
ਛੇਤੀ ਹੀ ਪਾੜ ਨੂੰ ਭਰਨ ਦਾ ਤ੍ਰਿਪਤ ਰਾਜਿੰਦਰ ਬਾਜਵਾ ਨੇ ਦਿੱਤਾ ਭਰੋਸਾ
ਜਲੰਧਰ- ਲੋਹੀਆਂ ਦੇ ਕੋਲ ਸਤਲੁਜ 'ਤੇ ਬਣੇ ਬੰਨ੍ਹ ਵਿਚ ਪਈ ਵੱਡੀ ਦਰਾਰ ਦਾ ਜਾਇਜ਼ਾ ਲੈਣ ਅਤੇ ਲੋਕਾਂ ਦੀ ਮਦਦ ਲਈ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਅਤੇ ਸੁਖਬਿੰਦਰ ਸਰਕਾਰਿਆ ਪੁੱਜੇ। ਜਿਥੇ ਉਨ੍ਹਾਂ ਨੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਛੇਤੀ ਹੀ ਇਸ ਪਾੜ ਨੂੰ ਭਰਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾਵੇਗਾ।
ਹਰਸਿਮਰਤ ਕੌਰ ਬਾਦਲ ਦੇ ਇਸ ਬਿਆਨ ਉੱਤੇ ਕਿ ਪੰਜਾਬ ਸਰਕਾਰ ਨੇ ਕੇਂਦਰ ਤੋਂ ਸਹਾਇਤਾ ਲਈ ਕੋਈ ਪੈਕੇਜ ਦੀ ਮੰਗ ਨਹੀਂ ਕੀਤੀ, ਬੋਲਦਿਆਂ ਉਨ੍ਹਾਂ ਕਿਹਾ ਕਿ ਛੇਤੀ ਹੀ ਪ੍ਰਧਾਨ ਮੰਤਰੀ ਮੋਦੀ ਨਾਲ ਮਿਲਕੇ ਹੜ੍ਹ ਪੀੜਤਾਂ ਲਈ ਸਹਾਇਤਾ ਮੰਗੀ ਜਾਵੇਗੀ। ਦੱਸ ਦਈਏ ਕਿ ਪੰਜਾਬ ਦੇ ਪਿੰਡਾਂ ਸ਼ਹਿਰਾਂ ਚ ਹੜ੍ਹ ਦੇ ਪਾਣੀ ਨੇ ਲੋਕਾਂ ਦੀ ਜ਼ਿੰਦਗੀ ਬਹੁਤ ਪ੍ਰਭਾਵਿਤ ਕੀਤੀ ਹੈ। ਜਿਸ ਨਾਲ ਉਨ੍ਹਾਂ ਦਾ ਬਹੁਤ ਨੁਕਸਾਨ ਹੋਇਆ ਹੈ ਹੁਣ ਦੇਖਣਾ ਹੋਵੇਗਾ ਕਿ ਮੋਦੀ ਸਰਕਾਰ ਨਾਲ ਗੱਲਬਾਤ ਕਰਕੇ ਹੜ੍ਹ ਪੀੜਤਾਂ ਲਈ ਸਹਾਇਤਾ ਦਾ ਪ੍ਰਬੰਧ ਕਿੰਨੀ ਕੁ ਦੇਰ 'ਚ ਕੀਤਾ ਜਾਂਦਾ ਹੈ।