Punjab News : ਸ਼੍ਰੋਮਣੀ ਕਮੇਟੀ ਦੇ ਮੈਂਬਰ ਦੋ ਸਕੇ ਭਰਾਵਾਂ ’ਤੇ ਜਥੇਬੰਦੀਆਂ ਨੇ ਕਰਵਾਇਆ ਮਾਮਲਾ ਦਰਜ

By : BALJINDERK

Published : Jul 25, 2024, 7:46 pm IST
Updated : Jul 25, 2024, 7:46 pm IST
SHARE ARTICLE
ਜੇਥਬੰਦੀਆਂ ਮਾਮਲੇ ਦੀ ਜਾਣਕਾਰੀ ਦਿੰਦੀਆਂ ਹੋਈਆਂ
ਜੇਥਬੰਦੀਆਂ ਮਾਮਲੇ ਦੀ ਜਾਣਕਾਰੀ ਦਿੰਦੀਆਂ ਹੋਈਆਂ

Punjab News : ਮਾਮਲਾ ਗੁਰਦੁਆਰਾ ਸਾਹਿਬ ਦੀ ਜ਼ਮੀਨ ’ਤੇ ਕਲੋਨੀ ’ਚ ਪਾਸ ਹੋਏ ਸਕੂਲ ਦੀ ਜਗ੍ਹਾ ਉਪਰ ਕਬਜ਼ਾ ਕਰਨ ਦਾ 

Punjab News :  ਜੱਥਾ ਸਿਰਲੱਥ ਖਾਲਸਾ ਦੇ ਮੁਖੀ ਜਥੇਦਾਰ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਭਾਈ ਤਰਲੋਚਨ ਸਿੰਘ ਸੋਹਲ, ਦਮਦਮੀ ਟਕਸਾਲ ਤੋ ਭਾਈ ਮੇਜਰ ਸਿੰਘ ਪੰਡੋਰੀ ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਦੀ 21 ਮੈਂਬਰੀ ਕਮੇਟੀ, ਰਿਸ਼ੀਵਰ ਭਾਈ ਚਰਨਜੀਤ ਸਿੰਘ, ਨੰਬਰਦਾਰ ਭਾਈ ਬਲਵਿੰਦਰ ਸਿੰਘ, ਭਾਈ ਬਲਵਿੰਦਰ ਸਿੰਘ ਬਿੰਦਾ ਨੇ ਪਿੰਡ ਸੁਲਤਾਨਵਿੰਡ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ। 

ਇਹ ਵੀ ਪੜੋ: Diljit Dosanjh: ਦਿਲਜੀਤ ਦੋਸਾਂਝ ਨੇ American ਰੈਪਰ NLE Choppa ਨਾਲ ਮਿਲ ਕੀਤਾ ਧਮਾਕਾ

ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ ਅਤੇ ਭਾਈ ਤਰਲੋਚਨ ਸਿੰਘ ਸੋਹਲ  ਭਾਈ ਮੇਜਰ ਸਿੰਘ ਪੰਡੋਰੀ ਅਤੇ ਗੁਰਦੁਆਰਾ ਸਾਹਿਬ ਦੀ 21 ਮੈਂਬਰੀ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਅਤੇ ਮਿਲਾਪ ਸਿੰਘ ਸੁਲਤਾਨਵਿੰਡ ਦੋਵੇਂ ਸਕੇ ਭਰਾਵਾਂ ਨੇ ਗੁਰਦੁਆਰੇ ਦੀ ਜ਼ਮੀਨ ਤੇ ਕਬਜ਼ਾ ਕੀਤਾ ਹੋਇਆ ਹੈ। 

a

ਜਿਸ ਕਰਕੇ ਉਹਨਾਂ ਦੇ ਉੱਤੇ ਪਰਚਾ ਕਰਵਾਇਆ ਗਿਆ ਹੈ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਸੁਲਤਾਨਵਿੰਡ, ਪੱਤੀ ਮਲਕੋ ਕੀ, ਕੰਵਰ ਐਵਨਿਊ ਦੀ ਜ਼ਮੀਨ 11 ਕਨਾਲ ਅੱਠ ਮਰਲੇ ’ਤੇ ਕਬਜ਼ਾ ਕੀਤਾ।  ਅਤੇ ਕਵਰ ਐਵੀਨਿਊ ’ਚ ਪਾਸ ਹੋਏ  ਸਕੂਲ ਦੀ ਜਗਾ ਉਪਰ ਪਲਾਟ ਕੱਟੇ ਹਨ। ਇਹ ਕਬਜ਼ਾ ਹਰਜਾਪ ਸਿੰਘ ਸੁਲਤਾਨਵਿੰਡ ਅਤੇ ਮਿਲਾਪ ਸਿੰਘ ਨੇ ਜਬਰੀ ਕੀਤਾ ਸੀ। ਜਿਸ ਕਰਕੇ ਦੋਵਾਂ ਉੱਤੇ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ।

ਇਸ ਮੌਕੇ ’ਤੇ ਜਦੋਂ ਪੱਤਰਕਾਰਾਂ ਨੇ ਪੁਲਿਸ ਨਾਲ ਗੱਲਬਾਤ ਕਰਨੀ ਚਾਹੀ ਤਾਂ ਪੁਲਿਸ ਕੰਨੀ ਕਤਰਾਉਂਦੇ ਨਜ਼ਰ ਆਏ। 

(For more news apart from  Organizations registered case against two brothers who are members Shiromani Committee News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement