2 ਹਫ਼ਤੇ ਤੱਕ ਲੋਕਾਂ ਨੂੰ ਹੋਰ ਝੱਲਣਾ ਪਵੇਗਾ ਹੜ੍ਹਾਂ ਦਾ 'ਸੰਤਾਪ' 
Published : Aug 25, 2019, 12:30 pm IST
Updated : Aug 25, 2019, 3:13 pm IST
SHARE ARTICLE
Flood in Punjab
Flood in Punjab

ਸਤਲੁਜ ਦਰਿਆ ‘ਚ 14 ਥਾਂ ਪਿਆ ਪਾੜ,ਫ਼ੌਜ ਨੇ ਸੰਭਾਲਿਆ ਮੋਰਚਾ

ਪੰਜਾਬ ਵਿਚ ਜਿੱਥੇ ਹੋ ਰਹੀ ਤੇਜ਼ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ ਉੱਥੈ ਹੀ ਹੜ੍ਹਾਂ ਦੀ ਮਾਰ ਹੇਠ ਆਏ ਕਾਫੀ ਪਿੰਡਾਂ ਨੂੰ ਛੇਤੀ ਰਾਹਤ ਮਿਲਣ ਦੀ ਆਸ ਨਹੀਂ ਹੈ। ਦਰਅਸਲ ਸਤਲੁਜ ਦਰਿਆ ਵਿਚ 14 ਥਾਂ ਪਾੜ ਪੈ ਪਿਆ ਗਿਆ ਜਿਸ ਕਾਰਨ ਪਾਣੀ ਲਗਾਤਾਰ ਨੇੜਲੇ ਪਿੰਡਾਂ ਵਿਚ ਦਾਖ਼ਲ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਪਾੜ ਨੂੰ ਪੂਰਨ ਲਈ ਫ਼ੌਜ ਨੇ ਮੋਰਚਾ ਸੰਭਾਲਿਆ ਹੋਇਆ ਹੈ ਜਿਸ ਨੂੰ 2 ਹਫ਼ਤੇ ਦਾ ਸਮਾਂ ਲੱਗ ਸਕਦਾ ਹੈ।

Jalandhar Jalandhar

ਇੰਨਾ ਹੀ ਨਹੀਂ ਲੰਮਾਂ ਸਮਾਂ ਰਾਹਤ ਕਾਰਜ ਚੱਲਣ ਦੀ ਸੂਰਤ ਵਿਚ ਸੂਬੇ ਦੀ ਆਰਥਿਕ ਹਾਲਤ ਨੂੰ ਦੇਖਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਮੁੱਖ ਮੰਤਰੀ ਰਾਹਤ ਫੰਡ ਵਿਚ ਦਾਨ ਦੇਣ ਦੀ ਅਪੀਲ ਕੀਤੀ ਹੈ। ਸਤਲੁਜ ਤੋਂ ਆਏ ਹੜ੍ਹ ਦੇ ਪਾਣੀ ਨੇ ਜਲੰਧਰ ਜ਼ਿਲ੍ਹੇ ‘ਚ ਲੋਹੀਆਂ ਇਲਾਕੇ ਦੇ ਪਿੰਡ ਤਬਾਹ ਹੋ ਗਏ ਹਨ। ਤਿੰਨ-ਤਿੰਨ ਮੰਜ਼ਿਲ ਦੀਆਂ ਕੋਠੀਆਂ, ਸਕੂਲ ਅਤੇ ਘਰ ਸਭ ਪਾਣੀ ਵਿੱਚ ਡੁੱਬ ਗਏ ਹਨ।

