ਢੇਸੀ ਦੀ ਪੰਜਾਬ ਵਿਚਲੀ ਜੱਦੀ ਜਾਇਦਾਦ 'ਤੇ ਕਬਜ਼ਾ
Published : Aug 25, 2018, 8:21 am IST
Updated : Aug 25, 2018, 8:30 am IST
SHARE ARTICLE
Tanmanjeet Singh Dhesi
Tanmanjeet Singh Dhesi

ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਦੀ ਪੰਜਾਬ ਵਿਚਲੀ ਜੱਦੀ ਜਾਇਦਾਦ 'ਤੇ ਧੱਕੇ ਨਾਲ ਕਬਜ਼ਾ ਕਰ ਲਿਆ ਗਿਆ ਹੈ...............

ਜਲੰਧਰ : ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਦੀ ਪੰਜਾਬ ਵਿਚਲੀ ਜੱਦੀ ਜਾਇਦਾਦ 'ਤੇ ਧੱਕੇ ਨਾਲ ਕਬਜ਼ਾ ਕਰ ਲਿਆ ਗਿਆ ਹੈ। ਇਸ ਮਾਮਲੇ ਨੂੰ ਸੁਲਝਾਉਣ ਲਈ ਉਹ ਆਪ ਪੰਜਾਬ ਆਏ ਹਨ। ਤਨਮਨਜੀਤ ਸਿੰਘ ਖ਼ੁਦ ਪੰਜਾਬ ਵਿਚ ਪ੍ਰਵਾਸੀ ਪੰਜਾਬੀਆਂ ਦੀਆਂ ਜ਼ਮੀਨਾਂ ਦੇ ਮੁੱਦੇ ਚੁਕਦੇ ਰਹੇ ਹਨ। ਢੇਸੀ ਨੇ ਕਿਹਾ ਕਿ ਸਾਡੇ ਪਰਿਵਾਰ ਨੇ ਵੀ ਕਬਜ਼ੇ ਖਿਲਾਫ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਪੰਜਾਬ ਪ੍ਰਸ਼ਾਸ਼ਨ 'ਤੇ ਪੂਰਾ ਭਰੋਸਾ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਨਿਆਂ ਜ਼ਰੂਰ ਮਿਲੇਗਾ।

ਢੇਸੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਮਾਮਲੇ ਬਾਰੇ ਆਵਾਜ਼ ਚੁੱਕਣ ਵਿਚ ਸਮਰੱਥ ਹਨ ਤੇ ਉਹ ਇਸ ਦੀ ਮਾਮਲੇ ਦੀ ਪੂਰੀ ਜਾਂਚ ਕਰਨਗੇ। ਢੇਸੀ ਨੇ ਬੀਤੀ 12 ਅਗਸਤ ਨੂੰ ਹੋਈ 'ਰੈਫਰੰਡਮ 2020' ਰੈਲੀ ਬਾਰੇ ਬੋਲਦਿਆਂ ਕਿਹਾ ਕਿ ਯੂ.ਕੇ. ਵਿਚ ਸਾਰਿਆਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਦਿਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਜਨਤਾ ਤੈਅ ਕਰੇਗੀ ਕਿ ਉਹ ਰੈਫਰੰਡਮ ਦੇ ਹੱਕ ਵਿਚ ਹਨ ਜਾਂ ਨਹੀਂ। ਹਾਲਾਂਕਿ, ਢੇਸੀ ਨੇ ਕਿਹਾ ਕਿ ਦੇਸ਼ ਦੀ ਤਰੱਕੀ ਦੀਆਂ ਗੱਲਾਂ ਨੂੰ ਤਰਜੀਹ ਦੇਣੀ ਚਾਹੀਦੀ। ਉਨ੍ਹਾਂ ਕਿਹਾ ਕਿ ਨਸ਼ੇ ਨਾਲ ਵੀ ਦੇਸ਼ ਦੀਆਂ ਨੌਜਵਾਨ ਪੀੜ੍ਹੀਆਂ ਨੂੰ ਤੋੜਿਆ ਜਾ ਰਿਹਾ ਹੈ।

ਢੇਸੀ ਨੇ ਬੇਅਦਬੀ ਮਾਮਲਿਆਂ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਹੋਈਆਂ ਬੇਅਦਬੀਆਂ ਖਿਲਾਫ ਛੇਤੀ ਕੋਈ ਸਖਤ ਐਕਸ਼ਨ ਲੈਣਾ ਚਾਹੀਦਾ ਹੈ ਤਾਂ ਜੋ ਦੋਸ਼ੀਆਂ ਨੂੰ ਸਜ਼ਾ ਮਿਲ ਸਕੇ। ਪੰਜਾਬ ਅਤੇ ਯੂ.ਕੇ. ਵਿਚਕਾਰ ਵਿਕਸਿਤ ਹੋਏ ਹਵਾਈ ਸੰਪਰਕ ਬਾਰੇ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਬਰਮਿੰਘਮ ਤੋਂ ਅੰਮ੍ਰਿਤਸਰ ਦੀ ਸਿੱਧੀ ਉਡਾਣ ਬਹੁਤ ਕਾਮਯਾਬ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਲੰਡਨ ਦੀ ਫਲਾਇਟ ਵੀ ਛੇਤੀ ਸ਼ੁਰੂ ਹੋ ਸਕਦੀ ਹੈ, ਜੇਕਰ ਅਜਿਹਾ ਹੁੰਦਾ ਹੈ ਤਾਂ ਭਾਰਤ ਦੇ ਸੈਰ ਸਪਾਟੇ ਨੂੰ ਭਰਵਾਂ ਹੁੰਗਾਰਾ ਮਿਲੇਗਾ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement