Punjab News : ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ - ਡਾ. ਬਲਬੀਰ ਸਿੰਘ

By : BALJINDERK

Published : Jul 25, 2024, 6:55 pm IST
Updated : Jul 25, 2024, 6:55 pm IST
SHARE ARTICLE
ਡਾ. ਬਲਬੀਰ ਸਿੰਘ
ਡਾ. ਬਲਬੀਰ ਸਿੰਘ

Punjab News : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਸਿਹਤ ਸੇਵਾਵਾਂ ਨੂੰ ਡਿਜੀਟਲ ਕਰ ਦਿੱਤਾ

Punjab News :  ਆਮ ਆਦਮੀ ਕਲੀਨਿਕਾਂ ਨੂੰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਦੇ ਖੇਤਰ ਵਿਚ ਉਸਾਰੂ ਤਬਦੀਲੀ ਲਿਆਉਣ ਦਾ ਵਾਹਕ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹਨਾਂ ਕਲੀਨਿਕਾਂ ਦੀ ਕਾਮਯਾਬੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕਰਨ ਤੇ ਪੂਰਾ ਧਿਆਨ ਕੇਂਦਰਿਤ ਕਰ ਰਹੀ ਹੈ।

ਇਹ ਵੀ ਪੜੋ:Shri Muktsar Sahib : ਪੁਲਿਸ ਨੇ 300 ਕਿੱਲੋਗ੍ਰਾਮ ਪੋਸਤ ਸਮੇਤ ਵਿਅਕਤੀ ਨੂੰ ਕੀਤਾ ਕਾਬੂ  

ਸੀ.ਆਈ.ਆਈ ਵੱਲੋਂ ਗੁਰੂਗਰਾਮ ਵਿਖੇ ਕਰਵਾਏ ਗਏ ਉੱਤਰੀ ਭਾਰਤ ਹੈਲਥਕੇਅਰ ਸੰਮੇਲਨ ਦੇ ਛੇਵੇਂ ਐਡੀਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਥਾਪਿਤ 842 ਆਮ ਆਦਮੀ ਕਲੀਨਿਕਾਂ ਵਿਖੇ ਹੁਣ ਤੱਕ 1.79 ਕਰੋੜ ਨਾਗਰਿਕ ਇਲਾਜ ਅਤੇ ਓ.ਪੀ.ਡੀ ਸੇਵਾਵਾਂ ਪ੍ਰਾਪਤ ਕਰ ਚੁੱਕੇ ਹਨ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਸਿਹਤ ਸੇਵਾਵਾਂ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਬਰਸਾਤੀ ਮੌਸਮ ਅਤੇ ਲਾਗ ਦੀਆਂ ਬਿਮਾਰੀਆਂ ਬਾਰੇ ਹੁਣ ਪੰਜਾਬ ਦੇ ਦੂਰ ਦੁਰਾਡੇ ਦੇ ਪੇਂਡੂ ਖੇਤਰਾਂ ਦੇ ਅੰਕੜੇ ਵੀ ਬਿਨਾ ਦੇਰੀ ਪ੍ਰਾਪਤ ਹੋ ਰਹੇ ਹਨ ਜਿਸ ਸਦਕਾ ਇਲਾਜ ਪ੍ਰਬੰਧਾਂ ਦੀ ਨਿਗਰਾਨੀ ਅਤੇ ਢੁੱਕਵੇਂ ਕਦਮ ਚੁੱਕਣੇ ਆਸਾਨ ਹੋ ਗਏ ਹਨ।

ਇਹ ਵੀ ਪੜੋ:Abohar News : ਅਬੋਹਰ ’ਚ ਕਰੰਟ ਲੱਗਣ ਨਾਲ ਔਰਤ ਦੀ ਮੌਤ 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਟਰਸ਼ਰੀ ਸੈਕਟਰ ਅਤੇ ਹੋਰ ਸੇਵਾਵਾਂ ਨੂੰ ਹੋਰ ਮਜ਼ਬੂਤ ਅਤੇ ਵਿਕਸਿਤ ਕਰਨ ਲਈ ਖਾਕਾ ਤਿਆਰ ਕਰ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿਚ ਸ਼ੁਰੂ ਕੀਤੀ ਗਈ ਫ਼ਰਿਸ਼ਤੇ ਸਕੀਮ ਅਤੇ ਸੜਕ ਸੁਰੱਖਿਆ ਫ਼ੋਰਸ ਵੱਲੋਂ ਸੜਕ ਹਾਦਸਿਆਂ ’ਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਪਾਏ ਜਾ ਰਹੇ ਯੋਗਦਾਨ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਨੇ ਕਿਹਾ ਕਿ ਇਹਨਾਂ ਸਦਕਾ ਸੜਕ ਹਾਦਸਿਆਂ ’ਚ ਹੋਣ ਵਾਲੀਆਂ ਮੌਤਾਂ ਦੀ ਦਰ ਵਿਚ 26 ਫ਼ੀਸਦ ਕਮੀ ਆਈ ਹੈ।

ਇਹ ਵੀ ਪੜੋ: Diljit Dosanjh: ਦਿਲਜੀਤ ਦੋਸਾਂਝ ਨੇ American ਰੈਪਰ NLE Choppa ਨਾਲ ਮਿਲ ਕੀਤਾ ਧਮਾਕਾ

ਉਨ੍ਹਾਂ ਨਿੱਜੀ ਅਤੇ ਕਾਰਪੋਰੇਟ ਹੈਲਥ ਕੇਅਰ ਖੇਤਰ ਦੇ ਮਾਹਿਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪੇਸ਼ੇਵਰ ਰੁਝੇਵਿਆਂ ਵਿੱਚੋਂ ਕੁਝ ਸਮਾਂ ਉਹਨਾਂ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਦੇਣ ਦੇ ਲੇਖੇ ਲਾਉਣ ਜਿਨ੍ਹਾਂ ਨੂੰ ਇਹਨਾਂ ਸੇਵਾਵਾਂ ਦੀ ਬਹੁਤ ਜ਼ਰੂਰਤ ਹੈ। ਉਹਨਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਸਮਾਜ ਦਾ ਹਰ ਮੈਂਬਰ ਵਾਤਾਵਰਣ ਬਚਾਉਣ ਲਈ ਆਪਣਾ ਯੋਗਦਾਨ ਪਾਵੇ ਕਿਉਂਕਿ ਸੇਹਤਮੰਦ ਵਾਤਾਵਰਣ ਤੋਂ ਬਿਨਾ ਸੇਹਤਮੰਦ ਸਮਾਜ ਦੀ ਕਲਪਨਾ ਨਹੀ ਕੀਤੀ ਜਾ ਸਕਦੀ। ਇਸ ਮੌਕੇ ਡਾ. ਧਰਮਿੰਦਰ ਨਾਗਰ, ਸ਼੍ਰੀਮਈ ਚੱਕਰਵਰਤੀ, ਡਾਇਰੈਕਟਰ ਏ.ਬੀ.ਡੀ ਐਮ ਵਿਕਰਮ ਪਗਾਰੀਆ , ਐਮ.ਡੀ ਐਨ.ਆਈ.ਸੀ.ਐਸ ਡਾ. ਆਰ.ਕੇ. ਮਿਸ਼ਰਾ, ਡਾ. ਭੁਪਿੰਦਰਪਾਲ ਕੌਰ ਅਤੇ ਡਾ. ਰੁਪਿੰਦਰਜੀਤ ਸੈਣੀ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement