
Abohar News : ਪੱਖਾ ਲਗਾਉਂਦੇ ਸਮੇਂ ਬਿਜਲੀ ਦੀ ਤਾਰ ਤੋਂ ਕਰੰਟ ਲੱਗਣ ਕਾਰਨ ਵਾਪਰਿਆ ਹਾਦਸਾ
Abohar News : ਅਬੋਹਰ ਦੇ ਨਜ਼ਦੀਕੀ ਪਿੰਡ ਪੰਨੀਵਾਲਾ ਮਾਹਲਾ ਵਿਖੇ ਬੀਤੀ ਰਾਤ ਇਕ ਔਰਤ ਦੀ ਪੱਖਾ ਲਗਾਉਣ ਸਮੇਂ ਬਿਜਲੀ ਦੀ ਤਾਰ ਤੋਂ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ। ਮ੍ਰਿਤਕਾ ਦਾ ਵਿਆਹ ਇਕ ਸਾਲ ਪਹਿਲਾਂ ਹੀ ਹੋਇਆ ਸੀ।
ਇਹ ਵੀ ਪੜੋ:Punjab News : ਰੇਲ ਯਾਤਰੀਆਂ ਲਈ ਚੰਗੀ ਖ਼ਬਰ, ਪੰਜਾਬ 'ਚ ਬਣਨਗੇ 30 ਅੰਮ੍ਰਿਤ ਰੇਲਵੇ ਸਟੇਸ਼ਨ
ਜਾਣਕਾਰੀ ਮੁਤਾਬਕ ਮ੍ਰਿਤਕਾ ਆਂਚਲ ਪਤਨੀ ਰਾਕੇਸ਼ ਕੁਮਾਰ (30) ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਤਿੰਨ ਭੈਣਾਂ ਅਤੇ ਇਕ ਭਰਾ ’ਚ
ਸਭ ਤੋਂ ਛੋਟੀ ਸੀ, ਜਿਸ ਦਾ ਕਰੀਬ ਇਕ ਸਾਲ ਪਹਿਲਾਂ ਵਿਆਹ ਹੋਇਆ ਸੀ। ਬੀਤੀ ਰਾਤ ਆਂਚਲ ਘਰ ’ਚ ਪੱਖਾ ਲਗਾ ਰਹੀ ਸੀ ਕਿ ਅਚਾਨਕ ਤਾਰ ਵਿਚ ਕਰੰਟ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਈ ਤੇ ਜਦੋਂ ਉਹ ਉਸ ਨੂੰ ਇਲਾਜ ਲਈ ਹਸਪਤਾਲ ਲੈ ਕੇ ਆਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਕੱਲਰਖੇੜਾ ਚੌਂਕੀ ਦੀ ਪੁਲਿਸ ਨੇ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰੱਖਵਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
(For more news apart from Woman dies due to electrocution in Abohar News in Punjabi, stay tuned to Rozana Spokesman)