
ਲੋਕਾਂ ਦੀ ਮਦਦ ਲਈ ਪੰਜਾਬ ਸਰਕਾਰ ਹਰ ਵੇਲੇ ਯਤਨਸ਼ੀਲ : ਚੰਨੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਹੜ੍ਹਾਂ ਦੇ ਨਾਲ ਹੋਏ ਨੁਕਸਾਨ ਦੇ ਲਈ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੇ ਮੁੜ ਵਸੇਬੇ ਲਈ ਬਣਾਈ ਗਈ ਦੋ ਕੈਬਨਿਟ ਮੰਤਰੀਆਂ ਦੀ ਕਮੇਟੀ ਜਿਨ੍ਹਾਂ ਵਿਚ ਚਰਨਜੀਤ ਸਿੰਘ ਚੰਨੀ ਅਤੇ ਸੁੰਦਰ ਸ਼ਾਮ ਅਰੋੜਾ ਨੇ ਅੱਜ ਗਰਾਊਂਡ ਜੀਰੋ ਤੇ ਪਹੁੰਚ ਕੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦਾ ਜਾਇਜਾ ਲਿਆ ਅਤੇ ਲੋਕਾਂ ਨੂੰ ਦਰਪੇਸ ਆ ਰਹੀਆਂ ਮੁਸਕਲਾਂ ਤੁਰੰਤ ਦੂਰ ਕਰਨ ਦੇ ਲਈ ਅਤੇ ਲੋਕਾਂ ਦੇ ਮੁੜ ਵਸੇਬੇ ਪਹਿਲ ਦੇ ਆਧਾਰ ਤੇ ਨੇਪਰੇ ਚਾੜ੍ਹਨ ਲਈ ਸਮੂਹ ਜ਼ਿਲ੍ਹਾ ਅਤੇ ਸਥਾਨਕ ਪੱਧਰ ਦੇ ਅਧਿਕਾਰੀਆਂ ਹਦਾਇਤਾਂ ਜਾਰੀ ਕੀਤੀਆਂ ।
Cabinet Ministers Visit Flood Affected Areas of Anandpur Sahib
ਪੰਜਾਬ ਸਰਕਾਰ ਵੱਲੋਂ ਐਲਾਨੀ ਇਸ ਕੁਦਰਤੀ ਆਫ਼ਤ ਦੇ ਨਾਲ ਨਜਿੱਠਣ ਵਾਸਤੇ ਨੱਥੇ ਲੋਕਾਂ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਲੋਕਾਂ ਦੇ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਦੇਣ ਦੇ ਲਈ ਆਪਣੇ ਪੱਧਰ 'ਤੇ ਕੰਮ ਕਰ ਰਹੀ ਹੈ। ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਦੇ ਨਾਲ ਵੀ ਰਾਬਤਾ ਕਾਇਮ ਕਰਕੇ ਵਿਸੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਗਈ ਹੈ ਤਾਂ ਜੋ ਸੈਂਕੜੇ ਕਰੋੜਾਂ ਰੁਪਏ ਦੇ ਹੋਏ ਬੁਨਿਆਦੀ ਢਾਂਚੇ ਦੇ ਨੁਕਸਾਨ ਨੂੰ ਮੁੜ ਤੋਂ ਵਿਕਸਤ ਕੀਤਾ ਜਾ ਸਕੇ ਅਤੇ ਹੜ੍ਹਾਂ ਨਾਲ ਨੁਕਸਾਨੇ ਗਏ ਇਲਾਕਿਆਂ ਨੂੰ ਮੁੜ ਲੀਹ ਤੇ ਲਿਆਂਦਾ ਜਾ ਸਕੇ।
Cabinet Ministers Visit Flood Affected Areas of Anandpur Sahib
ਸ੍ਰੀ ਅਨੰਦਪੁਰ ਸਾਹਿਬ ਦੇ ਕਿਸਾਨ ਹਵੇਲੀ ਵਿਖੇ ਪਹੁੰਚੇ ਚੰਨੀ ਅਤੇ ਅਰੋੜਾ ਨੇ ਸਮੂਹ ਅਧਿਕਾਰੀਆਂ ਦੇ ਨਾਲ ਬੈਠਕ ਕਰਕੇ ਤਾਜਾ ਸਥਿਤੀ ਦਾ ਜਾਇਜਾ ਲਿਆ ਜਿਸ ਤੋਂ ਬਾਅਦ ਉਹ ਪਿੰਡ ਬੁਰਜ ਵਿਖੇ ਪਹੁੰਚੇ ਅਤੇ ਸਾਰੇ ਹਾਲਾਤਾਂ ਦਾ ਨਿੱਜੀ ਤੌਰ ਤੇ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਪਿੰਡ ਬੁਰਜ ਨੂੰ ਜਾਣ ਵਾਲੇ ਸੰਪਰਕ ਮਾਰਗ ਨੂੰ ਤੁਰੰਤ ਠੀਕ ਕੀਤਾ ਜਾਵੇ ਤਾਂ ਜੋ ਉਥੋਂ ਦੇ ਨਿਵਾਸੀਆਂ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰਨਾਂ ਇਲਾਕਿਆਂ ਦੇ ਨਾਲ ਜੋੜਿਆ ਜਾਵੇ।
Cabinet Ministers Visit Flood Affected Areas of Anandpur Sahib
ਇਸ ਮੌਕੇ ਪਿੰਡ ਨਿਵਾਸੀਆਂ ਨੇ ਮੰਤਰੀਆਂ ਨੂੰ ਆਪਣੀਆਂ ਮੁਸ਼ਕਲਾਂ ਅਤੇ ਹੋਏ ਨੁਕਸਾਨ ਦੇ ਬਾਰੇ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਹਰ ਸਾਲ ਹੜ੍ਹਾਂ ਦੇ ਕਾਰਨ ਉਨ੍ਹਾਂ ਦਾ ਨੁਕਸਾਨ ਹੁੰਦਾ ਹੈ। ਇਸ ਲਈ ਇਸ ਬੁਨਿਆਦੀ ਸਮੱਸਿਆ ਦਾ ਕੋਈ ਪੱਕਾ ਹੱਲ ਕੀਤਾ ਜਾਵੇ। ਇਸ ਤੋਂ ਬਾਅਦ ਦੋਵੇ ਮੰਤਰੀ ਸਹਿਬਾਨ ਨੇ ਪਿੰਡ ਹਰਸਾ ਬੇਲਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਐਮ.ਐਲ.ਏ. ਅਮਰਜੀਤ ਸਿੰਘ ਸੰਦੋਆ, ਡਾ. ਸੁਮਿਤ ਜਾਰੰਗਲ ਡਿਪਟੀ ਕਮਿਸ਼ਨਰ, ਸਵਪਨ ਸ਼ਰਮਾ ਐਸ.ਐਸ.ਪੀ., ਐਸ.ਡੀ.ਐਮ. ਕਨੂ ਗਰਗ ਅਤੇ ਵੱਡੀ ਗਿਣਤੀ ਵਿਚ ਅਧਿਕਾਰੀ ਹਾਜ਼ਰ ਸਨ।