ਪੰਜਾਬ ਨੂੰ ਦੇਸ਼ ਦੇ ਸੈਮੀ-ਕੰਡਕਟਰ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ : ਮੁੱਖ ਮੰਤਰੀ
Published : Jul 25, 2025, 11:00 pm IST
Updated : Jul 25, 2025, 11:00 pm IST
SHARE ARTICLE
ਮੁੱਖ ਮੰਤਰੀ ਨੇ ਸੈਮੀ-ਕੰਡਕਟਰ ਉਦਯੋਗ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਮੁੱਖ ਮੰਤਰੀ ਨੇ ਸੈਮੀ-ਕੰਡਕਟਰ ਉਦਯੋਗ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਪੰਜਾਬ ਸਰਕਾਰ ਮਜ਼ਬੂਤ ਸੈਮੀ-ਕੰਡਕਟਰ ਈਕੋ-ਸਿਸਟਮ ਵਿਕਸਤ ਕਰਨ ਲਈ ਵਚਨਬੱਧ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਮਜ਼ਬੂਤ ਸੈਮੀ-ਕੰਡਕਟਰ ਈਕੋ-ਸਿਸਟਮ ਵਿਕਸਤ ਕਰਨ ਲਈ ਹਰ ਸੰਭਵ ਯਤਨ ਕਰੇਗੀ।

ਅੱਜ ਇੱਥੇ ਸੈਮੀ-ਕੰਡਕਟਰ ਉਦਯੋਗ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਆਧੁਨਿਕ ਤਕਨਾਲੋਜੀ ਵਿੱਚ ਸੈਮੀ-ਕੰਡਕਟਰ ਚਿੱਪ ਦੀ ਅਹਿਮੀਅਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਲਗਭਗ ਸਾਰੇ ਇਲੈਕਟ੍ਰਾਨਿਕ ਯੰਤਰਾਂ ਦਾ ਜ਼ਰੂਰੀ ਹਿੱਸਾ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੈਮੀ-ਕੰਡਕਟਰ ਬੁਨਿਆਦੀ ਤਬਦੀਲੀਆਂ ਤੋਂ ਲੈ ਕੇ ਉੱਨਤ ਤਕਨਾਲੋਜੀਆਂ ਤੱਕ ਕਾਰਜਸ਼ੀਲਤਾ ਦੀ ਵਿਸ਼ਾਲ ਸ਼੍ਰੇਣੀ ਨੂੰ ਸਮਰੱਥ ਬਣਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਸੈਮੀ-ਕੰਡਕਟਰ ਉਦਯੋਗ ਦੀਆਂ ਵਿਸ਼ਾਲ ਸੰਭਾਵਨਾਵਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਉਦਯੋਗ ਮੌਜੂਦਾ ਸਮੇਂ ਕੌਮੀ ਅਰਥਵਿਵਸਥਾ ਵਿੱਚ 20 ਤੋਂ 23 ਫੀਸਦੀ ਦੀ ਸਾਲਾਨਾ ਵਿਕਾਸ ਦਰ ਨਾਲ ਯੋਗਦਾਨ ਪਾਉਂਦਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਸੈਮੀ-ਕੰਡਕਟਰ ਇਲੈਕਟ੍ਰਾਨਿਕਸ, ਆਟੋਮੋਟਿਵ, ਉਦਯੋਗਿਕ ਆਟੋਮੇਸ਼ਨ, ਦੂਰਸੰਚਾਰ, ਏਅਰੋਸਪੇਸ ਤੇ ਰੱਖਿਆ, ਊਰਜਾ ਤੇ ਬਿਜਲੀ, ਮੈਡੀਕਲ ਉਪਕਰਣ, ਡੇਟਾ ਸੈਂਟਰ ਅਤੇ ਕਲਾਊਡ ਕੰਪਿਊਟਿੰਗ, ਸਮਾਰਟ ਡਿਵਾਈਸ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਹੋਰ ਬਹੁਤ ਸਾਰੇ ਖੇਤਰਾਂ ਲਈ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਭਾਰਤ ਤੇਜ਼ੀ ਨਾਲ ਸੈਮੀ-ਕੰਡਕਟਰਾਂ ਲਈ ਪ੍ਰਮੁੱਖ ਹੱਬ ਵਜੋਂ ਉੱਭਰ ਰਿਹਾ ਹੈ ਜਿਸ ਵਿੱਚ ਢਲਾਈ ਦੇ ਕੰਮ ਵਾਲੇ ਕਾਰਖਾਨੇ, ਚਿੱਪ ਡਿਜ਼ਾਈਨ, ਇਲੈਕਟ੍ਰਾਨਿਕ ਡਿਜ਼ਾਈਨ ਆਟੋਮੇਸ਼ਨ (ਈ.ਡੀ.ਏ.) ਸੇਵਾਵਾਂ ਅਤੇ ਸਬੰਧਤ ਖੇਤਰਾਂ ਵਿੱਚ ਸਮਰੱਥਾਵਾਂ ਵੱਧ ਹਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਇਸ ਖੇਤਰ ਵਿੱਚ ਬਹੁਤ ਸੰਭਾਵਨਾਵਾਂ ਹਨ, ਅਤੇ ਸੂਬਾ ਸਰਕਾਰ ਪੰਜਾਬ ਨੂੰ ਤੇਜ਼ ਵਿਕਾਸ ਵਾਲੇ ਆਰਥਿਕ ਰਾਹ 'ਤੇ ਲਿਆਉਣ ਲਈ ਇਸ ਦਾ ਲਾਭ ਉਠਾਉਣ ਲਈ ਦ੍ਰਿੜ ਹੈ।

ਮੁੱਖ ਮੰਤਰੀ ਨੇ ਉਦਯੋਗ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ, ਜਿਸ ਵਿੱਚ ਮੋਹਾਲੀ ਅਤੇ ਇਸ ਦੇ ਆਲੇ-ਦੁਆਲੇ ਸਮਰਪਿਤ ਸੈਮੀ-ਕੰਡਕਟਰ ਪਾਰਕ ਦੀ ਸਥਾਪਨਾ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗ ਲਈ ਸੁਖਾਵਾਂ ਮਾਹੌਲ, ਹੁਨਰਮੰਦ ਮਨੁੱਖੀ ਸ਼ਕਤੀ ਅਤੇ ਹੋਰ ਸਾਧਨ ਮੌਜੂਦ ਹਨ ਜੋ ਇਸ ਨੂੰ ਸੈਮੀ-ਕੰਡਕਟਰ ਨਿਵੇਸ਼ਾਂ ਲਈ ਆਦਰਸ਼ ਸਥਾਨ ਬਣਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਦਯੋਗ ਨਾ ਸਿਰਫ਼ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰੇਗਾ ਸਗੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਵੀ ਪੈਦਾ ਕਰੇਗਾ। ਇਸ ਮੌਕੇ ਉਦਯੋਗ ਮੰਤਰੀ ਸੰਜੀਵ ਅਰੋੜਾ, ਸਕੱਤਰ ਉਦਯੋਗ ਕੇ.ਕੇ. ਯਾਦਵ, ਸੀ.ਈ.ਓ. ‘ਇਨਵੈਸਟ ਪੰਜਾਬ’ ਅਮਿਤ ਢਾਕਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

SHARE ARTICLE

ਏਜੰਸੀ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement