
ਕੋਈ ਸਹੂਲਤ ਨਾ ਮਿਲਣ ‘ਤੇ ਕੀਤਾ ਧਰਨਾ ਪ੍ਰਦਰਸ਼ਨ
ਫਿਰੋਜ਼ਪੁਰ: ਪੰਜਾਬ ‘ਚ ਕੁੱਝ ਜਿਲ੍ਹਿਆਂ ਦੇ ਲੋਕ ਜਿੱਥੇ ਹੜ੍ਹਾਂ ਦੀ ਮਾਰ ਕਾਰਨ ਸੰਤਾਪ ਝੱਲ ਰਹੇ ਹਨ ਉੱਥੇ ਹੀ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਸਾਰੀਆਂ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਫਿਰੋਜ਼ਪੁਰ ਦੇ ਪਿੰਡਾਂ ‘ਚ ਹੜ੍ਹਾਂ ਤੋਂ ਅੱਕੇ ਹੋਏ ਲੋਕਾਂ ਨੇ ਡੀਸੀ ਦਫ਼ਤਰ ਦੇ ਬਾਹਰ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਹੜ੍ਹ ਪੀੜਤਾਂ ਨੇ ਕਿਹਾ ਕਿ ਪਿੰਡਾਂ ਵਿੱਚ ਕਰੀਬ 6-6 ਫੁੱਟ ਪਾਣੀ ਭਰਿਆ ਹੋਇਆ ਹੈ ਜਿਸ ਕਾਰਨ ਉਹਨਾਂ ਦੇ ਘਰਾਂ ਦਾ ਸਮਾਨ ਖ਼ਰਾਬ ਹੋ ਚੁੱਕਿਆਂ ਹੈ।
Flood
ਇੰਨਾਂ ਹੀ ਨਹੀਂ ਇੱਥੋਂ ਤੱਕ ਕੇ ਪਸ਼ੂ ਵੀ ਪਾਣੀ ਵਿੱਚ ਡੁੱਬ ਚੁੱਕੇ ਹਨ। ਉਹਨਾਂ ਪ੍ਰਸ਼ਾਸਨ ਕੋਲੋ ਰਾਸ਼ਨ,ਮੈਡੀਕਲ ਸਹੂਲਤਾਂ, ਸਿਰ ਢੱਕਣ ਲਈ ਤਿਰਪਾਲ ਅਤੇ ਪਸ਼ੂਆਂ ਨੂੰ ਚਾਰਾ ਦਿੱਤੇ ਜਾਣ ਦੀ ਮੰਗ ਕੀਤੀ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਨੇ ਪੰਜਾਬ ਸਰਕਾਰ ਦੇ ਦਾਅਵਿਆਂ ਨੂੰ ਝੂਠਾ ਸਾਬਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਜਾਂ ਜਿਲਾ ਪ੍ਰਸ਼ਾਸਨ ਵਲੋਂ ਉਹਨਾਂ ਨੂੰ ਕੋਈ ਵੀ ਸਹੂਲਤ ਮੁਹੱਈਆ ਨਹੀਂ ਕਰਵਾਈ ਗਈ।
Flood
ਦੱਸ ਦਈਏ ਕਿ ਭਾਰੀ ਮੀਂਹ ਨੇ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿਚ ਤਬਾਹੀ ਮਚਾਈ ਹੋਈ ਹੈ, ਇਸ ਤਬਾਹੀ ਦੇ ਚਲਦੇ ਲੋਕਾਂ ਦੇ ਘਰ ਢਹਿ ਢੇਰੀ ਹੋ ਰਹੇ ਹਨ। ਹੜ੍ਹਾਂ ਦੇ ਚਲਦੇ ਸਤਲੁਜ ਦਰਿਆ ਦੇ ਕੰਢੇ ਵਾਲੇ ਇਲਾਕਿਆਂ ਵਿਚ ਸਭ ਤੋਂ ਵੱਧ ਮਾਰ ਪਈ ਹੋਈ ਹੈ। ਲੋਕਾਂ ਵੱਲੋਂ ਧਰਨਾ ਲਗਾ ਕੇ ਸਹੂਲਤਾਂ ਮੁਹੱਈਆ ਕਰਵਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ।
Flood
ਪਰ ਸਰਕਾਰ ਤੇ ਲਗਦਾ ਇਸ ਰੋਸ ਪ੍ਰਦਰਸ਼ਨ ਦਾ ਕੋਈ ਅਸਰ ਨਹੀਂ ਹੋ ਰਿਹਾ। ਲੋਕ ਧਰਨਾ ਲਗਾ ਕੇ ਸਰਕਾਰ ਵਿਰੁਧ ਨਾਅਰੇਬਾਜ਼ੀ ਕਰ ਰਹੇ ਹਨ। ਉਹਨਾਂ ਦੀ ਹਾਲਤ ਬਹੁਤ ਖਰਾਬ ਹੋ ਚੁੱਕੀ ਹੈ। ਇਸ ਤੋਂ ਇਲਾਵਾ ਉਹਨਾਂ ਦੇ ਪਸ਼ੂਆਂ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।