Jalandhar Jalandhar

ਪਿੰਡਾਂ ਦੇ ਲੋਕਾਂ ਨੇ ਪ੍ਰਸ਼ਾਸਨ ‘ਤੇ ਗੰਭੀਰ ਇਲਜ਼ਾਮ ਲਗਾਉਦਿਆਂ ਕਿਹਾ ਕਿ ਇਸ ਤਬਾਹੀ ਨੂੰ ਰੋਕਿਆ ਜਾ ਸਕਦਾ ਸੀ ਪਰ ਸਰਕਾਰ ਵੱਲੋਂ ਕੋਈ ਪੁਖਤਾ ਇੰਤਜ਼ਾਮ ਨਹੀਂ ਕੀਤੇ ਗਏ। ਉੱਥੇ ਹੀ ਪਿੰਡ ਜਾਣੀਆ ਨੇੜਿਓਂ ਲੰਘਦੇ ਸਤਲੁਜ ਦਰਿਆ ਵਿਚ ਪਏ ਪਾੜ ਦਾ ਮੰਜ਼ਰ ਹੈਰਾਨ ਕਰਨ ਵਾਲਾ ਹੈ। ਇਸ ਇਲਾਕੇ ਵਿਚ 500 ਫੁੱਟ ਦਾ ਸਭ ਤੋਂ ਵੱਡਾ ਪਾੜ ਪਿਆ ਹੋਇਆ ਹੈ।ਇੱਥੇ ਕੰਮ ਕਰ ਰਹੇ ਫ਼ੌਜ ਦੇ ਮੇਜਰ ਐਮਪੀ ਸਿੰਘ ਮੁਤਾਬਕ ਇਸ ਪਾੜ ਨੂੰ ਭਰਨ ਲਈ ਦੋ ਹਫ਼ਤੇ ਦਾ ਸਮਾਂ ਹੋਰ ਲੱਗ ਸਕਦਾ ਹੈ।

Jalandhar Jalandhar

ਕਾਬਲੇਗੋਰ ਹੈ ਕਿ ਲੋਕ ਆਪਣੇ ਘਰਾਂ ਦੀਆਂ ਛੱਤਾਂ 'ਤੇ ਚੜ੍ਹ ਕੇ ਖਾਣ-ਪੀਣ ਦੀਆਂ ਚੀਜ਼ਾਂ ਦੀ ਉਡੀਕ ਕਰ ਰਹੇ ਹਨ। ਬਹੁਤੇ ਥਾਵਾਂ 'ਤੇ ਪ੍ਰਸ਼ਾਸਨ ਦੀ ਰਾਹਤ ਨਹੀਂ ਪਹੁੰਚ ਰਹੀ ਅਤੇ ਲੋਕ ਮਦਦ ਲਈ ਲਗਾਤਾਰ ਤਰਸ ਰਹੇ ਹਨ। ਪੰਜਾਬ ਸਰਕਾਰ ਮੁਤਾਬਕ ਸੂਬੇ ਵਿੱਚ ਹੜ੍ਹਾਂ ਕਾਰਨ 1,700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੰਜਾਬ ਲਈ 1,000 ਕਰੋੜ ਦੀ ਫੌਰੀ ਮਦਦ ਦੇਣ ਲਈ ਚਿੱਠੀ ਵੀ ਲਿਖੀ ਹੈ, ਪਰ ਹਾਲੇ ਤਕ ਕੇਂਦਰ ਨੇ ਕੋਈ ਬਾਂਹ ਨਹੀਂ ਫੜਾਈ। ਦੱਸ ਦਈਏ ਕਿ ਭਾਰੀ ਮੀਂਹ ਨੇ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿਚ ਤਬਾਹੀ ਮਚਾਈ ਹੋਈ ਹੈ, ਇਸ ਤਬਾਹੀ ਦੇ ਚਲਦੇ ਲੋਕਾਂ ਦੇ ਘਰ ਢਹਿ ਢੇਰੀ ਹੋ ਰਹੇ ਹਨ।ਹੜ੍ਹਾਂ ਦੇ ਚਲਦੇ ਸਤਲੁਜ ਦਰਿਆ ਦੇ ਕੰਢੇ ਵਾਲੇ ਇਲਾਕਿਆਂ ਵਿਚ ਸਭ ਤੋਂ ਵੱਧ ਮਾਰ ਪਈ ਹੋਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement