ਬਾਦਲ ਪਰਵਾਰ ਨੂੰ ਸਿੱਖੀ ਮੁਕਾਬਲੇ ਆਪਣੀਆਂ ਕੁਰਸੀਆਂ ਵੱਧ ਪਿਆਰੀਆਂ : ਕਾਂਗਰਸੀ ਆਗੂ
Published : Aug 25, 2019, 4:28 pm IST
Updated : Aug 25, 2019, 4:28 pm IST
SHARE ARTICLE
Congress leaders challenge akalis to come clean on statement of Subramaniam Swamy
Congress leaders challenge akalis to come clean on statement of Subramaniam Swamy

ਕਿਹਾ - ਕਰਤਾਰਪੁਰ ਲਾਂਘੇ ਦਾ ਕੰਮ ਰੋਕਣ ਬਾਰੇ ਭਾਜਪਾ ਆਗੂ ਵੱਲੋਂ ਦਿੱਤੇ ਬਿਆਨ ਨਾਲ ਸਿੱਖ ਹਿਰਦੇ ਵਲੂੰਧਰੇ

ਚੰਡੀਗੜ੍ਹ : ਭਾਜਪਾ ਆਗੂ ਤੇ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਵਲੋਂ ਸ੍ਰੀ ਕਰਤਾਰਪੁਰ ਲਾਂਘਾ ਨਾ ਖੋਲ੍ਹਣ ਦੀ ਵਕਾਲਤ ਦੀ ਕਰੜੀ ਆਲੋਚਨਾ ਕਰਦਿਆਂ ਕਾਂਗਰਸੀ ਦੇ ਸੀਨੀਅਰ ਆਗੂਆਂ, ਜਿਨ੍ਹਾਂ ਵਿਚ ਦੋ ਕੈਬਨਿਟ ਮੰਤਰੀ ਤੇ 8 ਵਿਧਾਇਕ ਸ਼ਾਮਲ ਹਨ, ਨੇ ਕਿਹਾ ਕਿ ਇਸ ਬਿਆਨ ਨਾਲ ਸਿੱਖ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਲਈ ਵਰ੍ਹਿਆਂ ਤੋਂ ਅਰਦਾਸ ਕਰ ਰਹੀ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਦੀ ਆਥਥਾ ਨੂੰ ਡੂੰਘੀ ਸੱਟ ਵੱਜੀ ਹੈ।

Sukhjinder Singh RandhawaSukhjinder Singh Randhawa

ਸਾਂਝੇ ਪ੍ਰੈਸ ਬਿਆਨ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਭਾਰਤ ਭੂਸ਼ਣ ਆਸ਼ੂ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਕੁਲਜੀਤ ਸਿੰਘ ਨਾਗਰਾ, ਰਾਜਾ ਅਮਰਿੰਦਰ ਸਿੰਘ ਵੜਿੰਗ, ਫ਼ਤਿਹਜੰਗ ਸਿੰਘ ਬਾਜਵਾ, ਬਰਿੰਦਰਮੀਤ ਸਿੰਘ ਪਾਹੜਾ, ਕੁਲਬੀਰ ਸਿੰਘ ਜ਼ੀਰਾ, ਬਲਵਿੰਦਰ ਸਿੰਘ ਲਾਡੀ ਤੇ ਸੰਤੋਖ ਸਿੰਘ ਭਲਾਈਪੁਰ ਨੇ ਭਾਜਪਾ-ਅਕਾਲੀ ਗਠਜੋੜ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਸਿੱਖਾਂ ਦੀ ਅਖੌਤੀ ਅਲੰਬਰਦਾਰ ਬਣੇ ਅਕਾਲੀ ਦਲ ਦੇ ਆਗੂਆਂ ਨੂੰ ਆਪਣਾ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ ਕਿ ਜਿਸ ਪਾਰਟੀ ਦੀ ਕੇਂਦਰੀ ਸੱਤਾ ਵਿਚ ਉਹ ਵਜ਼ੀਰੀਆਂ ਮਾਣ ਰਹੇ ਹਨ ਅਤੇ ਕਈ ਦਹਾਕਿਆਂ ਤੋਂ ਜਿਸ ਪਾਰਟੀ ਨਾਲ ਨਹੁੰ-ਮਾਸ ਦਾ ਰਿਸ਼ਤਾਂ ਅਲਾਪ ਰਹੇ ਹਨ, ਉਸੇ ਪਾਰਟੀ ਦੇ ਸੀਨੀਅਰ ਆਗੂ ਸਵਾਮੀ ਵਲੋਂ ਸ੍ਰੀ ਕਰਤਾਰਪੁਰ ਲਾਂਘਾ ਰੋਕਣ ਦੀ ਕੀਤੀ ਜਾ ਰਹੀ ਸਾਜਿਸ਼ ਅਤੇ ਖੁੱਲ੍ਹੇਆਮ ਕੀਤੀ ਜਾ ਰਹੀ ਮੁਖ਼ਾਲਫ਼ਤ ਉਤੇ ਅਕਾਲੀ ਦਲ ਦੀ ਕੀ ਪ੍ਰਤਿਕਿਰਿਆ ਹੈ।

Subramaniam Swamy Subramaniam Swamy

ਉਨ੍ਹਾਂ ਕਿਹਾ ਕਿ ਇਹ ਗੱਲ ਪੰਜਾਬ ਤੇ ਖ਼ਾਸ ਕਰ ਕੇ ਸਿੱਖ ਜਗਤ ਭਲੀ-ਭਾਂਤ ਜਾਣਦਾ ਹੈ ਕਿ ਬਾਦਲ ਪਰਿਵਾਰ ਨੂੰ ਸਿੱਖੀ ਨਾਲੋਂ ਆਪਣੀਆਂ ਕੁਰਸੀਆਂ ਨਾਲ ਵੱਧ ਮੋਹ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਗੁਰੂ ਘਰਾਂ ਉਤੇ ਜੀ.ਐਸ.ਟੀ. ਤੋਂ ਲੈ ਕੇ ਹੁਣ ਲਾਂਘਾ ਰੋਕਣ ਦੀਆਂ ਚਾਲਾਂ ਤਕ ਲਏ ਅਨੇਕਾਂ ਸਿੱਖ ਤੇ ਪੰਜਾਬ ਵਿਰੋਧੀ ਫ਼ੈਸਲਿਆਂ ਉਤੇ ਅਕਾਲੀ ਦਲ ਦੀ ਚੁੱਪੀ ਸਾਬਤ ਕਰਦੀ ਹੈ ਕਿ ਅਕਾਲੀ ਦਲ ਵੀ ਬਰਾਬਰ ਦੀ ਗੁਨਾਹਗਾਰ ਹੈ।

Kartarpur Corridor work on final stage : Bishan Singh, Amir SinghKartarpur Corridor work

ਕਾਂਗਰਸੀ ਆਗੂਆਂ ਨੇ ਕਿਹਾ ਕਿ ਇਹ ਸੋਚੀ ਸਮਝੀ ਸਾਜਿਸ਼ ਦਾ ਹੀ ਸਿੱਟਾ ਸੀ ਕਿ ਭਾਜਪਾ ਆਗੂ ਨੇ ਇਹ ਬਿਆਨ ਚੰਡੀਗੜ੍ਹ ਆ ਕੇ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਦੇ ਇਸ ਬਿਆਨ ਨਾਲ ਬਿੱਲੀ ਹੁਣ ਥੈਲਿਓ ਬਾਹਰ ਆ ਗਈ ਹੈ ਅਤੇ ਭਾਜਪਾ ਆਗੂਆਂ ਖ਼ਾਸ ਕਰ ਕੇ ਪੰਜਾਬ ਦੇ ਆਗੂਆਂ ਨੂੰ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਸਵਾਮੀ ਦੇ ਬਿਆਨ ਨਾਲ ਸਹਿਮਤ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਭਾਜਪਾ ਦੇ ਨਾਲ ਅਕਾਲੀ ਦਲ ਨੂੰ ਸਮੁੱਚਾ ਸਿੱਖ ਜਗਤ ਕਦੇ ਮਾਫ਼ ਨਹੀਂ ਕਰੇਗਾ ਜਿਨ੍ਹਾਂ ਨੇ ਸਿੱਖ ਸਮਾਜ ਦੀ ਵਰਿਆਂ ਤੋਂ ਕੀਤੀ ਜਾਂਦੀ ਅਰਦਾਸ ਨੂੰ ਪੂਰਾ ਹੋਣ ਦੇ ਰਾਸਤੇ ਜਾਣਬੁੱਝ ਕੇ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਹੈ।

Kartarpur CorridorKartarpur Corridor

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਭਾਜਪਾ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਨੇ ਕਿਹਾ ਸੀ ਕਿ ਰਾਸ਼ਟਰੀ ਹਿੱਤ ਵਿਚ ਕਰਤਾਰਪੁਰ ਲਾਂਘੇ ਦਾ ਕੰਮ ਰੋਕ ਦਿੱਤਾ ਜਾਵੇ ਅਤੇ ਪਾਕਿਸਤਾਨ ਨਾਲ ਕੋਈ ਗੱਲਬਾਤ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਸੀ ਕਿ ਪਾਕਿਸਤਾਨ ਨਾਲ ਕੋਈ ਗੱਲਬਾਤ ਨਹੀਂ ਹੋਣੀ ਚਾਹੀਦੀ ਅਤੇ ਕਰਤਾਰਪੁਰ ਲਾਂਘਾ ਬਣਾਉਣਾ ਵੀ ਇਸ ਵਿਚ ਸ਼ਾਮਲ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement