੇ ਨਾਮਜ਼ਦ ਵਿਅਕਤੀਆਂ ਤੋਂ ਪੈਸੇ ਉਧਾਰ ਲਏ ਸਨ, ਜੋ ਉਸ ਨੂੰ ਨਾਜਾਇਜ਼ ਤੌਰ ’ਤੇ ਪਰੇਸ਼ਾਨ ਕਰਦੇ ਸਨ। ਉਨ੍ਹਾਂ ਤੋਂ ਤੰਗ ਆ ਕੇ ਉਸ ਦੇ ਪਤੀ ਨੇ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ।
(For more news apart from Fed up with the financiers person committed suicide News in Punjabi, stay tuned to Rozana Spokesman)