
ਇਹ ਜਾਣਕਾਰੀ ਵਧੀਕ ਮੁੱਖ ਸਕੱਤਰ ਵਿਸ਼ਵਜੀਤ ਖੰਨਾ ਨੇ ਦਿੱਤੀ
ਚੰਡੀਗੜ੍ਹ: ਭਾਰੀ ਮੀਂਹ ਨੇ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿਚ ਤਬਾਹੀ ਮਚਾਈ ਹੋਈ ਹੈ, ਇਸ ਤਬਾਹੀ ਦੇ ਚਲਦੇ ਲੋਕਾਂ ਦੇ ਘਰ ਢਹਿ ਢੇਰੀ ਹੋ ਰਹੇ ਹਨ। ਹੜ੍ਹਾਂ ਦੇ ਚਲਦੇ ਸਤਲੁਜ ਦਰਿਆ ਦੇ ਕੰਢੇ ਵਾਲੇ ਇਲਾਕਿਆਂ ਵਿਚ ਸਭ ਤੋਂ ਵੱਧ ਮਾਰ ਪਈ ਹੋਈ ਹੈ। ਕਾਬਲੇਗੋਰ ਹੈ ਕਿ ਲੋਕ ਆਪਣੇ ਘਰਾਂ ਦੀਆਂ ਛੱਤਾਂ 'ਤੇ ਚੜ੍ਹ ਕੇ ਖਾਣ-ਪੀਣ ਦੀਆਂ ਚੀਜ਼ਾਂ ਦੀ ਉਡੀਕ ਕਰ ਰਹੇ ਹਨ। ਬਹੁਤੇ ਥਾਵਾਂ 'ਤੇ ਪ੍ਰਸ਼ਾਸਨ ਦੀ ਰਾਹਤ ਨਹੀਂ ਪਹੁੰਚ ਰਹੀ ਅਤੇ ਲੋਕ ਮਦਦ ਲਈ ਲਗਾਤਾਰ ਤਰਸ ਰਹੇ ਹਨ।
Flood
ਇਸ ਦੇ ਚਲਦੇ ਪੰਜਾਬ ਸਰਕਾਰ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਨੇ ਕਿਹਾ ਆਗਾਮੀ ਹਾੜ੍ਹੀ ਦੇ ਸੀਜ਼ਨ ਲਈ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲਾ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਮੁੱਖ ਸਕੱਤਰ ਵਿਸ਼ਵਜੀਤ ਖੰਨਾ ਨੇ ਦਿੱਤੀ। ਖੰਨਾ ਨੇ ਕਿਹਾ ਕਿ ਗਿਰਦਾਵਰੀ ਤੋਂ ਬਾਅਦ ਕਿਸਾਨਾਂ ਨੂੰ ਬੀਜ ਮੁਹੱਈਆ ਕਰਵਾਇਆ ਜਾਵੇਗਾ। ਇਸ ਲਈ ਬੇਨਤੀ ਪੱਤਰ ਦੇਣ ਦੀ ਲੋੜ ਨਹੀਂ ਹੋਵੇਗੀ।
Flood
ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੇ ਪਸ਼ੂਆਂ ਲਈ ਚਾਰਾ ਯਕੀਨੀ ਬਣਾਇਆ ਗਿਆ ਹੈ।
ਦਸ ਦਈਏ ਕਿ ਲੋਕਾਂ ਨੇ ਮੰਗਾਂ ਪੂਰੀਆਂ ਕਰਵਾਉਣ ਲਈ ਧਰਨੇ ਵੀ ਲਗਾਏ ਹਨ। ਲੋਕ ਬੇਘਰ ਹੋ ਚੁੱਕੇ ਹਨ। ਉਹਨਾਂ ਦਾ ਮਾਲੀ ਨੁਕਸਾਨ ਵੀ ਬਹੁਤ ਜ਼ਿਆਦਾ ਹੋਇਆ ਹੈ। ਲੋਕਾਂ ਨੇ ਪ੍ਰਸ਼ਾਸ਼ਨ ਨੂੰ ਬਹੁਤ ਲਾਹਨਤਾਂ ਦਿੱਤੀਆਂ। ਇਸ ਦੇ ਚਲਦੇ ਪਾਲੀਵੁੱਡ ਇੰਡਸਟਰੀ ਨੇ ਵੀ ਅੱਗੇ ਆ ਕੇ ਹੜ੍ਹ ਪੀੜਤਾਂ ਦੀ ਮਦਦ ਕੀਤੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।