ਖੇਤ ਮਜ਼ਦੂਰ ਜਥੇਬੰਦੀਆਂ ਦੇ ਮੋਰਚੇ’ ਦੀਆਂ ਮੰਗਾਂ ਹਮਦਰਦੀ ਨਾਲ ਹੱਲ ਕੀਤੀਆਂ ਜਾਣ: ਬ੍ਰਹਮ ਮਹਿੰਦਰਾ
Published : Aug 25, 2021, 7:58 pm IST
Updated : Aug 25, 2021, 7:58 pm IST
SHARE ARTICLE
Local Government Minister held Meeting with Sanjha Morcha representing seven Labour Unions
Local Government Minister held Meeting with Sanjha Morcha representing seven Labour Unions

ਸਥਾਨਕ ਸਰਕਾਰਾਂ ਮੰਤਰੀ ਨੇ ਸੱਤ ਕਿਰਤੀ ਯੂਨੀਅਨਾਂ ਦੀ ਨੁਮਾਇੰਦਗੀ ਕਰ ਰਹੇ ‘ਸਾਂਝਾ ਮੋਰਚਾ’ ਦੇ ਨਾਲ 3 ਘੰਟੇ ਲੰਮੀ ਮੀਟਿੰਗ ਕੀਤੀ

ਚੰਡੀਗੜ੍ਹ: ਬੇਜ਼ਮੀਨੇ ਖੇਤ ਮਜ਼ਦੂਰਾਂ ਅਤੇ ਸਮਾਜ ਦੇ ਪਛੜੇ ਵਰਗਾਂ ਦੀ ਭਲਾਈ ਲਈ ‘ਖੇਤ ਮਜ਼ਦੂਰ ਜੱਥੇਬੰਦੀਆਂ ਦਾ ਸਾਂਝਾ ਮੋਰਚਾ ਪੰਜਾਬ’ ਦੀਆਂ ਸਾਰੀਆਂ 9 ਮੰਗਾਂ ਨੂੰ ਹਮਦਰਦੀ ਨਾਲ ਹੱਲ ਕੀਤੀਆਂ ਜਾਣ। ਇਹ ਪ੍ਰਗਟਾਵਾ ਖੇਤ ਮਜ਼ਦੂਰ ਜੱਥੇਬੰਦੀਆਂ ਦਾ ਸਾਂਝਾ ਮੋਰਚਾ ਨਾਲ ਪੰਜਾਬ ਭਵਨ, ਚੰਡੀਗੜ ਵਿਖੇ ਹੋਈ ਤਿੰਨ ਘੰਟੇ ਲੰਮੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਕੀਤਾ। 

Local Government Minister held Meeting with Sanjha Morcha representing seven Labour Unions
Local Government Minister held Meeting with Sanjha Morcha representing seven Labour Unions

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ  ਮਹਿੰਦਰਾ ਨੇ ਮਜ਼ਦੂਰ ਵਰਗ ਦੀ ਭਲਾਈ  ਲਈ ਮੁੱਖ ਮੰਤਰੀ ਦੀ ਚਿੰਤਾ ਨੂੰ ਦੁਹਰਾਇਆ ਅਤੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਕਿਰਤੀਆਂ ਦੀਆਂ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਮੀਟਿੰਗ ਵਿੱਚ ਕਿਰਤ ਵਿਭਾਗ ਦੇ ਵਧੀਕ ਮੁੱਖ ਸਕੱਤਰ  ਵੀ.ਕੇ. ਜੰਜੂਆ, ਪੀਐਸਪੀਸੀਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ, ਏ.ਵੇਣੂ ਪ੍ਰਸਾਦ, ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਛਤਵਾਲ ਸ਼ਾਮਲ ਸਨ।

Local Government Minister held Meeting with Sanjha Morcha representing seven Labour UnionsLocal Government Minister held Meeting with Sanjha Morcha representing seven Labour Unions

ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਬੋਲਦਿਆਂ ਬ੍ਰਹਮ ਮਹਿੰਦਰਾ ਨੇ ਸਪੱਸ਼ਟ ਕੀਤਾ ਕਿ ਵਿਧਾਨ ਸਭਾ ਦੁਆਰਾ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ  ਮਤਾ, ਜੋ ਕੇਂਦਰ ਨੂੰ ਭੇਜਿਆ ਜਾਣਾ ਹੈ, ਮਾਣਯੋਗ ਸਬੰਧਤ ਅਥਾਰਟੀ ਪੰਜਾਬ ਕੋਲ ਮਨਜ਼ੂਰੀ ਲਈ ਰੁਕਿਆ ਹੈ  ਜਿਸਦਾ ਪੰਜਾਬ ਸਰਕਾਰ ਨੇ ਇਸ ਦਾ ਸਖਤ ਵਿਰੋਧ ਕੀਤਾ ਹੈ ਅਤੇ ਸਰਕਾਰ ਮੁੱਢ ਤੋਂ ਕਿਸਾਨ ਭਾਈਚਾਰੇ ਦੇ  ਨਾਲ ਡੱੱਟ ਕੇ ਖੜੀ ਹੈ।

