ਹੁਣ ਕਿੱਥੇ ਗਈਆਂ ਸੁਖਬੀਰ ਬਾਦਲ ਦੀਆਂ ਪਾਣੀ ‘ਚ ਚੱਲਣ ਵਾਲੀਆਂ ਬੱਸਾਂ ?
Published : Aug 25, 2019, 11:16 am IST
Updated : Aug 25, 2019, 11:45 am IST
SHARE ARTICLE
Sikh Sadbhavna dal help flood victims
Sikh Sadbhavna dal help flood victims

ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਅਤੇ ਸੇਵਾਦਾਰਾਂ ਵੱਲੋਂ ਹੜ੍ਹ ਪੀੜਤਾਂ ਦੀ ਮੱਦਦ ਕੀਤੀ ਜਾ ਰਹੀ ਹੈ।

ਚੰਡੀਗੜ੍ਹ: ਪੰਜਾਬ ਵਿੱਚ ਜਿੱਥੇ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ, ਉੱਥੇ ਹੀ ਵੱਖ-ਵੱਖ ਸੰਸਥਾਵਾਂ ਵੱਲੋਂ ਹੜ੍ਹ ਪੀੜਤ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਦਾ ਨੇਕ ਕਾਰਜ ਕੀਤਾ ਜਾ ਰਿਹਾ ਹੈ। ਦਰਅਸਲ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਅਤੇ ਸੇਵਾਦਾਰਾਂ ਵੱਲੋਂ ਹੜ੍ਹ ਪੀੜਤਾਂ ਦੀ ਮੱਦਦ ਕੀਤੀ ਜਾ ਰਹੀ ਹੈ।

Bhai baldev singhBhai baldev singh

ਇਸ ਮੌਕੇ ‘ਤੇ ਪਹੁੰਚੇ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਪੰਜਾਬ ‘ਚ ਆਏ ਹੜ੍ਹ ਕੁਦਰਤੀ ਆਫ਼ਤ ਨਹੀਂ, ਸਗੋਂ ਗੰਦੀ ਸਿਆਸਤ ਕਰਨ ਵਾਲਿਆਂ ਦੀ ਅੱਤ ਕੀਤੀ ਹੋਈ ਹੈ। ਭਾਈ ਵਡਾਲਾ ਨੇ ਹੜ੍ਹ ਪੀੜਤਾਂ ਨੂੰ ਸਰਕਾਰ ਕੋਲੋਂ ਕੋਈ ਉਮੀਦ ਨਾ ਰੱਖਣ ਦੀ ਅਪੀਲ ਕੀਤੀ। ਉਹਨਾਂ ਸਰਕਾਰਾਂ ‘ਤੇ ਤਿੱਖੇ ਸ਼ਬਦੀ ਹਮਲੇ ਕਰਦੇ ਕਿਹਾ ਕਿ ਰੈਲੀਆਂ ਦੌਰਾਨ ਹੈਲੀਕਪਟਰਾਂ ਅਤੇ ਬੱਸਾਂ ਦਾ ਪ੍ਰੰਬਧ ਕੀਤਾ ਜਾ ਸਕਦਾ ਹੈ ਪਰ ਹੜ੍ਹ ਪੀੜਤਾਂ ਲਈ ਕੋਈ ਪ੍ਰਬੰਧ ਨਹੀਂ।

Flood in PunjabFlood in Punjab

ਦੱਸ ਦੇਈਏ ਕਿ ਇੰਟਰਨੈਸ਼ਨਲ ਸਮਾਜ ਸੇਵੀ ਸੰਸਥਾ ਖਾਲਸਾ ਏਡ ਵੱਲੋਂ ਵੀ ਪੰਜਾਬ ‘ਚ ਹੜ੍ਹ ਪੀੜਤਾਂ ਦੀ ਮਦਦ ਲਈ ਡੇਢ ਲੱਖ ਪੌਂਡ ਦਾ ਐਲਾਨ ਕੀਤਾ ਗਿਆ ਹੈ, ਸਾਰੀ ਦੁਨੀਆ 'ਚ ਆਪਣੀ ਵੱਖਰੀ ਪਛਾਣ ਬਣਾ ਚੁੱਕੀ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਨੇ ਸਾਰੇ ਪੰਜਾਬ ਦੇ ਯੂਨਿਟਾਂ ਨੂੰ ਲੋੜਵੰਦਾਂ ਲਈ ਡਟ ਜਾਣ ਦੇ ਹੁਕਮ ਦਿੱਤੇ ਹਨ, ਜਿਸ ਕਾਰਨ ਸੋਸ਼ਲ ਮੀਡੀਆ 'ਤੇ ਲੱਖਾਂ ਲੋਕ ਸਿੱਖ ਦਰਿਆਦਿਲੀ ਨੂੰ ਸਲੂਟ ਕਰ ਰਹੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement