Patiala News : ਪਟਿਆਲਾ DIG ਦੀ ਪਹਿਲਕਦਮੀ, ਸੇਵਾ ਮੁਕਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਬੈਠਕ

By : BALJINDERK

Published : Jul 25, 2024, 8:32 pm IST
Updated : Jul 25, 2024, 8:32 pm IST
SHARE ARTICLE
ਮੀਟਿੰਗ ਦੀ ਤਸਵੀਰ
ਮੀਟਿੰਗ ਦੀ ਤਸਵੀਰ

Patiala News : ਮੁੱਖ ਮੰਤਰੀ ਦੇ ਹੁਕਮਾਂ ਮੁਤਾਬਕ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸਾਬਕਾ ਪੁਲਿਸ ਮੁਲਾਜ਼ਮ ਦੇਣ ਸਾਥ- ਭੁੱਲਰ

Patiala News : ਡਿਪਟੀ ਇੰਸਪੈਕਟਰ ਜਨਰਲ ਪੁਲਿਸ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਇੱਕ ਅਹਿਮ ਪਹਿਲਕਦਮੀ ਕਰਦਿਆਂ ਭਾਈਚਾਰਕ ਸਾਂਝ ਅਤੇ ਆਪਸੀ ਸਹਿਯੋਗ ਨੂੰ ਪ੍ਰਫੁੱਲਿਤ ਕਰਨ ਲਈ ਅਹਿਮ ਕਦਮ ਚੁੱਕਦਿਆਂ ਅੱਜ ਸੇਵਾ ਮੁਕਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਪਟਿਆਲਾ ਰੇਂਜ ਪੱਧਰੀ ਮੀਟਿੰਗ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹੋਈ ਇਸ ਮੀਟਿੰਗ ’ਚ ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ, ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ, ਐਸਐਸਪੀ ਮਲੇਰਕੋਟਲਾ ਡਾ: ਸਿਮਰਤ ਕੌਰ ਨੇ ਸ਼ਮੂਲੀਅਤ ਕੀਤੀ। 

a

ਮੀਟਿੰਗ ’ਚ ਚਾਰ ਜ਼ਿਲ੍ਹਿਆਂ ਤੋਂ ਇੰਸਪੈਕਟਰ ਅਤੇ ਇਸ ਤੋਂ ਉਪਰਲੇ ਰੈਂਕ ਦੇ 150 ਤੋਂ ਵੱਧ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਨੇ ਭਰਵੀਂ ਸ਼ਮੂਲੀਅਤ ਕੀਤੀ।
ਇਸ ਮੌਕੇ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਮੌਜੂਦਾ ਅਤੇ ਸੇਵਾਮੁਕਤ ਪੁਲਿਸ ਕਰਮਚਾਰੀਆਂ ਵਿਚਕਾਰ ਪਾੜੇ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਦੀ ਮਦਦ ਅਹਿਮ ਹੈ, ਇਸ ਲਈ ਮੁੱਖ ਮੰਤਰੀ ਦੇ ਹੁਕਮਾਂ ਮੁਤਾਬਕ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸਾਬਕਾ ਪੁਲਿਸ ਮੁਲਾਜ਼ਮ ਸਾਥ ਦੇਣ।
ਉਨ੍ਹਾਂ ਕਿਹਾ ਕਿ ਭਾਵੇਂ ਉਹ ਪੁਲਿਸ ’ਚੋ ਰਿਟਾਇਡ ਹੋ ਚੁੱਕੇ ਹਨ ਪ੍ਰੰਤੂ ਫਿਰ ਵੀ ਉਨ੍ਹਾਂ ਵੱਲੋਂ ਨਸ਼ਾ ਵਿਕਣ ਸਬੰਧੀ ਆਪਣਾ ਫ਼ਰਜ਼ ਸਮਝਦੇ ਹੋਏ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਇਸ ਦੇ ਨਾਲ ਹੀ ਥਾਣਾ ਪੱਧਰ ’ਤੇ ਜੋ ਵੀ ਕਮੇਟੀ ਬਣਾਈ ਜਾਵੇਗੀ ਉਸ ’ਚ ਰਿਟਾਇਡ ਅਧਿਕਾਰੀਆਂ/ ਕਰਮਚਾਰੀਆਂ ਨੂੰ  ਸਾਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਰਿਟਾਇਡ ਪੁਲਿਸ ਅਧਿਕਾਰੀਆਂ ਦਾ ਇਕ ਵੱਖਰਾ ਵੱਟਸ ਐਪ ਗਰੁੱਪ ਵੀ ਬਣਾਇਆ ਜਾਵੇਗਾ ਜਿਸ ’ਚ ਉਹ ਹਰ ਕਿਸਮ ਦੀ ਜਾਣਕਾਰੀ ਸਾਂਝੀ ਕਰ ਸਕਣਗੇ।

ਇਹ ਵੀ ਪੜੋ: Punjab News : ਸ਼੍ਰੋਮਣੀ ਕਮੇਟੀ ਦੇ ਮੈਂਬਰ ਦੋ ਸਕੇ ਭਰਾਵਾਂ ’ਤੇ ਜਥੇਬੰਦੀਆਂ ਨੇ ਕਰਵਾਇਆ ਮਾਮਲਾ ਦਰਜ

ਵਿਚਾਰ-ਵਟਾਂਦਰੇ ਦੌਰਾਨ ਪ੍ਰਾਪਤ ਫੀਡਬੈਕ ਮੁਤਾਬਕ ਸੇਵਾਮੁਕਤ ਕਰਮਚਾਰੀਆਂ ਨਾਲ ਮੀਟਿੰਗਾਂ ਨੂੰ ਯਕੀਨੀ ਬਣਾਉਣ ਲਈ ਪੁਲਿਸ ਸਟੇਸ਼ਨ ਪੱਧਰ 'ਤੇ ਨਿਯਮਤ ਗੱਲਬਾਤ ਲਈ ਮੀਟਿੰਗਾਂ ਕਰਨ, ਹਰੇਕ ਪੁਲਿਸ ਸਟੇਸ਼ਨ 'ਤੇ ਸੇਵਾਮੁਕਤ ਪੁਲਿਸ ਕਰਮਚਾਰੀਆਂ ਦਾ ਇੱਕ ਰਜਿਸਟਰ ਰੱਖਣਾ, ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸੁਝਾਵਾਂ ਨੂੰ ਹੱਲ ਕਰਨ ਲਈ ਪੁਲਿਸ ਦੇ ਸੀਨੀਅਰ ਸੁਪਰਡੈਂਟਾਂ ਨਾਲ ਨਿਯਮਤ ਮੀਟਿੰਗਾਂ ਕਰਨਾ ਸ਼ਾਮਲ ਹੈ।
ਜਾਣਕਾਰੀ ਦਿੰਦਿਆਂ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਸੇਵਾਮੁਕਤ ਅਧਿਕਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਐਸਐਸਪੀਜ਼ ਅਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਨਮਾਨ ਨੂੰ ਬਰਕਰਾਰ ਰੱਖਣ ਨੂੰ ਯਕੀਨੀ ਬਣਾਉਣ। ਮ੍ਰਿਤਕ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕਰਨ, ਸੇਵਾਮੁਕਤੀ ਪਾਰਟੀਆਂ ਦਾ ਆਯੋਜਨ ਕਰਨ ਅਤੇ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਲਈ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਯਤਨਾਂ ਬਾਰੇ ਵੀ ਚਰਚਾ ਕੀਤੀ ਗਈ।

ਇਹ ਵੀ ਪੜੋ:Delhi News : ਰਾਸ਼ਟਰਪਤੀ ਭਵਨ ਦੇ ਦਰਬਾਰ ਅਤੇ ਅਸ਼ੋਕ ਹਾਲ ਦਾ ਨਾਂ ਬਦਲਿਆ, ਜਾਣੋ ਕਿਉਂ ਕੀਤਾ ਅਜਿਹਾ

ਇਸ ਤੋਂ ਬਿਨ੍ਹਾਂ ਸੇਵਾਮੁਕਤ ਕਰਮਚਾਰੀਆਂ ਦੇ ਬੱਚਿਆਂ ਲਈ ਪੁਲਿਸ ਡੀਏਵੀ ਸਕੂਲਾਂ ’ਚ ਫੀਸਾਂ ਵਿਚ ਰਿਆਇਤਾਂ ਅਤੇ ਨੌਕਰੀਆਂ ’ਚ ਰਾਖਵਾਂਕਰਨ ਪ੍ਰਦਾਨ ਕਰਨਾ, ਸਾਬਕਾ ਪੁਲਿਸ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਨਜਿੱਠਣ ਲਈ ਇੱਕ ਵਿਸ਼ੇਸ਼ ਰਜਿਸਟਰ ਰੱਖਣਾ ਵੀ ਸ਼ਾਮਲ ਸੀ।
ਸ੍ਰੀਵਾਸਤਵ ਸਰ ਦੁਆਰਾ ਡੀਏਵੀ ਸਕੂਲ ਕਮੇਟੀ ਦੀ ਨਿਗਰਾਨੀ, ਸੇਵਾਮੁਕਤ ਪੁਲਿਸ ਕਰਮਚਾਰੀਆਂ ਨੂੰ ਚੋਣਾਂ ਦੌਰਾਨ ਹਥਿਆਰ ਜਮ੍ਹਾਂ ਕਰਨ ਤੋਂ ਛੋਟ ਦੇਣ, ਪੁਲਿਸ ਲਾਈਨ ਹਸਪਤਾਲ ਵਿਖੇ ਸਿਹਤ ਸਹੂਲਤਾਂ ਵਿੱਚ ਸੁਧਾਰ ਅਤੇ ਸੇਵਾਮੁਕਤ ਕਰਮਚਾਰੀਆਂ ਦੇ ਮੈਡੀਕਲ ਬਿੱਲਾਂ ਨੂੰ ਸਮੇਂ ਸਿਰ ਕਲੀਅਰ ਕਰਨ ਨੂੰ ਯਕੀਨੀ ਬਣਾਉਣਾ ਵੀ ਸ਼ਾਮਲ ਸਨ।
ਡੀ.ਆਈ.ਜੀ ਨੇ ਰਿਟਾਇਡ ਅਧਿਕਾਰੀਆਂ/ਕਰਮਚਾਰੀਆਂ ਪਾਸੋਂ ਉਨ੍ਹਾਂ ਦੀਆਂ/ਉਨ੍ਹਾਂ ਦੇ ਪਰਿਵਾਰਾਂ ਦੀਆਂ ਦੁੱਖ ਤਕਲੀਫਾਂ ਬਾਰੇ ਪੁੱਛਿਆ ਅਤੇ ਉਸ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਭਰੋਸਾ ਦਿੱਤਾ। 
ਉਪਰੋਕਤ ਤੋ ਇਲਾਵਾ ਰਿਟਾਇਡ ਕਰਮਚਾਰੀਆਂ ਨੇ ਦੱਸਿਆ ਕਿ ਨਵੇਂ ਪ੍ਰੋਬੇਸ਼ਨਰ ਭਰਤੀ ਕਰਮਚਾਰੀਆਂ ਦੇ ਪੁਲਿਸ ਇੰਨਵੈਸਟੀਗੇਸ਼ਨ ਕਰਨ ਦੇ ਤਰੀਕਿਆਂ ਦੇ ਸਪੈਸ਼ਲ ਕੋਰਸ ਚਲਾਏ ਜਾਣ, ਜਿਸ ’ਚ ਉਨ੍ਹਾਂ ਵੱਲੋ ਆਪਣੇ ਤਜੁਰਬੇ ਦੇ ਅਧਾਰ ‘ਤੇ ਉਨ੍ਹਾਂ ਨੂੰ ਲੈਕਚਰ ਦੇਣ ਲਈ ਬੁਲਾਇਆ ਜਾਵੇ। ਜਿਸ ਸਬੰਧੀ ਉਨ੍ਹਾਂ ਨੂੰ ਹਾਂ ਪੱਖੀ ਹੁੰਗਾਰਾ ਦਿੰਦੇ ਹੋਏ ਕਿਹਾ ਗਿਆ ਕਿ ਇਸ ਸਬੰਧੀ ਸੈਮੀਨਾਰ ਲਗਾਏ ਜਾਣਗੇ। ਜਿਸ ’ਚ ਉਨ੍ਹਾਂ ਨੂੰ ਇੰਨਵੈਸਟੀਗੇਸ਼ਨ ਬਾਬਤ ਲੈਕਚਰ ਦੇਣ ਲਈ ਉਚੇਚੇ ਤੌਰ ’ਤੇ ਸੱਦਾ ਦਿੱਤਾ ਜਾਵੇਗਾ।

a

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ  ਕਿਹਾ ਗਿਆ ਕਿ ਆਉਣ ਵਾਲੀ 15 ਅਗਸਤ (ਅਜਾਦੀ ਦਿਹਾੜੇ) ਮੌਕੇ ਹੋਣ ਵਾਲੇ ਸਮਾਗਮ ਦੌਰਾਨ ਸਮਾਗਮ ’ਚ ਰਿਟਾਇਡ ਕਰਮਚਾਰੀਆਂ ਲਈ ਰਾਖਵੀਂ ਕੁਰਸੀਆਂ ਲਗਾਉਣ ਦੀ ਸਹੂਲਤ ਹੋਣੀ ਚਾਹੀਦੀ ਹੈ ਜਿਸ ਬਾਰੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਸਬੰਧੀ ਮਾਨਯੋਗ ਡਿਪਟੀ ਕਮਿਸ਼ਨਰਜ ਨੂੰ ਲਿਖਕੇ ਭੇਜਿਆ ਜਾਵੇਗਾ।
ਇਸ ਦੌਰਾਨ, ਪੰਜਾਬ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਸੁਖਦੇਵ ਸਿੰਘ ਅਤੇ ਜਿਲ੍ਹਾ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਦੇ ਐਸ.ਪੀ/ਡੀ.ਐਸ.ਪੀ/ਇੰਸਪੈਕਟਰ ਤੋ ਐਸ.ਆਈ ਰੈਂਕ ਦੇ ਕਰੀਬ 150 ਦੇ ਰਿਟਾਇਡ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੇ ਭਾਗ ਲਿਆ।

(For more news apart from   Initiative of Patiala DIG, meeting with retired police officers and employees News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM

Kisan Andolan ਨੂੰ ਲੈ ਕੇ Charanjit Channi ਦਾ ਵੱਡਾ ਦਾਅਵਾ,BJP ਨੇ ਕਿਸਾਨਾ ਉੱਤੇ ਗੋਲੀ ਚਲਾਉਣ ਦੇ ਦਿਤੇ ਸੀ ਹੁਕਮ

12 Oct 2025 3:02 PM

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM
Advertisement