
ਮੁੱਖ ਮੰਤਰੀ ਵਲੋਂ ਫ਼ੋਟੋ ਪੱਤਰਕਾਰ ਜੈ ਦੀਪ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 24 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੇ ਨੌਜਵਾਨ ਫ਼ੋਟੋ ਪੱਤਰਕਾਰ ਜੈ ਦੀਪ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 28 ਵਰ੍ਹਿਆਂ ਦੇ ਜੈ ਦੀਪ ਦਾ ਕੱਲ ਪਟਿਆਲਾ ਵਿਖੇ ਦਿਹਾਂਤ ਹੋ ਗਿਆ ਸੀ। ਉਹ ਅਪਣੇ ਪਿੱਛੇ ਮਾਤਾ-ਪਿਤਾ ਤੇ ਇਕ ਭੈਣ ਛੱਡ ਗਿਆ। ਜੈ ਦੀਪ ਜਿਸ ਨੇ ਪਹਿਲਾਂ ਦੈਨਿਕ ਭਾਸਕਰ ਤੇ ਦੈਨਿਕ ਸਵੇਰਾ ਗਰੁਪ ਲਈ ਸੇਵਾਵਾਂ ਨਿਭਾਈਆਂ, ਦਾ ਕੋਵਿਡ-19 ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਕੁੱਝ ਦਿਨਾਂ ਬਾਅਦ ਹੀ ਦਿਹਾਂਤ ਹੋ ਗਿਆ। ਉਸ ਦੀ ਰਿਪੋਰਟ 18 ਅਗੱਸਤ ਨੂੰ ਪਾਜ਼ੇਟਿਵ ਆਈ ਸੀ ਜਿਸ ਤੋਂ ਬਾਅਦ ਉਹ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਸੀ।image