
ਸੁਖਬੀਰ ਸਿੰਘ ਬਾਦਲ ਦੀ ਵੱਡੀ ਪੁੱਤਰੀ ਹਰਕੀਰਤ ਕੌਰ ਪਿੰਡ ਬਾਦਲ ਵਿਖੇ ਨਹੀਂ ਹੈ
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨਿੱਜੀ ਰਿਹਾਇਸ਼ ਵਿਖੇ ਸੁਰੱਖਿਆ ਸਟਾਫ, ਰਸੋਈਆ ਅਤੇ ਕੁੱਝ ਹੋਰਾਂ ਦੀਆਂ ਕੋਰੋਨਾ ਰਿਪੋਰਟਾਂ ਪਾਜ਼ਿਟਿਵ ਆਉਣ ਤੋਂ ਬਾਅਦ ਵਿਭਾਗ ਵਲੋਂ ਬਾਦਲਾਂ ਦੀ ਰਿਹਾਇਸ਼ ਨੂੰ ਮਾਈਕਰੋ ਕੰਨਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ ਪਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ, ਪੁੱਤਰੀ ਗੁਰਲੀਨ ਕੌਰ ਅਤੇ ਬੇਟੇ ਆਨੰਤਵੀਰ ਸਿੰਘ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ।
Badal Family
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਪਰਮਦੀਪ ਸੰਧੂ ਨੋਡਲ ਅਫ਼ਸਰ ਕੋਵਿਡ-19 ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਉਕਤ ਚਾਰਾਂ ਦੇ ਨਮੂਨੇ ਲਏ ਗਏ ਸਨ, ਜੋ ਕਿ ਨੈਗੇਟਿਵ ਆਏ ਹਨ। ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਦੀ ਵੱਡੀ ਪੁੱਤਰੀ ਹਰਕੀਰਤ ਕੌਰ ਪਿੰਡ ਬਾਦਲ ਵਿਖੇ ਨਹੀਂ ਹੈ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਮੂਨੇ ਅਜੇ ਨਹੀਂ ਲਏ ਗਏ ਹਨ,
Parkash Badal With Sukhbir Badal
ਪਰ ਵੱਡੀ ਉਮਰ ਹੋਣ ਕਰਕੇ ਉਹ ਆਈਸੋਲੇਸ਼ਨ ‘ਚ ਹਨ। ਹੁਣ ਤੱਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਨਾਲ ਸਬੰਧਿਤ 19 ਵਿਅਕਤੀਆਂ ਦੇ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ।