ਪਿੰਡ ਟਾਂਡੀਵਾਲਾ ਵਿਖੇ ਨੁਕਸਾਨੇ ਗਏ ਬੰਨ੍ਹ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ
Published : Aug 25, 2019, 4:36 pm IST
Updated : Aug 25, 2019, 4:36 pm IST
SHARE ARTICLE
Damage repair work at village Tandivala continues
Damage repair work at village Tandivala continues

ਸੈਨਾ ਦੇ ਜਵਾਨਾਂ ਦੇ ਨਾਲ-ਨਾਲ ਨਹਿਰੀ ਵਿਭਾਗ ਦੀ ਟੀਮ ਅਤੇ ਪਿੰਡ ਵਾਸੀ ਵੀ ਮਦਦ 'ਚ ਜੁਟੇ

ਚੰਡੀਗੜ- ਸਤਲੁਜ ਦਰਿਆ ਵਿਚ, ਪਾਣੀ ਦੇ ਪੱਧਰ ਵਿਚ ਅਚਾਨਕ ਵਾਧਾ ਹੋਣ ਕਾਰਨ ਭਾਰਤ-ਪਾਕਿ ਸਰਹੱਦ 'ਤੇ ਪੈਂਦੇ ਪਿੰਡ ਟਾਂਡੀਵਾਲਾ ਵਿਚ ਨੁਕਸਾਨੇ ਗਏ ਬੰਨ੍ਹ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਮੌਕੇ 'ਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਦੱਸਿਆ ਕਿ ਸੈਨਾ ਦੇ ਜਵਾਨਾਂ, ਨਹਿਰੀ ਵਿਭਾਗ ਦੀ ਟੀਮ ਅਤੇ ਪਿੰਡ ਦੇ ਲੋਕਾਂ ਦੀ ਸਹਾਇਤਾ ਨਾਲ ਨੁਕਸਾਨੇ ਗਏ ਬੰਨ੍ਹ ਦੇ ਹਿੱਸੇ ਨੂੰ ਮਜ਼ਬੂਤ ਕਰਨ ਲਈ ਕਾਰਜ ਸ਼ਨੀਵਾਰ ਤੋਂ ਜੰਗੀ ਪੱਧਰ 'ਤੇ ਜਾਰੀ ਹੈ।

Damage repair work at village Tandivala continuesDamage repair work at village Tandivala continues

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਥੈਲਿਆਂ ਨੂੰ ਰੇਤ ਅਤੇ ਮਿੱਟੀ ਨਾਲ ਭਰ ਕੇ ਨੁਕਸਾਨੇ ਗਏ ਬੰਨ੍ਹ ਦੇ ਹਿੱਸੇ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਬੰਨ੍ਹ ਨੂੰ ਬਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਏਗੀ, ਅਤੇ  ਸਾਰੇ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਇਸ ਕਾਰਜ 'ਚ ਲਗਾਤਾਰ ਰੁਝੇ ਹੋਏ ਹਨ। ਉਨ੍ਹਾਂ ਕਿਹਾ ਕਿ ਟਾਂਡੀਵਾਲਾ ਸਰਹੱਦ ਦਾ ਆਖਰੀ ਪਿੰਡ ਹੈ, ਜਿੱਥੇ ਪਾਕਿਸਤਾਨ ਤੋਂ ਭਾਰੀ ਮਾਤਰਾ ਵਿਚ ਪਾਣੀ ਛੱਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਾ ਪਾਣੀ ਪਹਿਲਾਂ ਪਾਕਿਸਤਾਨ ਜਾਂਦਾ ਹੈ, ਜਿੱਥੇ ਕਸੂਰ ਦੇ ਚਮੜੇ ਉਦਯੋਗ ਦਾ ਪਾਣੀ ਇਸ ਨਾਲ ਰਲ ਜਾਂਦਾ ਹੈ।

Damage repair work at village Tandivala continuesDamage repair work at village Tandivala continues

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਕਿਸਤਾਨ ਵਿਚ ਸਤਲੁਜ 'ਤੇ ਇੱਕ ਅਜਿਹੀ ਰੋਕ ਬਣਾਈ ਗਈ ਹੈ, ਜਿੱਥੋਂ ਭਾਰਤ ਵਾਲੇ ਪਾਸੇ ਨੂੰ ਵੱਡੀ ਮਾਤਰਾ ਵਿਚ ਪਾਣੀ ਛੱਡਿਆ ਗਿਆ ਹੈ।ਪਿੰਡ ਟਾਂਡੀਵਾਲਾ ਵਿਚ ਸਤਲੁਜ ਬੰਨ੍ਹ ਅਚਾਨਕ ਜ਼ਿਆਦਾ ਪਾਣੀ ਆਉਣ ਕਾਰਨ ਨੁਕਸਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ, ਬੰਨ੍ਹ ਦੇ ਨੁਕਸਾਨੇ ਗਏ ਹਿੱਸੇ ਦੀ ਮੁਰੰਮਤ ਅਤੇ ਮਜਬੂਤੀ ਕਰਨ ਲਈ ਹਰ ਸੰਭਵ ਢੰਗ ਨਾਲ ਕੰਮ ਕਰ ਰਿਹਾ ਹੈ।

Damage repair work at village Tandivala continuesDamage repair work at village Tandivala continues

ਉਨ੍ਹਾਂ ਕਿਹਾ ਕਿ ਟਾਂਡੀਵਾਲਾ ਅਤੇ ਆਸ ਪਾਸ ਦੇ ਕੁੱਝ ਪਿੰਡਾਂ ਨੂੰ ਸਾਵਧਾਨੀ ਦੇ ਤੌਰ 'ਤੇ ਖਾਲੀ ਕਰਨ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਆਫ਼ਤ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੈਨਾ ਤੋਂ ਇਲਾਵਾ ਐਨਡੀਆਰਐਫ ਅਤੇ ਸਿਹਤ ਵਿਭਾਗ ਦੀਆਂ ਮੈਡੀਕਲ ਟੀਮਾਂ ਨੂੰ ਵੀ ਸਾਵਧਾਨੀ ਵਜੋਂ ਤਾਇਨਾਤ ਕਰ ਦਿੱਤਾ ਗਿਆ ਹੈ ਤਾਂ ਜੋ ਜ਼ਰੂਰਤ ਪੈਣ 'ਤੇ ਤੁਰੰਤ ਪ੍ਰਭਾਵ ਨਾਲ ਰਾਹਤ ਕਾਰਜ ਸ਼ੁਰੂ ਕੀਤਾ ਜਾ ਸਕੇ।

Damage repair work at village Tandivala continuesDamage repair work at village Tandivala continues

ਪਰ ਸਾਡਾ ਪਹਿਲਾ ਧਿਆਨ ਇਸ ਬੰਨ੍ਹ ਨੂੰ ਮਜ਼ਬੂਤ ਵੱਲ ਹੈ ਤਾਂ ਜੋ ਇਸ ਨੂੰ ਹੋਰ ਟੁੱਟਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਬੰਨ੍ਹ ਵਿਚ ਸੈਂਕੜੇ ਰੇਤ-ਮਿੱਟੀ ਦੇ ਥੈਲੇ ਲਗਾਏ ਜਾ ਚੁੱਕੇ ਹਨ ਅਤੇ ਅਜੇ ਵੀ ਕਾਰਜ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਸਾਰੇ ਕਾਰਕਾਂ ਦਾ ਨਿਰੀਖਣ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement