ਬੀਐੱਸਐੱਫ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ
Published : Aug 25, 2018, 1:25 pm IST
Updated : Aug 25, 2018, 1:25 pm IST
SHARE ARTICLE
Celebration of Rakhi with BSF jawans
Celebration of Rakhi with BSF jawans

ਹਿੰਦ-ਪਾਕਿ ਸਰਹੱਦ ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਚ ਰੱਖੜੀ ਦਾ ਤਿਉਹਾਰ ਬੀਐੱਸਐੱਫ ਜਵਾਨਾਂ ਨਾਲ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ............

ਫਿਰੋਜ਼ਪੁਰ :  ਹਿੰਦ-ਪਾਕਿ ਸਰਹੱਦ ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਚ ਰੱਖੜੀ ਦਾ ਤਿਉਹਾਰ ਬੀਐੱਸਐੱਫ ਜਵਾਨਾਂ ਨਾਲ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਦੀ ਅਗਵਾਈ ਵਿਚ ਸੱਭਿਆਚਾਰਕ ਸਮਾਗਮ, ਰੱਖੜੀ ਬਨਾਉਣ ਦੇ ਮੁਕਾਬਲੇ, ਰੰਗੋਲੀ ਅਤੇ ਗਰੀਟਿੰਗ ਕਾਰਡ ਮੁਕਾਬਲੇ ਕਰਵਾਏ, ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥਣਾਂ ਨੇ ਭਾਗ ਲਿਆ। ਸਮਾਗਮ ਵਿਚ ਬੀਐੱਸਐੱਫ 105 ਬਟਾਲੀਅਨ ਤੋਂ ਸ਼ਾਮੇ ਕੇ ਚੌਂਕੀ ਦੇ ਕੰਪਨੀ ਕਮਾਂਡੈਂਟ ਭੁਪਿੰਦਰ ਸਿੰਘ ਚੌਹਾਨ, ਸਤਪਾਲ ਚੌਂਕੀ ਇੰਚਾਰਜ਼ ਪੀਕੇ ਦਾਸ,

ਸਬ ਇੰਸਪੈਕਟਰ ਸ਼ਿਵ ਕੁਮਾਰ, ਕੁਲਦੀਪ ਸਿੰਘ, ਸੁਮਨ ਕੁਮਾਰ ਤੋਂ ਇਲਾਵਾ ਬਟਾਲੀਅਨ ਦੇ ਜਵਾਨ ਵੱਡੀ ਗਿਣਤੀ ਵਿਚ ਪਹੁੰਚੇ। ਡਾ. ਸਤਿੰਦਰ ਸਿੰਘ ਅਤੇ ਸਮੂਹ ਸਟਾਫ ਨੇ ਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੀਮਾ ਸੁਰੱਖਿਆ ਬਲ ਦੇ ਜਵਾਨ ਭਾਰਤ ਮਾਂ ਦੀ ਰੱਖਿਆ ਲਈ ਆਪਣੀ ਜਾਨ ਤੱਕ ਵਾਰਨ ਦਾ ਜਜ਼ਬਾ ਰੱਖਦੇ ਹਨ ਅਤੇ ਇਨ੍ਹਾਂ ਦੀ ਮਿਹਨਤ ਭਰੀ ਸਖਤ ਡਿਊਟੀ ਦੀ ਬਦੌਲਤ ਹੀ ਸਮੁੱਚਾ ਦੇਸ਼ ਚੈਨ ਦੀ ਨੀਂਦ ਸੋਂਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨ ਦੇ ਉਦੇਸ਼ ਨਾਲ ਹੀ ਅਜਿਹੇ ਸਮਾਗਮ ਕਰਵਾਏ ਜਾਂਦੇ ਹਨ।

ਸਮਾਗਮ ਵਿਚ ਸਕੂਲੀ ਵਿਦਿਆਰਥੀਆਂ ਹਰਪ੍ਰੀਤ ਸਿੰਘ, ਰਮਨਦੀਪ ਕੌਰ, ਪਰਮਜੀਤ ਕੌਰ ਨੇ ਆਪਣੇ ਗੀਤ, ਕਵਿਤਾ ਅਤੇ ਆਪਣੀ ਕਲਾ ਰਾਹੀਂ ਸਰੋਤਿਆਂ ਦ ਮਨੋਰੰਜਨ ਕੀਤਾ। ਸੱਭਿਆਚਾਰਕ ਪ੍ਰੋਗਰਾਮ ਰਾਹੀਂ ਜਿਥੇ ਪੰਜਾਬੀ ਵਿਰਸੇ ਦੀ ਝਲਕ ਨਜ਼ਰ ਆਈ, ਉਥੇ ਸਮੁੱਚਾ ਕੈਂਪਸ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਗਿਆ, ਭਾਰਤ ਮਾਤਾ ਕੀ ਜੈ ਦੇ ਨਾਅਰਿਆਂ ਨਾਲ ਬੀਐੱਸਐੱਫ ਦੇ ਜਵਾਨਾਂ ਵੱਲੋਂ ਵੀ ਰੰਗ ਬੰਨ੍ਹਿਆ ਗਿਆ। ਕੰਪਨੀ ਕਮਾਂਡੈਂਟ ਚੌਹਾਨ ਨੇ ਆਪਣੇ ਭਾਸ਼ਣ ਵਿਚ ਸਕੂਲ ਦੇ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਰੱਖੜੀ ਦੇ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ

ਕਿਹਾ ਕਿ ਅੱਜ ਦੇ ਇਸ ਸਮਾਗਮ ਨੇ ਸਾਨੂੰ ਘਰ ਦੇ ਪਰਿਵਾਰਿਕ ਮੈਂਬਰਾਂ ਦੀ ਦੂਰੀ ਨੂੰ ਘੱਟ ਕਰ ਦਿੱਤਾ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਨਸ਼ਾ ਤਿਆਗਣ ਦੀ ਗੱਲ ਕਹੀ ਅਤੇ ਬੀਐੱਸਐੱਫ ਨੂੰ ਸਹਿਯੋਗ ਕਰਨ ਦੀ ਗੱਲ ਕੀਤੀ। ਉਨ੍ਹਾਂ ਨੇ ਦੇਸ਼ ਭਗਤੀ ਦੇ ਨਾਲ ਨਾਲ ਨੈਤਿਕ ਕਦਰਾ ਕੀਮਤਾਂ ਜ਼ਿੰਦਗੀ ਵਿਚ ਅਪਨਾਉਣ ਲਈ ਅਨੇਕਾਂ ਉਦਾਹਰਨਾਂ ਦੇ ਕੇ ਪ੍ਰੇਰਿਤ ਕੀਤਾ।

ਸਮਾਗਮ ਨੂੰ ਸਫਲ ਬਨਾਉਣ ਵਿਚ ਸੁਖਵਿੰਦਰ ਸਿੰਘ ਲੈਕਚਰਾਰ, ਗੀਤਾ ਰਾਣੀ, ਸਰੂਚੀ ਮਹਿਤਾ, ਰਾਜੇਸ਼ ਕੁਮਾਰ, ਜੁਗਿੰਦਰ ਸਿੰਘ, ਸ਼੍ਰੀਮਤੀ ਮੀਨਾਕਸ਼ੀ, ਸ਼੍ਰੀਮਤੀ ਵਿਜੇ ਭਾਰਤੀ, ਦਵਿੰਦਰ ਕੁਮਾਰ, ਲਖਵਿੰਦਰ ਸਿੰਘ, ਸ਼ਿੰਦਰਪਾਲ ਸਿੰਘ, ਬਲਜੀਤ ਕੌਰ, ਪ੍ਰਿਤਪਾਲ ਸਿੰਘ, ਮੰਜੂ, ਮੰਗਲ ਸਿੰਘ, ਗੁਰਦੀਪ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਪ੍ਰਿੰਸੀਪਲ ਅਤੇ ਸਟਾਫ ਨੇ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement