
ਭਾਰੀ ਮੀਂਹ ਨੇ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿਚ ਤਬਾਹੀ ਮਚਾਈ ਹੋਈ ਹੈ, ਇਸ ਤਬਾਹੀ ਦੇ ਚਲਦੇ ਲੋਕਾਂ ਦੇ ਘਰ ਢਹਿ ਢੇਰੀ ਹੋ ਰਹੇ ਹਨ।
ਹੁਸ਼ਿਆਰਪੁਰ: ਭਾਰੀ ਮੀਂਹ ਨੇ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿਚ ਤਬਾਹੀ ਮਚਾਈ ਹੋਈ ਹੈ, ਇਸ ਤਬਾਹੀ ਦੇ ਚਲਦੇ ਲੋਕਾਂ ਦੇ ਘਰ ਢਹਿ ਢੇਰੀ ਹੋ ਰਹੇ ਹਨ। ਹੜ੍ਹਾਂ ਦੇ ਚਲਦੇ ਸਤਲੁਜ ਦਰਿਆ ਦੇ ਕੰਢੇ ਵਾਲੇ ਇਲਾਕਿਆਂ ਵਿਚ ਸਭ ਤੋਂ ਵੱਧ ਮਾਰ ਪਈ ਹੋਈ ਹੈ। ਇੰਨਾਂ ਹੀ ਨਹੀਂ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਟਾਂਡੀਵਾਲਾ ਦੇ ਲੋਕਾਂ ਦੇ ਮਨਾਂ ਵਿੱਚ ਬੰਨ ਟੁੱਟਣ ਦਾ ਡਰ ਲਗਾਤਾਰ ਬਣਿਆ ਹੋਇਆ ਹੈ।
Floods
ਪਿੰਡ ਵਾਸੀਆਂ ਨੇ ਪ੍ਰਸ਼ਾਸਨ ‘ਤੇ ਗੰਭੀਰ ਇਲਜ਼ਾਮ ਲਗਾਉਦਿਆ ਕਿਹਾ ਹੈ ਕਿ ਪ੍ਰਸ਼ਾਸਨ ਵੱਲੋਂ ਹੜ੍ਹ ਪੀੜਤ ਲੋਕਾਂ ਦੀ ਮੱਦਦ ਲਈ ਕੋਈ ਪ੍ਰਬੰਧ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਜੇਕਰ ਇਹ ਬੰਨ੍ਹ ਟੁੱਟ ਜਾਂਦਾ ਹੈ ਤਾਂ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਬਰਬਾਦ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ, ਭਾਰੀ ਮੀਂਹ ਅਤੇ ਭਾਖੜਾ ਡੈਮ ਤੋਂ ਛੱਡੇ ਗਏ ਪਾਣੀ ਕਾਰਨ ਪੰਜਾਬ ਵਿਚ ਹੜ੍ਹ ਵਰਗੇ ਹਾਲਾਤ ਪੈਂਦਾ ਹੋ ਗਏ ਹਨ।
Floods
ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਹੁਸ਼ਿਆਰਪੁਰ ਦੇ ਗੁਰਦੁਆਰਾ ਸ਼੍ਰੀ ਸਿੰਘ ਸਭਾ ਅਤੇ ਖਾਲਸਾ ਏਡ ਵੱਲੋਂ 3 ਦਿਨ ਲਈ ਸਮੱਗਰੀ ਇਕੱਠੀ ਕਰਕੇ ਭੇਜੀ ਜਾ ਰਹੀ ਹੈ।ਦੱਸ ਦੇਈਏ ਕਿ ਇੰਟਰਨੈਸ਼ਨਲ ਸਮਾਜ ਸੇਵੀ ਸੰਸਥਾ ਖਾਲਸਾ ਏਡ ਵੱਲੋਂ ਵੀ ਪੰਜਾਬ ‘ਚ ਹੜ੍ਹ ਪੀੜਤਾਂ ਦੀ ਮਦਦ ਲਈ ਡੇਢ ਲੱਖ ਪੌਂਡ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸੋਸ਼ਲ ਮੀਡੀਆ 'ਤੇ ਲੱਖਾਂ ਲੋਕ ਸਿੱਖਾਂ ਦੀ ਪ੍ਰਸ਼ੰਸਾ ਕਰ ਰਹੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।