Ludhiana News: ਘਰ ਵਿਚ ਸੁੱਤੇ ਪਏ ਨੌਜਵਾਨ ਨੂੰ ਸੱਪ ਨੇ ਮਾਰਿਆ ਡੰਗ, ਤੜਫ- ਤੜਫ ਹੋਈ ਮੌਤ
Published : Jul 25, 2024, 11:42 am IST
Updated : Jul 25, 2024, 11:45 am IST
SHARE ARTICLE
Ludhiana Snake Bite Death News
Ludhiana Snake Bite Death News

Ludhiana News: ਮ੍ਰਿਤਕ ਦੀ ਪਹਿਚਾਣ ਬਾਵਨ ਕੁਮਾਰ ਪੁੱਤਰ ਸ਼ਿਵ ਕੁਮਾਰ ਵਜੋਂ ਹੋਈ

Ludhiana News: ਲੁਧਿਆਣਾ ਤੋਂ ਇਕ ਬਹੁਤ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਇਕ ਨੌਜਵਾਨ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਬਾਵਨ ਕੁਮਾਰ ਪੁੱਤਰ ਸ਼ਿਵ ਕੁਮਾਰ ਵਜੋਂ ਹੋਈ ਹੈ। ਜੋ ਕਿ ਮਜ਼ਦੂਰੀ ਕਰਦਾ ਸੀ। ਉਹ ਘਰ ’ਚ ਇਕੱਲਾ ਹੀ ਰਹਿੰਦਾ ਸੀ। 


ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਉਸ ਨੂੰ ਆਪਣੇ ਘਰ ਅੰਦਰ ਸੱਪ ਹੋਣ ਦੀ ਭਿਣਕ ਲੱਗੀ ਤਾਂ ਉਹ ਦੇਰ ਰਾਤ ਤੱਕ ਉਸ ਨੂੰ ਲੱਭਦਾ-ਲੱਭਦਾ ਘਰ ਦੇ ਸਾਰੇ ਕੋਨੇ ਛਾਣਦਾ ਰਿਹਾ ਪਰ ਉਸ ਨੂੰ ਕਿਤੇ ਸੱਪ ਨਹੀਂ ਮਿਲਿਆ ਪਰ ਇਸ ਵਿਚਕਾਰ ਰਾਤ ਨੂੰ ਸੱਪ ਨੇ ਉਸ ਨੂੰ ਡੰਗ ਲਿਆ, ਜਿਸ ਨਾਲ ਉਸ ਦੀ ਮੌਤ ਹੋ ਗਈ। ਸਵੇਰੇ ਉਸ ਦੀ ਲਾਸ਼ ਕਮਰੇ ’ਚ ਪਈ ਮਿਲੀ।  ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਇਸ ਦੇ ਵਾਰਸਾਂ ਦੇ ਆਉਣ ਤੋਂ ਬਾਅਦ ਇਸ ਦੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement