Garhshankar News : ਇਕ ਦਰਜਨ ਦੇ ਕਰੀਬ ਹਮਲਾਵਰਾਂ ਨੇ ਡੇਰੇ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੀਤੀ ਕੁੱਟਮਾਰ
Garhshankar News : ਗੜ੍ਹਸ਼ੰਕਰ ਦੇ ਪਿੰਡ ਲਸਾੜਾ ਦੇ ਡੇਰਾ ਥਪਲ ਕਿਲ੍ਹਾ ਦੇ ਮੁੱਖ ਸੇਵਾਦਾਰ ਸੀਤਾ ਰਾਮ ਦਾਸ ਦੇ ਉੱਪਰ ਡੇਰੇ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੁੱਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦੀ ਸੀ. ਸੀ. ਟੀ. ਵੀ. ਫੁਟੇਜ਼ ਵੀ ਸਾਹਮਣੇ ਆਈ ਹੈ। ਸੀ. ਸੀ. ਟੀ. ਵੀ. ’ਚ ਕੈਦ ਹੋਏ ਇਕ ਦਰਜਨ ਤੋਂ ਵੱਧ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਜਾ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਗੜ੍ਹਸ਼ੰਕਰ ’ਚ ਇਲਾਜ ਦੌਰਾਨ ਸੀਤਾ ਰਾਮ ਮੁੱਖ ਸੇਵਾਦਾਰ ਨੇ ਦੱਸਿਆ ਕਿ ਉਹ ਪਿਛਲੇ 10 ਮਹੀਨਿਆਂ ਤੋਂ ਡੇਰੇ 'ਤੇ ਈਮਾਨਦਾਰੀ ਨਾਲ ਸੇਵਾ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਅੱਜ ਉਹ ਡੇਰੇ 'ਤੇ ਮੌਜੂਦ ਸੀ ਤਾਂ 25 ਦੇ ਕਰੀਬ ਵਿਅਕਤੀ ਡੇਰੇ ਦੇ ਬਾਹਰ ਗਾਲੀ ਗਲੋਚ ਕਰਨ ਲੱਗ ਪਏ ਅਤੇ ਜਦੋਂ ਉਹ ਬਾਹਰ ਨਿਕਲੇ ਤਾਂ ਉਨ੍ਹਾਂ 'ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਡੇਰੇ ਨੂੰ ਖਾਲੀ ਕਰਨ ਦੀ ਧਮਕੀ ਵੀ ਦਿੱਤੀ ਗਈ। ਉਨ੍ਹਾਂ ਦੱਸਿਆ ਉਹ ਕਿਸੇ ਤਰ੍ਹਾਂ ਆਪਣੀ ਜਾਨ ਬਚਾ ਕੇ ਸਿਵਲ ਹਸਪਤਾਲ ’ਚ ਦਾਖ਼ਲ ਹੋਏ ਅਤੇ ਇਸ ਘਟਨਾ ਬਾਰੇ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ।
ਇਹ ਵੀ ਪੜੋ: Jalandhar News : ਸਾਬਕਾ ਵਿਧਾਇਕ ਰਾਜਿੰਦਰ ਬੇਰੀ ਨੂੰ ਲੱਗਿਆ ਸਦਮਾ, ਮਾਤਾ ਦਾ ਹੋਇਆ ਦਿਹਾਂਤ
ਇਸ ਮੌਕੇ ਜਾਣਕਾਰੀ ਦਿੰਦਿਆਂ ਸੁਸ਼ੀਲ ਰਾਣਾ, ਜਸ ਭੱਠਲ, ਗੌਰਵ ਖਨਾਂ, ਸੋਹਣ ਸਿੰਘ ਅਤੇ ਹੋਰਾਂ ਨੇ ਦੱਸਿਆ ਕਿ ਡੇਰਾ ਥਪਲ ਕਿਲ੍ਹਾ ਵਿੱਖੇ ਮਹੰਤ ਆਂਵਤੀਕਾ ਗਿਰਜੀ ਵੱਲੋਂ ਲਗਭਗ 10 ਮਹੀਨੇ ਪਹਿਲਾਂ ਸੀਤਾ ਰਾਮ ਦਾਸ ਜੀ ਨੂੰ ਮੁੱਖ ਸੇਵਾਦਾਰ ਬਣਾਇਆ ਗਿਆ ਹੈ ਅਤੇ ਉਹ ਆਪਣੀ ਤਨਦੇਹੀ ਨਾਲ ਕੰਮ ਕਰ ਰਹੇ ਹਨ।
ਇਸ ਮੌਕੇ ਉਨ੍ਹਾਂ ਸੇਵਾਦਾਰ 'ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੇ ਹੋਏ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਦੇ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
(For more news apart from One Derzen attackers attacked the attendant of the camp In Garhshankar News in Punjabi, stay tuned to Rozana Spokesman)