Local Government Minister held Meeting with Sanjha Morcha representing seven Labour Unions
Local Government Minister held Meeting with Sanjha Morcha representing seven Labour Unions

ਮੀਟਿੰਗ ਵਿੱਚ ਰਾਸ਼ਨ ਕਾਰਡ ਦੀ ਨਿਰਵਿਘਨ ਵੰਡ, ਲੇਬਰ ਕੋਡਾਂ ਪ੍ਰਤੀ ਮੋਰਚੇ ਦੀਆਂ ਚਿੰਤਾਵਾਂ, ਮਾਈਕਰੋ-ਫਾਈਨਾਂਸ ਕੰਪਨੀਆਂ ਦੁਆਰਾ ਦਿੱਤੇ ਕਰਜਿਆਂ ਦੀ ਮੁਆਫੀ ਅਤੇ ਉਨਾਂ ਵਲੋਂ ਅਪਣਾਏ ਗਏ ਜਬਰਦਸਤ ਉਪਾਵਾਂ, ਬਿਜਲੀ ਦੇ ਕੁਨੈਕਸ਼ਨਾਂ ਦੀ ਮੁੜ ਬਹਾਲੀ ਸਮੇਤ ਵਧਕੇ ਆਏ ਬਿਜਲੀ ਦੇ ਬਿੱਲਾਂ ਵਿੱਚ ਸੁਧਾਰ , ਮਨਰੇਗਾ ਸਕੀਮ ਨੂੰ ਪ੍ਰਭਾਵਸਾਲੀ ਢੰਗ ਨਾਲ ਲਾਗੂ ਕਰਨਾ,  ਬੁਢਾਪਾ ਪੈਨਸ਼ਨ ਵਿੱਚ ਸੋਧ ਅਤੇ ਬੇਜ਼ਮੀਨੇੇ ਐਸ.ਸੀ/ਐਸ.ਟੀ ਅਤੇ ਸਮਾਜ ਦੇ ਹੋਰ ਗਰੀਬ ਵਰਗਾਂ ਨੂੰ ਪੰਚਾਇਤੀ ਜ਼ਮੀਨ ਵਿੱਚੋਂ ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਕਰਨਾ ਸਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ। 

Local Government Minister held Meeting with Sanjha Morcha representing seven Labour UnionsLocal Government Minister held Meeting with Sanjha Morcha representing seven Labour Unions

ਸਥਾਨਕ ਸਰਕਾਰਾਂ ਮੰਤਰੀ ਦੇ ਨਿਰਦੇਸ਼ਾਂ ‘ਤੇ, ਬੇਜ਼ਮੀਨੇ ਮਜਦੂਰਾਂ ਲਈ 5 ਮਰਲੇ ਦੇ ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਅਤੇ ਹੋਰ ਸਬੰਧਤ ਮੁੱਦਿਆਂ ਨੂੰ ਸੁਲਝਾਉਣ ਲਈ ਸਾਂਝੇ ਮੋਰਚਾ ਦੀ ਮੀਟਿੰਗ 7 ਸਤੰਬਰ, 2021 ਨੂੰ ਵਿਕਾਸ ਭਵਨ, ਮੋਹਾਲੀ ਵਿਖੇ ਰੱਖੀ ਗਈ ਹੈ। ਮਹਿੰਦਰਾ ਨੇ ਸਾਰੇ ਸਬੰਧਤ ਵਿਭਾਗ ਦੇ ਮੁਖੀਆਂ ਨੂੰ ਮੀਟਿੰਗ ਵਿੱਚ ਚੁੱਕੇ ਗਏ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਅਤੇ ਨਿਰਦੇਸ਼ ਦਿੱਤੇ ਕਿ ਵੱਖ ਵੱਖ ਮੁੁੱਦਿਆਂ ਸਬੰਧੀ ਪ੍ਰਗਤੀ ਰਿਪੋਰਟ ਉਨਾਂ ਨੂੰ ਪੇਸ਼ ਕੀਤੀ ਜਾਵੇ । ਸਾਂਝੇ ਮੋਰਚੇ ਦੇ ਨੁਮਾਇੰਦਿਆਂ ਨੇ ਸਰਕਾਰ ਵਲੋਂ ਉਨਾਂ ਦੀਆਂ ਚਿੰਤਾਵਾਂ ਨੂੰ ਗ਼ੌਰ ਨਾਲ ਸੁਣਨ ਲਈ ਤਸੱਲੀ ਪ੍ਰਗਟਾਈ ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement