Punjab Agricultural University News: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਪਹਿਲੀ ਵਾਰ ਚੋਟੀ ਦੀਆਂ ਸੌ ਆਲਮੀ ਵਿਗਿਆਨ ਸੰਸਥਾਵਾਂ ’ਚ ਸ਼ਾਮਲ
Published : Jul 25, 2025, 7:33 am IST
Updated : Jul 25, 2025, 7:33 am IST
SHARE ARTICLE
Punjab Agricultural University
Punjab Agricultural University

ਆਲਮੀ ਪੱਧਰ ’ਤੇ ਮਾਨਤਾ ਹਾਸਲ ਕਰਨ ਵਾਲੀ ਦੇਸ਼ ਦੀ ਪਹਿਲੀ ਯੂਨੀਵਰਸਿਟੀ ਬਣੀ 

Punjab Agricultural University News in punjabi: ਪੰਜਾਬ ਖੇਤੀਬਾੜੀ ਨੇ ਦੁਨੀਆਂ ਦੀਆਂ ਚੋਟੀ ਦੀਆਂ 100 ਖੇਤੀਬਾੜੀ ਸੰਸਥਾਵਾਂ ਦੀ ਤਾਜ਼ਾ ਜਾਰੀ ਐਜੂਰੈਂਕ 2025 ਸੂਚੀ ਵਿਚ ਖੇਤੀਬਾੜੀ ਵਿਗਿਆਨ ਵਿਚ 93ਵਾਂ ਸਥਾਨ ਪ੍ਰਾਪਤ ਕਰ ਕੇ ਸੰਸਾਰ ਪੱਧਰ ਉਤੇ ਵੱਡਾ ਸਨਮਾਨ ਹਾਸਲ ਕੀਤਾ ਹੈ। ਇਸ ਬਾਰੇ ਪ੍ਰਗਟਾਵਾ ਕਰਦਿਆਂ ਸੂਬਾ ਸਰਕਾਰ ਦੇ ਇਕ ਬੁਲਾਰੇ ਨੇ ਦਸਿਆ ਕਿ ਦੁਨੀਆਂ ਭਰ ਦੀਆਂ 4407 ਸੰਸਥਾਵਾਂ ਵਿਚੋਂ ਪੀ.ਏ.ਯੂ. ਭਾਰਤ ਦੀ ਇਕਲੌਤੀ ਰਾਜ ਖੇਤੀਬਾੜੀ ਯੂਨੀਵਰਸਿਟੀ ਹੈ ਜੋ ਇਸ ਉੱਚ ਸੂਚੀ ਵਿਚ ਸ਼ਾਮਲ ਹੈ। ਇਹ ਦਰਜਾਬੰਦੀ ਪੀ.ਏ.ਯੂ. ਦੇ ਉਚ ਮਿਆਰ ਨੂੰ ਇਕ ਵਾਰ ਫਿਰ ਸਾਬਤ ਕਰਦੀ ਹੈ।  

ਜ਼ਿਕਰਯੋਗ ਹੈ ਕਿ ਐਜੂਰੈਂਕ ਇਕ ਸੁਤੰਤਰ ਗਲੋਬਲ ਰੈਂਕਿੰਗ ਪਲੇਟਫ਼ਾਰਮ ਹੈ ਜੋ ਖੇਤੀ ਖੋਜ ਦੀ ਵਿਹਾਰਕਤਾ ਅਤੇ ਅਕਾਦਮਿਕ ਪ੍ਰਭਾਵ ਵਰਗੇ ਮਾਪਦੰਡਾਂ ਦੇ ਆਧਾਰ ’ਤੇ 14,000 ਤੋਂ ਵੱਧ ਸੰਸਥਾਵਾਂ ਦਾ ਮੁਲਾਂਕਣ ਕਰਦਾ ਹੈ। ਪੀ.ਏ.ਯੂ. ਦਾ ਸਿਖਰਲੀਆਂ 100 ਸੰਸਥਾਵਾਂ ਵਿਚ ਸ਼ਾਮਲ ਹੋਣਾ ਵਿਸ਼ਵ ਪੱਧਰ ’ਤੇ ਖੇਤੀਬਾੜੀ ਖੋਜ ਅਤੇ ਸਿਖਿਆ ਵਿਚ ਇਸ ਯੂਨੀਵਰਸਿਟੀ ਦੇ ਵਧ ਰਹੇ ਪ੍ਰਭਾਵ ਦਾ ਸੂਚਕ ਹੈ। ਧਿਆਨ ਰਹੇ ਕਿ ਏਸ਼ੀਆ ਤੋਂ ਸਿਰਫ਼ 22 ਸੰਸਥਾਵਾਂ ਨੇ ਖੇਤੀਬਾੜੀ ਵਿਗਿਆਨ ਵਿਚ ਵਿਸ਼ਵ ਪਧਰੀ ਚੋਟੀ ਦੇ 100 ਵਿਚ ਥਾਂ ਬਣਾਈ। ਇਨ੍ਹਾਂ ਵਿਚੋਂ 13 ਚੀਨ ਤੋਂ ਹਨ, ਦੋ ਜਾਪਾਨ ਤੋਂ ਅਤੇ ਇਜ਼ਰਾਈਲ, ਸਿੰਗਾਪੁਰ, ਮਲੇਸ਼ੀਆ, ਇੰਡੋਨੇਸ਼ੀਆ, ਪਾਕਿਸਤਾਨ ਅਤੇ ਭਾਰਤ ਤੋਂ ਇਕ-ਇਕ ਸੰਸਥਾ ਸ਼ਾਮਲ ਹੈ। ਭਾਰਤ ਦੀ ਨੁਮਾਇੰਦਗੀ ਇਸ ਸ਼੍ਰੇਣੀ ਵਿਚ ਸਿਰਫ਼ ਦੋ ਖੇਤੀਬਾੜੀ ਸੰਸਥਾਵਾਂ ਦੁਆਰਾ ਕੀਤੀ ਗਈ। ਇਨ੍ਹਾਂ ਵਿਚ ਭਾਰਤੀ ਖੇਤੀਬਾੜੀ ਖੋਜ ਸੰਸਥਾ 

ਨਵੀਂ ਦਿੱਲੀ, 47ਵੇਂ ਸਥਾਨ ’ਤੇ ਅਤੇ ਪੀ.ਏ.ਯੂ 93ਵੇਂ ਸਥਾਨ ’ਤੇ ਰਹੇ ਜਦੋਂ ਕਿ ਭਾਰਤੀ ਖੇਤੀ ਖੋਜ ਸੰਸਥਾ ਬਾਰੇ। ਦਸਣਯੋਗ ਹੈ ਕਿ ਇਹ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੇ ਅਧੀਨ ਇਕ ਰਾਸ਼ਟਰੀ ਸੰਸਥਾ ਹੈ। ਇਸ ਲਿਹਾਜ਼ ਨਾਲ ਪੀ.ਏ.ਯੂ. ਵਿਸ਼ਵ ਪੱਧਰ ਤੇ ਇਸ ਮਾਨਤਾ ਨੂੰ ਪ੍ਰਾਪਤ ਕਰਨ ਵਾਲੀ ਇਕਲੌਤੀ ਰਾਜ ਖੇਤੀਬਾੜੀ ਯੂਨੀਵਰਸਿਟੀ ਹੈ। ਇਹ ਪ੍ਰਾਪਤੀ ਪੀ.ਏ.ਯੂ. ਦੀਆਂ ਲਗਾਤਾਰ ਸਫ਼ਲਤਾਵਾਂ ਵਜੋਂ ਵੇਖੀ ਜਾ ਸਕਦੀ ਹੈ। 

ਯੂਨੀਵਰਸਿਟੀ ਨੂੰ ਸਿਖਿਆ ਮੰਤਰਾਲੇ ਦੇ ਰਾਸ਼ਟਰੀ ਸੰਸਥਾਗਤ ਦਰਜਾਬੰਦੀ ਫਰੇਮਵਰਕ (ਐਨ.ਆਈ.ਆਰ.ਐਫ਼.) ਦੁਆਰਾ ਲਗਾਤਾਰ ਦੋ ਸਾਲਾਂ, 2023 ਅਤੇ 2024 ਲਈ ਭਾਰਤ ਦੀਆਂ ਸਾਰੀਆਂ ਰਾਜ ਖੇਤੀਬਾੜੀ ਯੂਨੀਵਰਸਿਟੀਆਂ ਵਿਚੋਂ ਸਿਖਰਲਾ ਦਰਜਾ ਦਿਤਾ ਗਿਆ ਸੀ। ਇਸ ਤੋਂ ਇਲਾਵਾ, ਭਾਰਤੀ ਸੰਸਥਾਗਤ ਦਰਜਾਬੰਦੀ ਫਰੇਮਵਰਕ (ਆਈ.ਆਈ.ਆਰ. ਐਫ਼.) 2025, ਇਕ ਪ੍ਰਮੁੱਖ ਨਿਜੀ-ਖੇਤਰ ਏਜੰਸੀ, ਨੇ ਪੀ.ਏ.ਯੂ. ਨੂੰ ਦੇਸ਼ ਦੀ ਸਿਖਰਲੀ ਰਾਜ ਖੇਤੀਬਾੜੀ ਯੂਨੀਵਰਸਿਟੀ ਦੀ ਦਰਜਾਬੰਦੀ ਨਾਲ ਸਨਮਾਨਤ ਕੀਤਾ ਹੈ। 

"(For more news apart from “Punjab Agricultural University News in punjabi, ” stay tuned to Rozana Spokesman.)

 

SHARE ARTICLE

ਏਜੰਸੀ

Advertisement

Bathinda Govt School Teachers Protest : ਮਹਿਲਾ ਅਧਿਆਪਕ ਤੋਂ ਦੁਖੀ ਹੋ ਕੇ ਸਕੂਲ ਸਟਾਫ਼ ਨੇ ਕੀਤੀ ਸੜਕ ਜਾਮ

23 Jul 2025 4:30 PM

Punjab Police Rescue People : ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਨਹਿਰ 'ਚ ਛਾਲ ਮਾਰ ਕੇ 9 ਲੋਕਾਂ ਦੀ ਬਚਾਈ ਜਾਨ

23 Jul 2025 4:29 PM

ਅੰਮ੍ਰਿਤਪਾਲ ਨੂੰ ਜੇਲ੍ਹ 'ਚ ਕੌਣ ਪਹੁੰਚਾਉਂਦਾ ਰਿਹਾ ਨਸ਼ਾ? ਸਾਥੀਆਂ ਦੇ ਖੁਲਾਸਿਆਂ 'ਚ ਕਿੰਨਾ ਸੱਚ?

22 Jul 2025 8:57 PM

ਪੰਜਾਬ ਦੇ ਕਿਸਾਨਾਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼, ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

22 Jul 2025 8:55 PM

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM
Advertisement