
Punjab News : ਅੰਮ੍ਰਿਤ ਭਾਰਤ ਯੋਜਨਾ ਤਹਿਤ ਰੇਲਵੇ ਲਾਈਨਾਂ ਨੂੰ ਅਪਗ੍ਰੇਡ ਕਰਕੇ ਇਲੈਕਟ੍ਰਿਕ ਜਾਵੇਗਾ ਬਣਾਇਆ, 12 ਪ੍ਰਾਜੈਕਟਾਂ 'ਤੇ ਵੀ ਚੱਲ ਰਿਹਾ ਕੰਮ
Punjab News : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ ਦੌਰਾਨ ਰੇਲਵੇ ਲਈ ਪੰਜਾਬ 'ਚ 5,147 ਕਰੋੜ ਰੁਪਏ ਦੀ ਅਲਾਟਮੈਂਟ ਕੀਤੀ ਹੈ। ਅੰਮ੍ਰਿਤ ਭਾਰਤ ਯੋਜਨਾ ਤਹਿਤ ਪੰਜਾਬ ਦੇ 30 ਰੇਲਵੇ ਸਟੇਸ਼ਨਾਂ ਦੀਆਂ ਰੇਲਵੇ ਲਾਈਨਾਂ ਨੂੰ ਅਪਗ੍ਰੇਡ ਕਰਕੇ ਇਲੈਕਟ੍ਰਿਕ ਬਣਾਇਆ ਜਾਵੇਗਾ। ਜਿਸ ਦੇ ਤਹਿਤ 30 ਰੇਲਵੇ ਸਟੇਸ਼ਨਾਂ ਨੂੰ ਅੰਮ੍ਰਿਤ ਰੇਲਵੇ ਸਟੇਸ਼ਨਾਂ ਦੇ ਰੂਪ 'ਚ ਵਿਕਸਿਤ ਕੀਤਾ ਜਾਣਾ ਹੈ। ਇਸ ਤੋਂ ਇਲਾਵਾ 1,158 ਕਿਲੋਮੀਟਰ ਦੇ ਨਵੇਂ ਟਰੈਕ ਬਣਾਉਣ ਲਈ 12 ਪ੍ਰਾਜੈਕਟਾਂ 'ਤੇ ਵੀ ਕੰਮ ਚੱਲ ਰਿਹਾ ਹੈ, ਜਿਸ ਦਾ ਕੰਮ 19,843 ਕਰੋੜ ਰੁਪਏ 'ਚ ਪੂਰਾ ਕੀਤਾ ਜਾਣਾ ਹੈ।
ਜਿਸ ਵਿਚ ਅਬੋਹਰ, ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ, ਬਿਆਸ, ਬਠਿੰਡਾ ਜੰਕਸ਼ਨ, ਧਾਂਦਰੀ ਕਲਾਂ, ਧੂਰੀ, ਫਾਜ਼ਿਲਕਾ, ਫਿਰੋਜ਼ਪੁਰ ਕੈਂਟ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ ਕੈਂਟ ਜੰਕਸ਼ਨ, ਜਲੰਧਰ ਸਿਟੀ, ਕਪੂਰਥਲਾ, ਕੋਟਕਪੂਰਾ ਜੰਕਸ਼ਨ, ਲੁਧਿਆਣਾ ਜੰਕਸ਼ਨ, ਮਾਲੇਰਕੋਟਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਨੰਗਲ ਡੈਮ, ਪਠਾਨਕੋਟ ਕੈਂਟ, ਪਠਾਨਕੋਟ ਸਿਟੀ, ਪਟਿਆਲਾ, ਫਗਵਾੜਾ ਜੰਕਸ਼ਨ, ਫਿਲੌਰ ਜੰਕਸ਼ਨ, ਰੂਪਨਗਰ, ਸੰਗਰੂਰ, ਮੋਹਾਲੀ ਅਤੇ ਸਰਹਿੰਦ ਸਟੇਸ਼ਨ ਸ਼ਾਮਲ ਹਨ।
(For more news apart from Good news for train passengers, 30 Amrit railway stations will be built in punjab News in Punjabi, stay tuned to Rozana Spokesman)